Breaking NewsCrimeNewsPolice News
Trending

ਬੱਸ ਸਟੈਂਡ, ਰੇਲਵੇ ਸਟੇਸ਼ਨ ਅਤੇ ਜਨਤਕ ਥਾਵਾਂ ਵਿਖੇ ਵਿਸ਼ੇਸ਼ ਚੈਕਿੰਗ ਅਭਿਆਨ ਚਲਾਇਆ

ਅੰਮ੍ਰਿਤਸਰ, 09 ਜੂਨ 2026 (ਸੁਖਬੀਰ ਸਿੰਘ, ਅਭਿਨੰਦਨ ਸਿੰਘ)

ਅੰਮ੍ਰਿਤਸਰ ਸ਼ਹਿਰ ਵਿੱਚ ਅਮਨ-ਕਾਨੂੰਨ ਦੀ ਸਥਿਤੀ ਨੂੰ ਹੋਰ ਮਜ਼ਬੂਤ ਬਣਾਈ ਰੱਖਣ ਅਤੇ ਸ਼ਰਾਰਤੀ ਅਨਸਰਾਂ ਉੱਤੇ ਨਿਗਰਾਨੀ ਲਈ ਲੋਕਲ ਪੁਲਿਸ ਅਤੇ SOG ਕਮਾਂਡੋਜ਼ ਵੱਲੋਂ ਮਾਲਜ਼, ਬੱਸ ਸਟੈਂਡ, ਰੇਲਵੇ ਸਟੇਸ਼ਨ ਅਤੇ ਜਨਤਕ ਥਾਵਾਂ ਵਿਖੇ ਵਿਸ਼ੇਸ਼ ਚੈਕਿੰਗ ਅਭਿਆਨ ਚਲਾਇਆ ਜਾ ਰਿਹਾ ਹੈ।

ਇਸ ਦੌਰਾਨ ਪੁਲਿਸ ਟੀਮਾਂ ਵੱਲੋਂ ਸ਼ੱਕੀ ਵਿਅਕਤੀਆਂ, ਸਮਾਨ ਅਤੇ ਵਾਹਨਾਂ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ।

ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਜਨਤਕ ਥਾਵਾਂ ‘ਤੇ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਇਹ ਚੈਕਿੰਗ ਲਗਾਤਾਰ ਜਾਰੀ ਰਹੇਗੀ। ਇਸ ਦੇ ਨਾਲ ਹੀ ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਕਿਸੇ ਵੀ ਸ਼ੱਕੀ ਗਤੀਵਿਧੀ ਬਾਰੇ ਤੁਰੰਤ ਪੁਲਿਸ ਨੂੰ ਜਾਣਕਾਰੀ ਦਿੱਤੀ ਜਾਵੇ ਤਾਂ ਜੋ ਸਮੇਂ ਸਿਰ ਕਾਰਵਾਈ ਕੀਤੀ ਜਾ ਸਕੇ।

Abhinandan Singh

।।ਸਤਿ ਸ੍ਰੀ ਅਕਾਲ 🙏🏻।।

Related Articles

2

Back to top button