AmritsarBreaking NewsE-Paper‌Local News
Trending

ਨਸ਼ੇ ਦੇ ਖਾਤਮੇ ਲਈ ਵੱਧ ਤੋਂ ਵੱਧ ਕੈਂਪ ਲਗਾ ਕੇ ਲੋਕਾਂ ਨੂੰ ਕਰੋ ਜਾਗਰੂਕ- ਵਧੀਕ ਡਿਪਟੀ ਕਮਿਸ਼ਨਰ

ਅੰਮ੍ਰਿਤਸਰ, 28 ਫਰਵਰੀ 2025 (ਅਭਿਨੰਦਨ ਸਿੰਘ)

ਅੱਜ ਵਧੀਕ ਡਿਪਟੀ ਕਮਿਸ਼ਨਰ ਸ੍ਰੀਮਤੀ ਜੋਤੀ ਬਾਲਾ ਦੀ ਅਗਵਾਈ ਹੇਠ ਅਤੇ ਪੁਲਿਸ ਅਤੇ ਹੋਰ ਸੀਨੀਅਰ ਅਧਿਕਾਰੀਆਂ ਦੀ ਮੌਜੂਦਗੀ ਵਿੱਚ ਨੈਸ਼ਨਲ ਕੋਆਰਡੀਨੇਸ਼ਨ ਸੈਂਟਰ ਫੋਰ ਡਰੱਗ ਲਾਅ ਇਨਫੋਰਸਮੈਂਟ ਫਰੇਮਵਰਕ ਨੂੰ ਲਾਗੂ ਕਰਨ ਅਤੇ ਜ਼ਿਲ੍ਹੇ ਵਿੱਚ ਨਸ਼ਿਆਂ ‘ਤੇ ਨਿਯੰਤਰਣ ਵਧਾਉਣ ਲਈ ਮਹੱਤਵਪੂਰਨ ਮੀਟਿੰਗ ਹੋਈ। ਮੀਟਿੰਗ ਵਿੱਚ ਨਸ਼ਿਆਂ ਦੀ ਤਸਕਰੀ ਨੂੰ ਰੋਕਣ, ਲੋਕਾਂ ਨੂੰ ਜਾਗਰੂਕ ਕਰਨ ਅਤੇ ਲੋਕਾਂ ਤੋਂ ਸਹਿਯੋਗ ਲੈਣ ਸਬੰਧੀ ਵਟਾਂਦਰਾ ਕੀਤਾ ਗਿਆ ਅਤੇ ਕਿਹਾ ਗਿਆ ਕਿ ਸਕੂਲਾਂ, ਕਾਲਜਾਂ, ਇੱਟਾਂ ਦੇ ਭੱਠਿਆਂ, ਫੈਕਟਰੀਆਂ ਵਿੱਚ ਵਧੇਰੇ ਕੈਂਪ ਲਗਾਏ ਜਾਣ ਅਤੇ ਲੋਕਾਂ ਨੂੰ ਨਸ਼ਿਆਂ ਪ੍ਰਤੀ ਜਾਗਰੂਕ ਕੀਤਾ ਜਾਵੇ ਅਤੇ ਧਿਆਨ ਵਿੱਚ ਲਿਆਂਦਾ ਜਾਵੇ ਕਿ ਉਹ ਨਸ਼ਾ ਕਰ ਰਹੇ ਵਿਅਕਤੀਆਂ ਨੂੰ ਨਸ਼ਾ ਛੁਡਾਓ ਕੇਂਦਰਾਂ ਵਿੱਚ ਲੈ ਕੇ ਜਾਣ ਜਿਥੇ ਉਨ੍ਹਾਂ ਦਾ ਸਰਕਾਰ ਵੱਲੋਂ ਮੁਫ਼ਤ ਇਲਾਜ ਕੀਤਾ ਜਾਂਦਾ ਹੈ।
ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਨਸ਼ਿਆਂ ਦੇ ਖ਼ਿਲਾਫ਼ ਲੜਾਈ ਵਿੱਚ ਕਾਨੂੰਨ-ਵਿਵਸਥਾ, ਜ਼ਿਲ੍ਹਾ ਪ੍ਰਸ਼ਾਸਨ ਅਤੇ ਸਮਾਜ ਦੇ ਸਾਂਝੇ ਯਤਨਾਂ ਦੀ ਲੋੜ ਹੈ। ਉਨ੍ਹਾਂ ਨੇ ਕਿਹਾ ਕਿ ਪ੍ਰਸ਼ਾਸਨ ਨਸ਼ਾ ਵਪਾਰੀਆਂ ਖ਼ਿਲਾਫ਼ ਸਖਤ ਕਾਰਵਾਈ ਕਰਨ ਅਤੇ ਨਸ਼ਿਆਂ ਦੀ ਪਕੜ ਵਿੱਚ ਆਏ ਲੋਕਾਂ ਦੀ ਪੁਨਰਵਾਸ ਲਈ ਵਚਨਬੱਧ ਹੈ, ਪਰ ਇਸ ਲਈ ਪੁਲਿਸ ਦੇ ਨਾਲ ਨਾਲ ਲੋਕਾਂ ਦਾ ਸਹਿਯੋਗ ਵੀ ਬਹੁਤ ਜਰੂਰੀ ਹੈ। ਵਧੀਕ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਨਵੀਂਆਂ ਚੁਣੀਆਂ ਗਈਆਂ ਪੰਚਾਇਤਾਂ ਨਾਲ ਮਿਲ ਕੇ ਪਿੰਡਾਂ ਵਿੱਚ ਨਸ਼ਿਆਂ ਦੀ ਜਾਗਰੂਕਤਾ ਪ੍ਰਤੀ ਸਮਾਗਮ ਕਰਵਾਉਣ ਅਤੇ ਲੋਕਾਂ ਨੂੰ ਨਸ਼ਿਆਂ ਦੇ ਮਾਰੂ ਪ੍ਰਭਾਵਾਂ ਤੋਂ ਹੋਣ ਵਾਲੇ ਨੁਕਸਾਨਾਂ ਬਾਰੇ ਦੱਸਣ।
ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਵਧੀਕ ਡਿਪਟੀ ਕਮਿਸ਼ਨਰ ਸ੍ਰੀਮਤੀ ਜੋਤੀ ਬਾਲਾ ਨੇ ਅਧਿਕਾਰੀਆਂ ਨੂੰ ਕਿਹਾ ਕਿ ਆਉਣ ਵਾਲੇ ਮੌਸਮ ਵਿੱਚ ਭੰਗ ਬੂਟੀ ਬੜੀ ਤੇਜੀ ਪ੍ਰਸਾਰ ਕਰੇਗੀ ਇਸ ਲਈ ਖੇਤੀਬਾੜੀ ਅਧਿਕਾਰੀ ਦੇ ਨਾਲ ਨਾਲ ਜੰਗਲਾਤ ਵਿਭਾਗ ਦੇ ਅਧਿਕਾਰੀ ਇਸ ਬੂਟੀ ਨੂੰ ਤੁਰੰਤ ਨਸ਼ਟ ਕਰਨ। ਉਨ੍ਹਾਂ ਸਿਖਿਆ ਅਧਿਕਾਰੀਆਂ ਨੂੰ ਕਿਹਾ ਕਿ ਇਸ ਗੱਲ ਦਾ ਵਿਸ਼ੇਸ਼ ਧਿਆਨ ਰੱਖਿਆ ਜਾਵੇ ਕਿ ਸਕੂਲਾਂ ਦੇ ਖੇਡ ਮੈਦਾਨਾਂ ਵਿੱਚ ਇਹ ਬੂਟੀ ਪੈਦਾ ਨਾ ਹੋਵੇ ਅਤੇ ਤੁੰਰਤ ਹੀ ਇਸ ਬੂਟੀ ਨੂੰ ਖਤਮ ਕੀਤੇ ਜਾਣ ਦੇ ਪ੍ਰਬੰਧ ਕੀਤੇ ਜਾਣ।
ਇਸ ਮੌਕੇ ਬਾਰਡਰ ਸਿਕਿਉਰਟੀ ਫੋਰਸ ਦੇ ਅਧਿਕਾਰੀਆਂ ਨੇ ਸਰਹੱਦ ਉੱਤੇ ਪੇਸ਼ ਆਉਂਦੀਆਂ ਮੁਸ਼ਕਲਾਂ ਦਾ ਜ਼ਿਕਰ ਕਰਦੇ ਹੋਏ ਨਸ਼ਿਆਂ ਦੀ ਤਸਕਰੀ ਬਾਰੇ ਦੱਸਿਆ ਅਤੇ ਨਾਲ ਹੀ ਭਰੋਸਾ ਦਿੱਤਾ ਕਿ ਬੀਐਸਐਫ ਨਸ਼ਿਆਂ ਦੀ ਬਰਾਮਦਗੀ ਲਈ ਦਿਨ ਰਾਤ ਇੱਕ ਕੰਮ ਕਰ ਰਹੀ ਹੈ ਅਤੇ ਇਸਦੇ ਨਤੀਜੇ ਵੀ ਬਹੁਤ ਵਧੀਆ ਆ ਰਹੇ ਹਨ ।ਉਨ੍ਹਾਂ ਦੱਸਿਆ ਕਿ ਸਰਹੱਦੋਂ ਪਾਰ ਲਗਾਤਾਰ ਨਵੀਂ ਤਕਨੀਕ ਦੇ ਹਲਕੇ ਡਰੋਨ ਆ ਰਹੇ ਹਨ ਪ੍ਰੰਤੂ ਬੀ:ਐਸ:ਐਫ ਜਵਾਨਾਂ ਦੀ ਚੌਕਸੀ ਸਦਕਾ ਇਨ੍ਹਾਂ ਡਰੋਨਾਂ ਨੂੰ ਫੜਿਆ ਜਾ ਰਿਹਾ ਹੈ। ਡਿਪਟੀ ਕਮਿਸ਼ਨਰ ਨੇ ਬੀ:ਐਸ:ਐਫ ਅਧਿਕਾਰੀਆਂ ਨੂੰ ਕਿਹਾ ਕਿ ਉਹ ਡਰੋਨਾਂ ਦੇ ਨਾਲ ਨਾਲ ਉਨ੍ਹਾਂ ਅਪਰਾਧੀਆਂ ਨੂੰ ਵੀ ਫੜਣ ਜੋ ਸਰਹੱਦੋਂ ਪਾਰ ਡਰੋਨਾ ਰਾਹੀਂ ਨਸ਼ਾ ਮੰਗਵਾ ਰਹੇ ਹਨ।
ਇਸ ਮੌਕੇ ਐਸ:ਡੀ:ਐਮ ਅਜਨਾਲਾ ਸ: ਰਵਿੰਦਰ ਸਿੰਘ ਅਰੋੜਾ, ਐਸ:ਡੀ:ਐਮ ਲੋਪੋਕੇ ਸ੍ਰੀਮਤੀ ਅਮਨਦੀਪ ਕੌਰ, ਡਿਪਟੀ ਮੈਡੀਕਲ ਕਮਿਸ਼ਨਰ ਡਾ: ਗੁਰਮੀਤ ਕੌਰ, ਸਿਹਤ ਅਫ਼ਸਰ ਨਗਰ ਨਿਗਮ ਡਾ. ਕਿਰਨ ਕੁਮਾਰ, ਮੈਡੀਕਲ ਅਫਸਰ ਡਾ. ਚਰਨਜੀਤ ਕੌਰ ਅਤੇ ਡਾ. ਰਾਘਵ ਗੁਪਤਾ, ਡਾ. ਜੇ.ਪੀ. ਐਸ. ਭਾਟੀਆ, ਨੋਡਲ ਅਫ਼ਸਰ ਸ: ਧਰਮਿੰਦਰ ਸਿੰਘ, ਡੀ.ਐਸ.ਪੀ. ਜੇਲ੍ਹ ਸ੍ਰੀ ਯੋਗੇਸ਼ ਜੈਨ, ਡਿਪਟੀ ਐਸ..ਪੀ. ਨਵਤੇਜ ਸਿੰਘ, ਡੀ.ਐਸ.ਪੀ. ਆਜਾਦ ਦਵਿੰਦਰ ਸਿੰਘ, ਮੈਡੀਕਲ ਸੁਪਰਡੰਟ ਡਾ. ਕਰਮਜੀਤ ਸਿੰਘ, ਡਾ. ਨੀਰੂ ਬਾਲਾ ਤੋਂ ਇਲਾਵਾ ਬੀ.ਐਸੀ.ਐਫ. ਅਤੇ ਕਸਟਮ ਦੇ ਅਧਿਕਾਰੀ ਵੀ ਹਾਜ਼ਰ ਸਨ।
Abhinandan Singh

।।ਸਤਿ ਸ੍ਰੀ ਅਕਾਲ 🙏🏻।।

Abhinandan Singh

।।ਸਤਿ ਸ੍ਰੀ ਅਕਾਲ 🙏🏻।।

Related Articles

Back to top button