Breaking NewsNews
Trending
ਚੇਅਰਮੈਨ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਸ੍ਰ ਗੁਰਸ਼ਰਨ ਸਿੰਘ ਛੀਨਾ ਵੱਲੋਂ ਸਿਹਤ ਵਿਭਾਗ ਦੇ ਫੂਡ ਸੇਫਟੀ ਵਿੰਗ ਨਾਲ ਕੀਤੀ ਗਈ ਅਹਿਮ ਮੀਟਿੰਗ।
ਕਿਸੇ ਵੀ ਕਿਸਮ ਦੀ ਮਿਲਾਵਟ ਖੋਰੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

ਅੰਮ੍ਰਿਤਸਰ, 19 ਮਈ 2026 (ਸੁਖਬੀਰ ਸਿੰਘ, ਅਭਿਨੰਦਨ ਸਿੰਘ)
ਚੇਅਰਮੈਨ ਹੈਲਥ ਸਿਸਟਮ ਕਾਰਪੋਰੇਸ਼ਨ ਸ੍ਰ ਗੁਰਸ਼ਰਨ ਸਿੰਘ ਛੀਨਾ ਵੱਲੋਂ ਬਚਤ ਭਵਨ ਅੰਮ੍ਰਿਤਸਰ ਵਿਖੇ ਸਿਹਤ ਵਿਭਾਗ ਦੇ ਫੂਡ ਸੇਫਟੀ ਵਿੰਗ ਨਾਲ ਇੱਕ ਅਹਿਮ ਮੀਟਿੰਗ ਕੀਤੀ ਗਈ। ਜਿਸ ਦੌਰਾਨ ਸਿਵਲ ਸਰਜਨ ਡਾ ਸਤਿੰਦਰਜੀਤ ਸਿੰਘ ਬਜਾਜ ਦੀ ਅਗਵਾਈ ਹੇਠ ਸਹਾਇਕ ਕਮਿਸ਼ਨਰ ਫੂਡ ਰਜਿੰਦਰ ਪਾਲ ਸਿੰਘ ਅਤੇ ਫੂਡ ਸੇਫਟੀ ਅਫਸਰਾਂ ਦੇ ਨਾਲ ਨਾਲ ਸਹਾਇਕ ਸਿਵਲ ਸਰਜਨ ਡਾ ਰਜਿੰਦਰਪਾਲ ਕੌਰ, ਜਿਲਾ ਸਿਹਤ ਅਫਸਰ ਡਾ ਜਸਪਾਲ ਸਿੰਘ ਅਤੇ ਜਿਲਾ ਐਮਆਈਓ ਅਮਰਦੀਪ ਸਿੰਘ ਸਮੇਤ ਹੋਰ ਫੂਡ ਸੇਫਟੀ ਅਧਿਕਾਰੀ ਸ਼ਾਮਿਲ ਹੋਏ। ਇਸ ਦੌਰਾਨ ਚੇਅਰਮੈਨ ਸਰਦਾਰ ਛੀਨਾ ਨੇ ਕਿਹਾ ਕਿ ਕਿਸੇ ਵੀ ਕਿਸਮ ਦੀ ਮਿਲਾਵਟ ਖੋਰੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ, ਖਾਸ ਕਰਕੇ ਦੁੱਧ ਅਤੇ ਦੁੱਧ ਤੋਂ ਬਣੇ ਪਦਾਰਥ ਵਿੱਚ ਮਿਲਾਵਟ ਬਿਲਕੁਲ ਬਰਦਾਸ਼ ਨਹੀਂ ਕੀਤੀ ਜਾਵੇਗੀ।
ਉਹਨਾਂ ਨੇ ਫੂਡ ਸੇਫਟੀ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਆਪਣੀਆਂ ਗਤੀਵਿਧੀਆਂ ਹੋਰ ਤੇਜ਼ ਕਰਨ ਤਾਂ ਜੋ ਸ਼ਹਿਰ ਵਾਸੀਆਂ ਨੂੰ ਮਿਆਰੀ ਖਾਦ ਪਦਾਰਥ ਅਤੇ ਭੋਜਨ ਮੁਹਈਆ ਕਰਾਇਆ ਜਾ ਸਕੇ।
ਇਸ ਦੌਰਾਨ ਫੂਡ ਸੇਫਟੀ ਅਫਸਰ ਸਤਨਾਮ ਸਿੰਘ, ਅਮਨਦੀਪ ਸਿੰਘ, ਮੈਡਮ ਰਜਨੀ ਅਤੇ ਕਮਲਦੀਪ ਕੌਰ ਹਾਜ਼ਰ ਸਨ।



