Breaking NewsNews
Trending

ਖਾਲਸਾ ਕਾਲਜ ਅਤੇ ਯੂਨੀਵਰਸਿਟੀ ਦੇ ਪਿਛਲੇ ਪਾਸੇ ਰਾਮ ਤੀਰਥ ਰੋਡ ਤੇ, ਸਟਰੀਟ ਲਾਈਟਾਂ ਬੰਦ ਹੋਣ ਕਰਕੇ ਅਪਰਾਧਿਕ ਘਟਨਾਵਾਂ ਅਤੇ ਹਾਦਸਿਆਂ ਦਾ ਵਧਿਆ ਖ਼ਤਰਾ:- ਇੰਜ ਦਲਜੀਤ ਸਿੰਘ ਕੋਹਲੀ

ਅੰਮ੍ਰਿਤਸਰ, 06 ਅਕਤੂਬਰ 2026: ਸੁਖਬੀਰ ਸਿੰਘ,ਅਭਿਨੰਦਨ ਸਿੰਘ

ਖ਼ਾਲਸਾ ਕਾਲਜ ਅਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ (GNDU) ਦੇ ਪਿਛਲੇ ਹਿੱਸੇ ਤੋਂ ਲੰਘਦੀ ਰਾਮਤੀਰਥ ਰੋਡ ‘ਤੇ ਸਟਰੀਟ ਲਾਈਟਾਂ ਬੜੇ ਲੰਮੇ ਸਮੇਂ ਤੋਂ ਖ਼ਰਾਬ ਪਈਆਂ ਹਨ। ਸੂਰਜ ਛਿਪਣ ਤੋਂ ਬਾਅਦ ਇਹ ਮੁੱਖ ਮਾਰਗ ਪੂਰੀ ਤਰ੍ਹਾਂ ਹਨੇਰੇ ਵਿੱਚ ਡੁੱਬ ਜਾਂਦਾ ਹੈ, ਜਿਸ ਕਾਰਨ ਇੱਥੋਂ ਗੁਜਰਣ ਵਾਲੇ ਵਿਦਿਆਰਥੀਆਂ, ਰਾਹਗੀਰਾਂ ਅਤੇ ਵਾਹਨ ਚਾਲਕਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ ਅਤੇ ਹਾਦਸਿਆਂ ਅਤੇ ਲੁੱਟ-ਖੋਹ ਦਾ ਡਰ ਬਣਿਆ ਰਹਿੰਦਾ ਹੈ।

ਇੰਜ ਦਲਜੀਤ ਸਿੰਘ ਕੋਹਲੀ ਨੇ ਦਸਿਆ ਕਿ ਸਥਾਨਕ ਨਿਵਾਸੀਆਂ ਅਤੇ ਵਿਦਿਆਰਥੀਆਂ ਦਾ ਕਹਿਣਾ ਹੈ ਕਿ ਸ਼ਾਮ ਹੁੰਦੇ ਹੀ ਸੜਕ ‘ਤੇ ਕੁਝ ਵੀ ਸਾਫ਼ ਨਜ਼ਰ ਨਹੀਂ ਆਉਂਦਾ। ਸਟਰੀਟ ਲਾਈਟਾਂ ਬੰਦ ਹੋਣ ਕਾਰਨ ਹਰ ਵੇਲੇ ਸੜਕ ਹਾਦਸੇ ਵਾਪਰਨ ਦਾ ਡਰ ਬਣਿਆ ਰਹਿੰਦਾ ਹੈ। ਇਸ ਤੋਂ ਇਲਾਵਾ ਹਨੇਰੇ ਦਾ ਫ਼ਾਇਦਾ ਚੁੱਕ ਕੇ ਝਪਟਮਾਰੀ (ਸਨੈਚਿੰਗ) ਅਤੇ ਹੋਰ ਅਪਰਾਧਿਕ ਵਾਰਦਾਤਾਂ ਕਰਨ ਵਾਲੇ ਅਸਮਾਜਿਕ ਅਨਸਰਾਂ ਦਾ ਬੋਲਬਾਲਾ ਵਧਦਾ ਜਾ ਰਿਹਾ ਹੈ, ਜਿਸ ਨਾਲ ਦੇਰ ਸ਼ਾਮ ਘਰ ਪਰਤਣ ਵਾਲੀਆਂ ਵਿਦਿਆਰਥਣਾਂ ਅਤੇ ਮਹਿਲਾਵਾਂ ਦੀ ਸੁਰੱਖਿਆ ‘ਤੇ ਵੱਡਾ ਸਵਾਲੀਆ ਨਿਸ਼ਾਨ ਖੜ੍ਹਾ ਹੋ ਗਿਆ ਹੈ।

ਇੰਜ ਦਲਜੀਤ ਸਿੰਘ ਕੋਹਲੀ ਨੇ ਕਿਹਾ ਕਿ ਪ੍ਰਸ਼ਾਸਨ ਦੀ ਅਣਦੇਖੀ ਖ਼ਿਲਾਫ਼ ਲੋਕਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ,
ਇਲਾਕਾ ਨਿਵਾਸੀਆਂ ਨੇ ਨਗਰ ਨਿਗਮ ਅਤੇ ਸਥਾਨਕ ਪ੍ਰਸ਼ਾਸਨ ਵਿਰੁੱਧ ਗੰਭੀਰ ਰੋਸ ਪ੍ਰਗਟਾਇਆ ਹੈ। ਲੋਕਾਂ ਦਾ ਕਹਿਣਾ ਹੈ ਕਿ ਇਸ ਸਮੱਸਿਆ ਬਾਰੇ ਪ੍ਰਸ਼ਾਸਨ ਨੂੰ ਕਈ ਵਾਰ ਸ਼ਿਕਾਇਤਾਂ ਦਿੱਤੀਆਂ ਜਾ ਚੁੱਕੀਆਂ ਹਨ, ਪਰ ਅਜੇ ਤੱਕ ਕੋਈ ਠੋਸ ਕਾਰਵਾਈ ਨਹੀਂ ਕੀਤੀ ਗਈ।

ਇੰਜ ਦਲਜੀਤ ਸਿੰਘ ਕੋਹਲੀ ਨੇ ਜ਼ਿਲ੍ਹਾ ਪ੍ਰਸ਼ਾਸਨ, ਪੁਲਿਸ ਪ੍ਰਸ਼ਾਸਨ ਅਤੇ ਨਗਰ ਨਿਗਮ ਤੋਂ ਮੰਗ ਕੀਤੀ ਹੈ ਕਿ ਰਾਮਤੀਰਥ ਰੋਡ ਅਤੇ ਉਪਰੋਕਤ ਦਰਸਾਏ ਵਿਦਿਅਕ ਅਦਾਰਿਆਂ ਦੇ ਪਿਛਲੇ ਮਾਰਗ ‘ਤੇ ਬੰਦ ਪਈਆਂ ਸਟਰੀਟ ਲਾਈਟਾਂ ਨੂੰ ਤੁਰੰਤ ਠੀਕ ਕਰਵਾਇਆ ਜਾਵੇ ਅਤੇ ਪੁਲਿਸ ਪੈਟਰੋਲਿੰਗ ਵਧਾਈ ਜਾਵੇ ਤਾਂ ਜੋ ਕਿਸੇ ਵੀ ਅਣਸੁਖਾਵੀਂ ਘਟਨਾ ਤੋਂ ਬਚਿਆ ਜਾ ਸਕੇ।

Abhinandan Singh

।।ਸਤਿ ਸ੍ਰੀ ਅਕਾਲ 🙏🏻।।

Related Articles

2

Back to top button