ਲੋਕਾਂ ਦੀ ਸੁਰੱਖਿਆ ਲਈ ਅੰਮ੍ਰਿਤਸਰ ਪੁਲਿਸ ਦਾ ਵੱਡਾ ਕਦਮ, 23 ਨਵੇਂ PCR ਵਾਹਨ ਸੇਵਾ ਵਿੱਚ ਸ਼ਾਮਲ

ਅੰਮ੍ਰਿਤਸਰ, 16 ਸਤੰਬਰ 2026: ਸੁਖਬੀਰ ਸਿੰਘ,ਅਭਿਨੰਦਨ ਸਿੰਘ
ਲੋਕਾਂ ਦੀ ਸੁਰੱਖਿਆ ਅਤੇ ਐਮਰਜੈਂਸੀ ਰਿਸਪਾਂਸ ਪ੍ਰਣਾਲੀ ਨੂੰ ਹੋਰ ਮਜ਼ਬੂਤ ਕਰਨ ਲਈ ਪੁਲਿਸ ਕਮਿਸ਼ਨਰ, ਅੰਮ੍ਰਿਤਸਰ ਵੱਲੋਂ 23 ਨਵੇਂ PCR ਵਾਹਨਾਂ ਨੂੰ ਸੇਵਾ ਵਿੱਚ ਸ਼ਾਮਲ ਕੀਤਾ ਗਿਆ। ਇਨ੍ਹਾਂ ਨਵੇਂ ਵਾਹਨਾਂ ਦੇ ਸੇਵਾ ਵਿੱਚ ਆਉਣ ਨਾਲ ਸ਼ਹਿਰ ਵਿੱਚ ਪੁਲਿਸ ਦੀ ਮੌਜੂਦਗੀ ਅਤੇ ਐਮਰਜੈਂਸੀ ਸਥਿਤੀਆਂ ਵਿੱਚ ਤੁਰੰਤ ਕਾਰਵਾਈ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਦਾ ਉਦੇਸ਼ ਹੈ।
ਇਸ ਦੇ ਨਾਲ ਹੀ ਅੰਮ੍ਰਿਤਸਰ ਸ਼ਹਿਰ ਦੀਆਂ ਪੁਲਿਸ ਬੀਟਾਂ ਨੂੰ ਨਵੇਂ ਸਿਰੇ ਤੋਂ ਤਿਆਰ ਕਰਕੇ ਪੁਨਰਗਠਿਤ ਕੀਤਾ ਗਿਆ ਹੈ। ਇਸ ਤਹਿਤ ਪੁਲਿਸ ਦੀ ਪੈਟਰੋਲਿੰਗ ਨੂੰ ਹੋਰ ਸੁਚਾਰੂ ਬਣਾਉਣ ਅਤੇ ਵੱਖ-ਵੱਖ ਇਲਾਕਿਆਂ ਵਿੱਚ ਪੁਲਿਸ ਦੀ ਮੌਜੂਦਗੀ ਨੂੰ ਮਜ਼ਬੂਤ ਕਰਨ ’ਤੇ ਧਿਆਨ ਦਿੱਤਾ ਗਿਆ ਹੈ।
ਪੁਲਿਸ ਵੱਲੋਂ ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਕਿਸੇ ਵੀ ਤਰ੍ਹਾਂ ਦੀ ਐਮਰਜੈਂਸੀ ਜਾਂ ਸ਼ੱਕੀ ਗਤੀਵਿਧੀ ਨਜ਼ਰ ਆਉਣ ’ਤੇ ਤੁਰੰਤ 112 ’ਤੇ ਕਾਲ ਕਰਕੇ ਸੂਚਨਾ ਦਿੱਤੀ ਜਾਵੇ।
ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਵੱਲੋਂ ਲੋਕਾਂ ਨੂੰ ਭਰੋਸਾ ਦਿਵਾਇਆ ਗਿਆ ਹੈ ਕਿ ਨਾਗਰਿਕਾਂ ਦੀ ਸੁਰੱਖਿਆ ਲਈ ਪੁਲਿਸ ਹਰ ਸਮੇਂ ਤਿਆਰ ਹੈ ਅਤੇ ਐਮਰਜੈਂਸੀ ਰਿਸਪਾਂਸ ਨੂੰ ਹੋਰ ਤੇਜ਼ ਅਤੇ ਪ੍ਰਭਾਵਸ਼ਾਲੀ ਬਣਾਉਣ ਲਈ ਲਗਾਤਾਰ ਕਦਮ ਚੁੱਕੇ ਜਾ ਰਹੇ ਹਨ।





