ਸ਼੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਦਿਵਸ ਉੱਤੇ ਸ਼ੋਭਾ ਯਾਤਰਾ ਦਾ ਭਵਿਆ ਸਵਾਗਤ
ਅੰਮ੍ਰਿਤਸਰ, 12 ਫਰਵਰੀ ( ਕੰਵਲਜੀਤ ਸਿੰਘ ਅਤੇ ਮਧੂ ਰਾਜਪੂਤ)

ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਅੰਮ੍ਰਿਤਸਰ ਵਿਖੇ ਸ਼੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਦਿਵਸ ਦੀ ਉਪਲੱਖ ਵਿੱਚ ਸ਼ੋਭਾ ਯਾਤਰਾ ਦਾ ਆਯੋਜਨ ਕੀਤਾ ਗਿਆ। ਇਲਾਕਾ ਭੂਸ਼ਣ ਪੁਰਾ ਵਿਖੇ ਸਥਿਤ ਸ਼੍ਰੀ ਗੁਰੂ ਰਵਿਦਾਸ ਪ੍ਰਕਾਸ਼ ਮੰਦਰ ਹੈਡ ਆਫਿਸ ਦੇ ਪ੍ਰਬੰਧ ਤਹਿਤ ਇਸ ਸਮਾਗਮ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਭਾਰੀ ਗਿਣਤੀ ਵਿੱਚ ਸੰਗਤਾਂ ਨੇ ਹਿਸ्सा ਲਿਆ।
ਸ਼ੋਭਾ ਯਾਤਰਾ ਦਾ ਸ਼ਾਨਦਾਰ ਸਵਾਗਤ ਪਰਧਾਨ ਹਕੂਮਤ ਰਾਏ ਦੀ ਅਗਵਾਈ ਵਿੱਚ ਅੰਮ੍ਰਿਤਸਰ ਦੀਆਂ ਸਮੂਹ ਜਥੇਬੰਦੀਆਂ ਵੱਲੋਂ ਕੀਤਾ ਗਿਆ। ਵੱਖ-ਵੱਖ ਇਲਾਕਿਆਂ ਤੋਂ ਪਹੁੰਚੀਆਂ ਸੰਗਤਾਂ ਅਤੇ ਸ਼ੋਭਾ ਯਾਤਰਾ ਵਿੱਚ ਸ਼ਾਮਲ ਹੋਏ ਭਗਤਾਂ ਨੂੰ ਸਰੋਪੇ ਅਤੇ ਸ਼ੀਲਡਾਂ ਦੇ ਕੇ ਸਨਮਾਨਿਤ ਕੀਤਾ ਗਿਆ।
ਇਸ ਮੌਕੇ ਤੇ ਵਿਸ਼ੇਸ਼ ਤੌਰ ‘ਤੇ ਸ੍ਰੀ ਓਮ ਪ੍ਰਕਾਸ਼ ਸੋਨੀ ਨੇ ਗੁਰੂ ਰਵਿਦਾਸ ਜੀ ਦੇ ਉਪਦੇਸ਼ਾਂ ਉੱਤੇ ਚਾਨਣ ਪਾਇਆ ਅਤੇ ਸੰਗਤ ਨੂੰ ਸੰਦੇਸ਼ ਦਿੰਦਿਆਂ ਕਿਹਾ ਕਿ ਸਾਨੂੰ ਗੁਰੂ ਜੀ ਦੇ ਬਚਨਾਂ ਤੇ ਚਲਦੇ ਹੋਏ ਆਪਣੀ ਜ਼ਿੰਦਗੀ ਨੂੰ ਸਫਲ ਬਣਾਉਣਾ ਚਾਹੀਦਾ ਹੈ।
ਸਮਾਗਮ ਦੌਰਾਨ ਸ਼੍ਰੀ ਗੁਰੂ ਰਵਿਦਾਸ ਪ੍ਰਕਾਸ਼ ਮੰਦਰ ਵੱਲੋਂ ਸੰਗਤਾਂ ਲਈ ਵਿਸ਼ੇਸ਼ ਲੰਗਰ ਪ੍ਰਬੰਧ ਵੀ ਕੀਤਾ ਗਿਆ, ਜਿਸ ਵਿੱਚ ਹਜ਼ਾਰਾਂ ਲੋਕਾਂ ਨੇ ਭਾਗ ਲਿਆ।
ਇਹ ਸਮਾਗਮ ਅੰਮ੍ਰਿਤਸਰ ਸ਼ਹਿਰ ਵਿੱਚ ਧਾਰਮਿਕ ਭਾਵਨਾ, ਸਾਝੀਵਾਲਤਾ ਅਤੇ ਗੁਰੂ ਦੇ ਉਪਦੇਸ਼ਾਂ ਦੀ ਪ੍ਰਚਾਰ-ਪ੍ਰਸਾਰ ਵੱਲ ਇੱਕ ਮਹੱਤਵਪੂਰਨ ਪਸਾਰਾ ਬਣਿਆ।



