Breaking NewsDPRO NEWSNews
Trending

ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਕਣਕ ਦੀ ਨਿਰਵਿਘਨ ਖਰੀਦ ਜਾਰੀ, ਬੀਤੀ ਸ਼ਾਮ ਤੱਕ ਵੱਖ-ਵੱਖ ਖਰੀਦ ਏਜੰਸੀਆਂ ਨੇ 464947 ਮੀਟਰਿਕ ਟਨ ਦੀ ਖਰੀਦ ਕੀਤੀ – ਡਿਪਟੀ ਕਮਿਸ਼ਨਰ

ਕਿਸਾਨਾਂ ਨੂੰ ਨਾਲ ਦੀ ਨਾਲ ਹੀ 1034.72 ਕਰੋੜ ਰੁਪਏ ਦੀ ਰਾਸ਼ੀ ਦਾ ਕੀਤਾ ਭੁਗਤਾਨ

ਅੰਮ੍ਰਿਤਸਰ, 27 ਅਪ੍ਰੈਲ 2026 (ਸੁਖਬੀਰ ਸਿੰਘ, ਅਭਿਨੰਦਨ ਸਿੰਘ)

ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਜ਼ਿਲ੍ਹਾ ਅੰਮ੍ਰਿਤਸਰ ਦੀਆਂ ਮੰਡੀਆਂ ਵਿੱਚ ਕਣਕ ਦੀ ਖ਼ਰੀਦ ਨਿਰਵਿਘਨ ਜਾਰੀ ਹੈ ਅਤੇ ਬੀਤੀ ਸ਼ਾਮ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ 464947 ਮੀਟਰਿਕ ਟਨ ਕਣਕ ਦੀ ਖ਼ਰੀਦੀ ਕੀਤੀ ਜਾ ਚੁੱਕੀ ਹੈ।

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ੍ਰੀ ਦਲਵਿੰਦਰਜੀਤ ਸਿੰਘ ਨੇ ਦੱਸਿਆ ਕਿ ਬੀਤੀ ਸ਼ਾਮ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 495426 ਮੀਟਰਿਕ ਟਨ ਕਣਕ ਦੀ ਆਮਦ ਹੋਈ ਸੀ, ਜਿਸ ਵਿੱਚੋਂ 464947 ਮੀਟਰਿਕ ਟਨ ਕਣਕ ਖ਼ਰੀਦੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਖ਼ਰੀਦੀ ਗਈ ਕਣਕ ਵਿੱਚ ਖ਼ਰੀਦ ਏਜੰਸੀ ਪਨਗਰੇਨ ਨੇ 159463 ਮੀਟਰਿਕ ਟਨ, ਮਾਰਕਫੈੱਡ ਨੇ 110698 ਮੀਟਰਿਕ ਟਨ, ਪਨਸਪ ਨੇ 101772 ਮੀਟਰਿਕ ਟਨ, ਪੰਜਾਬ ਸਟੇਟ ਵੇਅਰ ਹਾਊਸ ਕਾਰਪੋਰੇਸ਼ਨ ਨੇ 70162 ਮੀਟਰਿਕ ਟਨ ਅਤੇ ਐੱਫ਼.ਸੀ.ਆਈ. ਨੇ 17138 ਮੀਟਰਿਕ ਟਨ ਕਣਕ ਖ਼ਰੀਦੀ ਹੈ। ਇਸ ਤੋਂ ਇਲਾਵਾ 5714 ਮੀਟਰਿਕ ਟਨ ਵਪਾਰੀਆਂ ਵੱਲੋਂ ਖ਼ਰੀਦੀ ਗਈ ਹੈ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਕਿਸਾਨਾਂ ਨੂੰ ਖ਼ਰੀਦੀ ਗਈ ਕਣਕ ਦੀ ਅਦਾਇਗੀ ਵੀ ਨਾਲ ਦੀ ਨਾਲ ਕੀਤੀ ਜਾ ਰਹੀ ਹੈ ਅਤੇ ਬੀਤੀ ਸ਼ਾਮ ਤੱਕ 1034.72 ਕਰੋੜ ਰੁਪਏ ਦੀ ਰਾਸ਼ੀ ਦਾ ਭੁਗਤਾਨ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਕੀਤਾ ਜਾ ਚੁੱਕਾ ਹੈ।

 

Abhinandan Singh

।।ਸਤਿ ਸ੍ਰੀ ਅਕਾਲ 🙏🏻।।

Related Articles

2

Back to top button