ਅੰਮ੍ਰਿਤਸਰ, 16 ਫਰਵਰੀ –ਮਧੁ ਰਾਜਪੂਤ,

ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਅੰਮ੍ਰਿਤਸਰ ਦੇ ਇਲਾਕਾ ਸੁਲਤਾਨ ਵਿੰਡ ਰੋਡ ਵਿਖੇ ਸਰਦਾਰ ਮੁਖਤਿਆਰ ਸਿੰਘ ਜੀ ਦੀ ਮਿੱਠੀ ਯਾਦ ਨੂੰ ਸਮਰਪਿਤ ਸਲਾਨਾ ਅੱਠਵਾਂ ਖੂਨ ਦਾਨ ਵਿਸ਼ਾਲ ਕੈਂਪ ਆਯੋਜਿਤ ਕੀਤਾ ਗਿਆ। ਇਹ ਕੈਂਪ ਡਾਕਟਰ ਸਰਬਜੀਤ ਸਿੰਘ ਭੁੱਲਰ ਜੀ ਦੀ ਅਗਵਾਈ ਹੇਠ ਲਗਾਇਆ ਗਿਆ, ਜਿਸ ਵਿੱਚ ਵੱਡੀ ਗਿਣਤੀ ਵਿੱਚ ਲੋਕਾਂ ਨੇ ਸ਼ਮੂਲੀਅਤ ਕੀਤੀ।
ਇਸ ਮੌਕੇ ਤੇ ਡਾਕਟਰ ਭੁੱਲਰ ਨੇ ਕਿਹਾ ਕਿ “ਦਾਨ ਕੀਤਾ ਹੋਇਆ ਖੂਨ ਕਈਆਂ ਦੀ ਜਿੰਦਗੀ ਬਚਾ ਸਕਦਾ ਹੈ। ਸਾਨੂੰ ਸਮਾਜਿਕ ਜ਼ਿੰਮੇਵਾਰੀ ਦੇ ਤੌਰ ਤੇ ਜਿੰਨਾ ਵੀ ਸੰਭਵ ਹੋ ਸਕੇ, ਖੂਨ ਦਾਨ ਕਰਨਾ ਚਾਹੀਦਾ ਹੈ। ਅਸੀਂ ਇਹੋ ਜਿਹੇ ਉਪਰਾਲੇ ਹਮੇਸ਼ਾ ਕਰਦੇ ਰਹਾਂਗੇ ਅਤੇ ਵਾਹਿਗੁਰੂ ਦੀ ਕਿਰਪਾ ਨਾਲ ਭਵਿੱਖ ਵਿੱਚ ਵੀ ਇਹ ਸੇਵਾ ਜਾਰੀ ਰਹੇਗੀ।”
ਕੈਂਪ ਦੌਰਾਨ ਵਿਸ਼ੇਸ਼ ਤੌਰ ‘ਤੇ ਸਰਦਾਰ ਭਗਵੰਤ ਪਾਲ ਸਿੰਘ ਸੱਚਰ ਸਮੇਤ ਕਈ ਮਹਾਨ ਹਸਤੀਆਂ ਨੇ ਸ਼ਮੂਲੀਅਤ ਕੀਤੀ। ਆਏ ਹੋਏ ਮਹਿਮਾਨਾਂ ਦੀ ਆਤਥਿਆ ਲਈ ਵਿਸ਼ੇਸ਼ ਖਾਣੇ ਦਾ ਪ੍ਰਬੰਧ ਕੀਤਾ ਗਿਆ। ਸਾਥੀ ਹੀ ਉਨ੍ਹਾਂ ਨੂੰ ਸਿਰੋਪੇ ਅਤੇ ਸ਼ੀਲਡਾ ਦੇ ਕੇ ਸਨਮਾਨਿਤ ਕੀਤਾ ਗਿਆ।