AmritsarBreaking NewsE-PaperLocal News
Trending
ਡਿਪਟੀ ਕਮਿਸ਼ਨਰ ਨੇ ਜਲ ਸਪਲਾਈ ਸਕੀਮਾਂ ਦੇ ਕਰੀਬ 35 ਕਰੋੜ ਰੁਪਏ ਦੇ ਕੰਮਾਂ ਨੂੰ ਦਿੱਤੀ ਪ੍ਰਵਾਨਗੀ
ਬੀ:ਡੀ:ਪੀ:ਓਜ਼ ਨੂੰ ਪਿੰਡਾਂ ਵਿੱਚ ਚੱਲ ਰਹੇ ਕੰਮਾਂ ਵਿੱਚ ਤੇਜੀ ਲਿਆਉਣ ਦਿੱਤੇ ਨਿਰਦੇਸ਼

ਅੰਮ੍ਰਿਤਸਰ, 6 ਫਰਵਰੀ 2025 (ਕੰਵਲਜੀਤ ਸਿੰਘ, ਅਭਿਨੰਦਨ ਸਿੰਘ)
ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ੍ਰੀਮਤੀ ਸਾਕਸੀ ਸਾਹਨੀ ਦੀ ਪ੍ਰਧਾਨਗੀ ਹੇਠ ਸਵੱਛ ਭਾਰਤ ਮਿਸ਼ਨ ਗ੍ਰਾਮੀਣ (ਫੇਜ-2) ਅਧੀਨ ਜਿਲ੍ਹੇ ਵਿੱਚ ਚੱਲ ਰਹੀਆਂ ਵੱਖ-ਵੱਖ ਸਕੀਮਾਂ ਦੀ ਪ੍ਰਗਤੀ ਅਤੇ ਜਲ ਸਪਲਾਈ ਸਕੀਮਾਂ ਨੂੰ ਚਲਾਉਣ ਸਬੰਧੀ ਜਿਲ੍ਹਾ ਵਾਟਰ ਤੇ ਸੈਨੀਟੇਸ਼ਨ ਮਿਸ਼ਨ ਦੀ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਡਿਪਟੀ ਕਮਿਸ਼ਨ ਨੇ ਸਲਾਨਾ ਲਾਗੂ ਯੋਜਨਾ 2025-26 ਦੀ ਪ੍ਰਵਾਨਗੀ ਅਤੇ ਕਮਿਊਨਿਟੀ ਵਾਟਰ ਸ਼ੁੱਧੀਕਰਨ ਪਲਾਂਟ ਨੂੰ ਚਲਾਉਣ ਸਬੰਧੀ ਜਿਲ੍ਹੇ ਦੇ ਸਮੂਹ ਅਧਿਕਾਰੀਆਂ ਨੂੰ 31 ਮਾਰਚ 2025 ਤੱਕ ਦਿੱਤੇ ਗਏ ਓ.ਡੀ.ਐਫ ਪਲੱਸ ਮਾਡਲ ਦੇ ਟੀਚੇ ਨੂੰ ਪੂਰਾ ਕਰਨ ਦੀ ਹਦਾਇਤ ਕਰਦਿਆਂ ਕਿਹਾ ਕਿ 60 ਨੰਬਰ ਬੰਦ ਪਏ ਕਮਿਊਨਿਟੀ ਵਾਟਰ ਸ਼ੁੱਧੀਕਰਨ ਪਲਾਂਟਾਂ ਨੂੰ ਚਲਾਉਣ ਲਈ ਫੰਡਾਂ ਦਾ ਪ੍ਰਬੰਧ 15ਵੇ ਵਿੱਤ ਕਮਿਸ਼ਨ ਵਿੱਚੋ ਕਰਨ ਲਈ ਕਿਹਾ। ਉਹਨਾਂ ਨੇ ਜਿਲ੍ਹੇ ਅੰਮ੍ਰਿਤਸਰ ਅੰਦਰ ਜਲ ਸਪਲਾਈ ਤੇ ਸੈਨੀਟੇਸ਼ਨ ਸਬੰਧੀ ਚੱਲ ਰਹੇ ਪ੍ਰੋਜੈਕਟਾਂ ਨੂੰ ਰੋਜਾਨਾ ਨਿਗਰਾਨੀ ਕਰਨ ਦੀ ਹਦਾਇਤ ਕੀਤੀ।
ਡਿਪਟੀ ਕਮਿਸ਼ਨਰ ਨੇ ਸਬੰਧਤ ਅਧਿਕਾਰੀਆਂ ਨੂੰ ਨਿਰਦੇਸ਼ ਜਾਰੀ ਕਰਦਿਆਂ ਕਿਹਾ ਕਿ ਵਿਕਾਸ ਕਾਰਜਾਂ ਵਿੱਚ ਕਿਸੇ ਕਿਸਮ ਦੀ ਢਿੱਲ ਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਨੇ ਬਲਾਕ ਵਿਕਾਸ ਤੇ ਪੰਚਾਇਤ ਅਫਸਰਾਂ ਨੂੰ ਕਿਹਾਕਿ ਉਹ ਚੱਲ ਰਹੇ ਕੰਮਾਂ ਦੀ ਖੁਦ ਨਿਰਗਾਨੀ ਕਰਨ ਅਤੇ ਰੋਜਾਨਾ ਰਿਪੋਰਟ ਪੇਸ਼ ਕੀਤੀ ਜਾਵੇ। ਡਿਪਟੀ ਕਮਿਸ਼ਨਰ ਵੱਲੋਂ ਜਲ ਸਪਲਾਈ ਸਕੀਮਾਂ ਲਈ ਕਰੀਬ 35 ਕਰੋੜ ਰੁਪਏ ਕੰਮਾਂ ਨੂੰ ਪ੍ਰਵਾਨਗੀ ਵੀ ਦਿੱਤੀ।
ਸ੍ਰੀ ਨਿਤਿਨ ਕਾਲੀਆ, ਕਾਰਜਕਾਰੀ ਇੰਜੀਨੀਅਰ ਜਲ ਸਪਲਾਈ ਅਤੇ ਸੈਨੀਟੇਸ਼ਨ, ਮੰਡਲ ਨੰ: 1, ਅੰਮ੍ਰਿਤਸਰ ਵੱਲੋ ਸਵੱਛ ਭਾਰਤ ਮਿਸ਼ਨ ਦੇ ਵੱਖੑਵੱਖ ਪ੍ਰੋਜੈਕਟਾਂ ਸਬੰਧੀ ਜਾਣਕਾਰੀ ਦਿੰਦਿਆਂ ਕਿਹਾ ਕਿ ਜਿਲ੍ਹਾ ਅੰਮ੍ਰਿਤਸਰ ਵਿੱਚ ਸਵੱਛ ਭਾਰਤ ਮਿਸ਼ਨ (ਗ੍ਰਾਮੀਣ) ਫੇਜ-2 ਅਧੀਨ 123 ਵਿਅਕਤੀਗਤ ਪਖਾਨਿਆਂ ਲਈ 18.45 ਲੱਖ ਰੁਪਏ, 17 ਸਾਂਝੇ ਪਖਾਨਿਆਂ ਲਈ 51 ਲੱਖ ਰੁਪਏ, ਤਰਲ ਕੂੜਾ ਪ੍ਰਬੰਧਨ ਲਈ ਸਵੱਛ ਭਾਰਤ ਮਿਸ਼ਨ, 15ਵੇ ਵਿੱਤ ਕਮਿਸ਼ਨ ਅਤੇ ਮਨਰੇਗਾ ਅਧੀਨ 3429.28 ਲੱਖ ਰੁਪਏ ਅਤੇ 6 ਪਲਾਸਟਿਕ ਵੇਸਟ ਮੈਨੇਜਮੈਟ ਪ੍ਰੋਜੈਕਟਾਂ ਲਈ 96 ਲੱਖ ਰੁਪਏ ਦੇ ਫੰਡ ਸਲਾਨਾ ਲਾਗੂ ਯੋਜਨਾ 2025-26 ਵਿੱਚ ਲਏ ਗਏ ਹਨ। ਜਿਲ੍ਹਾ ਵਾਟਰ ਅਤੇ ਸੈਨੀਟੇਸ਼ਨ ਮਿਸ਼ਨ ਵੱਲੋ ਸਵੱਛ ਭਾਰਤ ਮਿਸ਼ਨ (ਗ੍ਰਾਮੀਣ) ਅਤੇ ਜਲ ਸਪਲਾਈ ਸਕੀਮਾਂ ਦੇ ਕੰਮਾਂ ਨੂੰ ਮਨਜੂਰੀ ਦਿੱਤੀ ਗਈ। ਮੀਟਿੰਗ ਵਿੱਚ ਡਿਪਟੀ ਕਮਿਸ਼ਨਰ, ਅੰਮ੍ਰਿਤਸਰ ਵੱਲੋ ਕਿਹਾ ਕਿ ਸਵੱਛ ਭਾਰਤ ਮਿਸ਼ਨ ਦੇ ਕੰਮਾਂ ਸਬੰਧੀ ਲੋਕਾਂ ਨੂੰ ਜਾਗੂਰਕ ਕਰਨ ਲਈ ਸੈਲਫ ਹੈਲਪ ਗਰੁੱਪਾਂ, ਵਲੰਟੀਅਰਾਂ, ਐੱਨ.ਜੀ.ਓਜ਼ ਆਦਿ ਦੀ ਮਦਦ ਲਈ ਜਾਵੇ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ੍ਰੀਮਤੀ ਪਰਮਜੀਤ ਕੌਰ, ਬਲਾਕ ਵਿਕਾਸ ਅਤੇ ਪੰਚਾਇਤ ਅਫਸਰ ਸ੍ਰੀ ਸਦੀਪ ਮਲਹੋਤਰਾ, ਸ੍ਰੀ ਹਰਿੰਦਰ ਸਿੰਘ, ਕਾਰਜਕਾਰੀ ਇੰਜੀਨੀਅਰ ਜਲ ਸਪਲਾਈ ਅਤੇ ਸੈਨੀਟੇਸ਼ਨ, ਸ੍ਰੀ ਜਗਦੀਸ਼ ਸਿੰਘ, ਉਪ ਮੰਡਲ ਅਫਸਰ, ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ, ਸ੍ਰੀ ਗੁਰਪ੍ਰੀਤ ਸਿੰਘ, ਉਪ ਮੰਡਲ ਅਫਸਰ, ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ, ਸ੍ਰੀ ਧਰਮਿੰਦਰ ਸਿੰਘ, ਜਿਲ੍ਹਾ ਸਿੱਖਿਆ ਅਫਸਰ, ਸ੍ਰੀਮਤੀ ਨਵਦੀਪ ਕੌਰ, ਸਿਹਤ ਵਿਭਾਗ, ਸ੍ਰੀ ਰਵਿੰਦਰ ਸਿੰਘ, ਸੁਪਰਡੇਟ ਜਿਲ੍ਹਾ ਪ੍ਰੋਗਰਾਮ ਅਫਸਰ, ਸ੍ਰੀ ਸਤਨਾਮ ਸਿੰਘ, ਜਲ ਸਰੋਤ ਵਿਭਾਗ, ਸ੍ਰੀ ਸਤਵਿੰਦਰ ਸਿੰਘ, ਖੇਤੀਬਾੜੀ ਵਿਭਾਗ, ਸ੍ਰੀ ਮਲਕੀਤ ਸਿੰਘ, ਬੀ.ਡੀ.ਪੀ.ਓ ਜੰਡਿਆਲਾ, ਸ੍ਰੀ ਮਲਕੀਤ ਸਿੰਘ, ਬੀ.ਡੀ.ਪੀ.ਓ ਹਰਛਾ ਛੀਨਾ, ਸ੍ਰੀ ਬਿਕਰਮਜੀਤ ਸਿੰਘ, ਬੀ.ਡੀ.ਪੀ.ਓ ਅਟਾਰੀ, ਸ੍ਰੀ ਕ੍ਰਿਸ਼ਨ ਸਿੰਘ, ਬੀ.ਡੀ.ਪੀ.ਓ ਚੋਗਾਵਾ, ਸ੍ਰੀਮਤੀ ਜਸਬੀਰ ਕੌਰ, ਬੀ.ਡੀ.ਪੀ.ਓ ਰਮਦਾਸ, ਸ੍ਰੀਮਤੀ ਵਿਭੂਤੀ ਸਰਮਾ, ਸੀ.ਡੀ.ਐਸ, ਸ੍ਰੀ ਛਕਿੰਦਰ ਸਿੰਘ, ਜੇ.ਈ ਸੈਨੀਟੇਸ਼ਨ ਹਾਜ਼ਰ ਸਨ।


