AmritsarBreaking NewsE-Paper‌Local News
Trending

ਰਈਆ ਵਾਸੀਆਂ ਨੂੰ ਸਫਾਈ ਪੱਖੋਂ ਨਹੀਂ ਹੋਵੇਗੀ ਕੋਈ ਸ਼ਿਕਾਇਤ –ਵਿਧਾਇਕ ਦਲਬੀਰ ਸਿੰਘ ਟੌਂਗ

ਸੀਵਰੇਜ ਜੈਟਿੰਗ ਸਕਸ਼ਨ ਮਸ਼ੀਨ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਅੰਮ੍ਰਿਤਸਰ, 5 ਫਰਵਰੀ 2025 (ਬਿਊਰੋ ਰਿਪੋਰਟ)

ਪੰਜਾਬ ਸਰਕਾਰ ਰਾਜ ਦੇ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਦੇਣ ਲਈ ਵਚਨਬੱਧ ਹੈ ਉਥੇ ਸਿਖਿਆ ਦੇ ਖੇਤਰ ਵਿੱਚ ਕੋਈ ਕਮੀ ਨਹੀਂ ਆਉਣ ਦੇਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਿਖਿਆ ਦਾ ਪੱਧਰ ਉਚਾ ਚੁੱਕਣ ਲਈ ਸਕੂਲ ਆਫ ਐਮੀਨੈਂਸ ਬਣਾਏ ਗਏ ਅਤੇ ਅਧਿਆਪਕਾਂ ਨੂੰ ਪੂਰੀ ਤਨਦੇਹੀ ਨਾਲ ਬੱਚਿਆਂ ਨੂੰ ਸਿਖਿਆ ਪ੍ਰਦਾਨ ਕਰਨ ਲਈ ਹਦਾਇਤਾਂ ਜਾਰੀ ਕੀਤੀਆਂ ਹਨ। ਉਨਾਂ ਕਿਹਾ ਕਿ ਸਾਡੀ ਸਰਕਾਰ ਲੋਕਾਂ ਨਾਲ ਕੀਤੇ ਵਾਅਦੇ ਹਰ ਹੀਲੇ ਪੂਰੇ ਕਰੇਗੀ।
ਇਨ੍ਹਾਂ ਸ਼ਬਦਾ ਦਾ ਪ੍ਰਗਟਾਵਾ ਹਲਕਾ ਬਾਬਾ ਬਕਾਲਾ ਦੇ ਵਿਧਾਇਕ ਦਲਬੀਰ ਸਿੰਘ ਟੌਂਗ ਨੇ ਅੱਜ ਨਗਰ ਪੰਚਾਇਤ ਰਈਆ ਵਿਖੇ ਸ਼ਹਿਰ ਨਿਵਾਸੀਆਂ ਦੀਆਂ ਸੀਵਰੇਜ ਮੁਸ਼ਕਲਾਂ ਦਾ ਪੱਕਾ ਹੱਲ ਕਰਨ ਲਈ ਸੀਵਰੇਜ ਜੈਟਿੰਗ ਸਕਸ਼ਨ ਮਸ਼ੀਨ ਨੂੰ ਹਰੀ ਝੰਡੀ ਦੇ ਕੇ ਰਵਾਨਾ ਕਰਦੇ ਸਮੇਂ ਕੀਤਾ। ਉਨ੍ਹਾਂ ਦੱਸਿਆ ਕਿ ਰਈਆ ਵਾਸੀਆਂ ਨੂੰ ਹੁਣ ਸੀਵਰੇਜ ਦੀ ਕੋਈ ਮੁਸ਼ਕਲ ਪੇਸ਼ ਨਹੀਂ ਆਵੇਗੀ। ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾਂ ਵੀ ਬਾਬਾ ਬਕਾਲਾ ਦੀ ਸਾਫ ਸਫਾਈ ਲਈ 2 ਟਰੈਕਟਰ ਟਰਾਲੀਆਂ ਅਤੇ 4 ਛੋਟੇ ਹਾਥੀ ਹੋਰ ਦਿੱਤੇ ਗਏ ਸਨ। ਇਸੇ ਤਰ੍ਹਾਂ ਰਈਆ ਖੇਤਰ ਵਿੱਚ ਸਫਾਈ ਮੁਹਿੰਮ ਵਿੱਚ ਤੇਜੀ ਲਿਆਉਂਦੇ ਹੋਏ 4 ਛੋਟੇ ਹਾਥੀ ਹੋਰ ਲਗਾ ਦਿੱਤੇ ਸਨ।
ਉਨ੍ਹਾਂ ਕਿ ਸਾਡੀ ਸਰਕਾਰ ਸਫਾਈ ਦਾ ਵਿਸ਼ੇਸ਼ ਧਿਆਨ ਰੱਖ ਰਹੀ ਹੈ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਦਾ ਮੁੱਖ ਉਦੇਸ਼ ਲੋਕਾਂ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣੀਆਂ ਹਨ। ਉਨ੍ਹਾਂ ਕਿਹਾ ਕਿ ਲੋਕਾਂ ਦੀਆਂ ਸਿਹਤ ਸਹੂਲਤਾਂ ਲਈ ਆਮ ਆਦਮੀ ਕਲੀਨਿਕ ਖੋਲੇ ਗਏ ਹਨ ਜਿਥੇ ਲੋਕਾਂ ਦਾ ਮੁਫ਼ਤ ਇਲਾਜ ਅਤੇ ਦਵਾਈਆਂ ਵੀ ਦਿੱਤੀਆਂ ਜਾਂਦੀਆਂ ਹਨ।
ਸ੍ਰ ਟੌਂਗ ਨੇ ਵਿਸ਼ਵਾਸ਼ ਦਿਵਾਉਂਦਿਆਂ ਕਿਹਾ ਕਿ ਅਸੀਂ ਲੋਕਾਂ ਨਾਲ ਜੋ ਵਾਅਦੇ ਕੀਤੇ ਸਨ ਉਨ੍ਹਾਂ ਨੂੰ ਪੂਰਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਰੁਜਗਾਰ ਦੇ ਖੇਤਰ ਵਿੱਚ ਸਾਡੀ ਸਰਕਾਰ ਨੇ ਆਪਣੇ ਢਾਈ ਸਾਲ ਦੇ ਕਾਰਜਕਾਲ ਦੌਰਾਨ ਕਰੀਬ 50000 ਨੌਜਵਾਨਾਂ ਨੂੰ ਨੌਕਰੀਆਂ ਮੁਹੱਈਆ ਕਰਵਾਈਆਂ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ੍ਰ ਭਗਵੰਤ ਸਿੰਘ ਮਾਨ ਦੀ ਦਿੱਲੀ ਇਛਾ ਹੈ ਕਿ ਪੰਜਾਬ ਨੂੰ ਮੁੜ ਰੰਗਲਾ ਪੰਜਾਬ ਬਣਾਉਣਾ ਹੈ।
ਇਸ ਮੌਕੇ ਕਾਰਜ ਸਾਧਕ ਅਫਸਰ ਸ੍ਰੀ ਵਿਜੈ ਡੋਗਰਾ, ਸ੍ਰੀ ਸੰਜੀਵ ਭੰਡਾਰੀ, ਸੁਰਜੀਤ ਸਿੰਘ ਕੰਗ, ਪ੍ਰਧਾਨ ਨਗਰ ਪੰਚਾਇਤ ਬਾਬਾ ਬਕਾਲਾ, ਸਰਬਜੀਤ ਕੌਰ ਐਮ:ਸੀ ਰਈਆ, ਸਰਬਜੀਤ ਸਿੰਘ ਮਾਨ ਐਮ:ਸੀ, ਸਰਬਜੀਤ ਸਿੰਘ ਫੌਜੀ, ਸਵਿੰਦਰ ਸਿੰਘ, ਸ੍ਰੀ ਵਿਸ਼ਾਲ ਮੰਨਣ, ਬਚਿੱਤਰ ਸਿੰਘ ਸੈਨੀਟੇਸ਼ਨ ਇੰਚਾਰਜ, ਸ੍ਰੀ ਮਨਦੀਪ ਸਿੰਘ, ਸ੍ਰੀ ਜਤਿੰਦਰ ਸਿੰਘ, ਸ੍ਰੀ ਰਾਜੀਵ ਕੁਮਾਰ ਅਤੇ ਨਗਰ ਪੰਚਾਇਤ ਰਈਆ ਦਾ ਸਟਾਫ ਵੀ ਹਾਜਰ ਸੀ।
Abhinandan Singh

।।ਸਤਿ ਸ੍ਰੀ ਅਕਾਲ 🙏🏻।।

Abhinandan Singh

।।ਸਤਿ ਸ੍ਰੀ ਅਕਾਲ 🙏🏻।।

Related Articles

Back to top button