Breaking NewsNews
Trending
ਜਲੰਧਰ ’ਚ ਧੂਮਧਾਮ ਨਾਲ ਮਨਾਇਆ ਅਮ੍ਰਿਤਪਾਲ ਸਿੰਘ ਸ਼ੇਰਗਿੱਲ ਦਾ ਜਨਮਦਿਨ, ਚੇਅਰਮੈਨ ਸੁਭਾਸ਼ ਗੋਰੀਆ ਨੇ ਦਿੱਤੀਆਂ ਦਿਲੋਂ ਵਧਾਈਆਂ
ਅੰਮ੍ਰਿਤਸਰ, 21 ਅਗਸਤ 2026 (ਸੁਖਬੀਰ ਸਿੰਘ, ਅਭਿਨੰਦਨ ਸਿੰਘ)
ਐਂਟੀ ਕਰਾਈਮ ਸਮਾਜ ਸੁਰੱਖਿਆ ਸੈੱਲ ਪੰਜਾਬ ਦੇ ਚੇਅਰਮੈਨ ਸੁਭਾਸ਼ ਗੋਰੀਆ ਵੱਲੋਂ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਅਤੇ ਪਲੈਨਿੰਗ ਬੋਰਡ ਦੇ ਚੇਅਰਮੈਨ ਅਮ੍ਰਿਤਪਾਲ ਸਿੰਘ ਸ਼ੇਰਗਿੱਲ ਦਾ ਜਨਮਦਿਨ ਕੇਕ ਕੱਟ ਕੇ ਬੜੇ ਉਤਸ਼ਾਹ ਨਾਲ ਮਨਾਇਆ ਗਿਆ।
ਇਸ ਮੌਕੇ ਸੁਭਾਸ਼ ਗੋਰੀਆ ਨੇ ਅਮ੍ਰਿਤਪਾਲ ਸ਼ੇਰਗਿੱਲ ਨੂੰ ਜਨਮਦਿਨ ਦੀਆਂ ਲੱਖ-ਲੱਖ ਵਧਾਈਆਂ ਦਿੰਦਿਆਂ ਕਿਹਾ ਕਿ ਵਾਹਿਗੁਰੂ ਜੀ ਉਨ੍ਹਾਂ ਨੂੰ ਲੰਮੀ ਉਮਰ, ਚੰਗੀ ਸਿਹਤ ਅਤੇ ਹਮੇਸ਼ਾ ਚੜ੍ਹਦੀ ਕਲਾ ਬਖਸ਼ਣ। ਉਨ੍ਹਾਂ ਕਿਹਾ ਕਿ ਅਮ੍ਰਿਤਪਾਲ ਸਿੰਘ ਸ਼ੇਰਗਿੱਲ ਹਮੇਸ਼ਾ ਪਾਰਟੀ ਵਰਕਰਾਂ ਅਤੇ ਆਮ ਲੋਕਾਂ ਨਾਲ ਮਜ਼ਬੂਤੀ ਨਾਲ ਖੜ੍ਹੇ ਰਹਿੰਦੇ ਹਨ।
ਇਸ ਖੁਸ਼ੀ ਦੇ ਮੌਕੇ ਪੰਜਾਬ ਐਗਰੋ ਐਕਸਪੋਰਟ ਦੇ ਚੇਅਰਮੈਨ ਮੰਗਲ ਸਿੰਘ ਬਾਸੀ, ਫਹੀਮ ਅਹਿਮਦ,ਪੰਜਾਬ ਪੁਲਿਸ ਇੰਸਪੈਕਟਰ ਰਵਿੰਦਰ ਕੁਮਾਰ,ਰਮਨ ਬੰਟੀ ਅਤੇ ਸੰਜੀਵ ਗਰੋਵਰ ਸਮੇਤ ਸਾਥੀ ਮੌਜੂਦ ਰਹੇ ਅਤੇ ਅਮ੍ਰਿਤਪਾਲ ਸਿੰਘ ਸ਼ੇਰਗਿੱਲ ਨੂੰ ਜਨਮਦਿਨ ਦੀਆਂ ਦਿਲੋਂ ਵਧਾਈਆਂ ਦਿੱਤੀਆਂ।



