AmritsarBreaking NewsE-PaperLocal News
Trending
ਜਿਲ੍ਹਾ ਪ੍ਰਸ਼ਾਸਨ ਨੇ ਆਈਲੈਟਸ ਸੈਂਟਰ ਅਤੇ ਕੰਸਲਟੈਂਸੀ ਚਲਾਉਣ ਵਾਲੇ ਦਾ ਲਾਇਸੰਸ ਕੀਤਾ ਰੱਦ

ਅੰਮ੍ਰਿਤਸਰ 28 ਫਰਵਰੀ 2025 (ਕੰਵਲਜੀਤ ਸਿੰਘ, ਅਭਿਨੰਦਨ ਸਿੰਘ)
ਵਧੀਕ ਜਿਲ੍ਹਾ ਮੈਜਿਸਟਰੇਟ ਅੰਮ੍ਰਿਤਸਰ ਸ੍ਰੀਮਤੀ ਜੋਤੀ ਬਾਲਾ ਨੇ ਪੰਜਾਬ ਸਰਕਾਰ ਵਲੋਂ ਲਾਗੂ ਕੀਤੇ ਗਏ ਹਿਊਮਨ ਸਮਗਲਿੰਗ ਐਕਟ 2012 ਅਤੇ ਪੰਜਾਬ ਟ੍ਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ ਤਹਿਤ ਲਾਇਸੰਸੀ ਹੋਲਡਰ ਦਾ ਕੋਚਿੰਗ ਇੰਸਟੀਚਿਊਟਸ ਆਫ ਆਈਲੈਟਸ ਅਤੇ ਕੰਸਲਟੈਂਸੀ ਚਲਾਉਣ ਦਾ ਲਾਇਸੰਸ ਰੱਦ ਕੀਤਾ ਹੈ।
ਵਧੀਕ ਜਿਲ੍ਹਾ ਮੈਜਿਸਟਰੇਟ ਨੇ ਦੱਸਿਆ ਹੈ ਕਿ ਇਸ ਏਜੰਸੀ ਵਲੋਂ ਇਸ ਦਫ਼ਤਰ ਨੂੰ ਲਾਇਸੰਸ ਰੱਦ ਕਰਨ ਲਈ ਬੇਨਤੀ ਕੀਤੀ ਗਈ ਸੀ ਅਤੇ ਸੂਚਿਤ ਕੀਤਾ ਗਿਆ ਸੀ ਕਿ ਉਹ ਕੰਪਨੀ ਬੰਦ ਕਰ ਚੁੱਕੀ ਹੈ ਅਤੇ ਇਸ ਅਧਾਰ ਤੇ ਇਸ ਦਾ ਲਾਇਸੰਸ ਰੱਦ ਕੀਤਾ ਗਿਆ ਹੈ।
ਵਧੀਕ ਜਿਲ੍ਹਾ ਮੈਜਿਸਟਰੇਟ ਸ੍ਰੀਮਤੀ ਜੋਤੀ ਬਾਲਾ ਨੇ ਪੰਜਾਬ ਪੰਜਾਬ ਟ੍ਰੈਵਲ ਪ੍ਰੋਫੈਸ਼ਨਲ ਐਕਟ ਰੈਗੁਲੇਸ਼ਨ ਐਕਟ 2012 ਦੀ ਧਾਰਾ 6(1) (ਈ) ਦੇ ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਮੇਗਾ ਮਾਇੰਡ ਦਾ ਵੇਅ ਟੂ ਸਕਸੈਸ ਐਸ.ਸੀ.ਐਸ. ਬਤਾਲੀ, ਦੂਜੀ ਮੰਜਿਲ, ਬੀ ਬਲਾਕ ਮੇਨ ਮਾਰਕੀਟ ਨਿਊ ਅੰਮ੍ਰਿਤਸਰ ਪੰਜਾਬ ਦਾ ਲਾਇਸੰਸ ਤੁਰੰਤ ਪ੍ਰਭਾਵ ਨਾਲ ਰੱਦ ਕੀਤਾ ਜਾਂਦਾ ਹੈ।
ਉਨਾਂ ਦੱਸਿਆ ਕਿ ਇਸ ਤੋਂ ਇਲਾਵਾ ਜੇਕਰ ਕੋਈ ਐਕਟ /ਰੂਲਜ਼ ਮੁਤਾਬਿਕ ਕਿਸੇ ਵੀ ਕਿਸਮ ਦੀ ਉਕਤ ਲਾਇਸੰਸੀ ਜਾਂ ਉਸਦੀ ਫਰਮ ਵਿਰੁੱਧ ਸ਼ਿਕਾਇਤ ਪ੍ਰਾਪਤ ਹੁੰਦੀ ਹੈ ਤਾਂ ਉਕਤ ਲਾਇਸੰਸ ਹੋਲਡਰ/ਫਰਮ ਦੀ ਮਾਲਕ /ਪ੍ਰੋਪਰਾਈਟਰ ਹਰ ਪੱਖੋਂ ਜਿੰਮੇਵਾਰੀ ਹੋਵੇਗੀ ਅਤੇ ਇਸਦੀ ਭਰਪਾਈ ਵੀ ਉਕਤ ਲਇਸੰਸੀ ਵਲੋਂ ਕੀਤੀ ਜਾਵੇਗੀ।

