AmritsarBreaking NewsCrimeE-PaperLocal NewsPunjab
Trending
ਨਸ਼ਾ ਤੱਸਕਰੀ ਵੱਡੀ ਕਾਰਵਾਈ ਕਰਦੇ ਹੋਏ, ਐਨ.ਡੀ.ਪੀ.ਐਸ ਐਕਟ ਦੇ 06 ਮੁਕੱਦਮੇਂ ਦਰਜ਼ ਰਜਿਸਟਰ ਕਰਕੇ 07 ਨਸ਼ਾ ਤੱਸਕਰਾਂ ਨੂੰ ਕਾਬੂ ਕਰਕੇ ਇਹਨਾਂ ਪਾਸੋਂ 05 ਕਿਲੋ 75 ਗ੍ਰਾਮ ਹੈਰੋਇਨ, 01 ਕਿਲੋ ਅਫੀਮ ਬ੍ਰਾਮਦ ਕੀਤੀ
ਨਸ਼ੇ ਦਾ ਧੰਦਾ ਕਰਨ ਵਾਲਿਆ ਬਾਰੇ ਕੋਈ ਸੂਚਨਾਂ ਹੋਵੇ ਤਾਂ 77101-04818 ਪਰ ਵੱਟਐਪ ਜਾ ਫੋਨ ਕਰਕੇ 24*7 ਪੁਲਿਸ ਨਾਲ ਸਾਂਝੀ ਕੀਤੀ ਜਾਵੇ, ਨਸ਼ੇ ਨੂੰ ਜੜ੍ਹ ਤੋ ਖਤਮ ਕਰਨ ਤੇ ਨਸ਼ਾਂ ਤੱਸਕਰਾਂ ਤੇ ਸਿੰਕਜ਼ਾ ਕੱਸਣ ਲਈ ਚਲਾਇਆ:, ਯੁੱਧ ਨਸ਼ਿਆਂ ਵਿਰੁੱਧ

ਅੰਮ੍ਰਿਤਸਰ, 01 ਮਾਰਚ 2025 (ਸੁਖਬੀਰ ਸਿੰਘ)
ਮਾਨਯੋਗ ਡੀ.ਜੀ.ਪੀ, ਪੰਜਾਬ ਜੀ ਦੀਆਂ ਹਦਾਇਤਾਂ ਪਰ ਨਸ਼ੇ ਨੂੰ ਜੜ੍ਹ ਤੋ ਖਤਮ ਕਰਨ ਲਈ ਨਸ਼ਾਂ ਤੱਸਕਰਾਂ, ਨੂੰ ਨੱਥ ਪਾਊਣ ਲਈ ਚਲਾਇਆ:, ਯੁੱਧ ਨਸ਼ਿਆਂ ਵਿਰੁੱਧ, ਜਿਸਤੇ ਤਹਿਤ ਸ੍ਰੀ ਗੁਰਪ੍ਰੀਤ ਸਿੰਘ ਭੁੱਲਰ, ਆਈ.ਪੀ.ਐਸ, ਜੀ ਦੇ ਦਿਸ਼ਾ ਨਿਰਦੇਸ਼ਾਂ ਤੇ ਕਮਿਸ਼ਨਰੇਟ ਪੁਲਿਸ, ਅੰਮ੍ਰਿਤਸਰ ਵਿੱਖੇ ਦੇ ਸਮੂਹ ਡੀ.ਸੀ.ਪੀਜ਼ , ਏ.ਡੀ.ਸੀ.ਪੀਜ਼, ਏ.ਸੀ.ਪੀਜ਼, ਮੁੱਖ ਅਫ਼ਸਰ ਥਾਣਾ ਤੇ ਸਟਾਫ, ਇੰਚਾਂਰਜ਼ ਚੌਕੀਆਂ, ਸਵੈਟ ਟੀਮਾਂ ਕਰੀਬ 800 ਪੁਲਿਸ ਜਵਾਨਾਂ ਵੱਲੋਂ ਅੱਜ 01-03-2025 ਨੂੰ ਤਿੰਨਾਂ ਜੋਨਾਂ ਦੀਆਂ ਪੰਜਾਂ ਸਬ-ਡਵਿਜ਼ਨਾਂ ਦੇ ਵੱਖ-ਵੱਖ ਸੰਵੇਦਨਸ਼ੀਲ ਇਲਾਕਿਆ ਅਤੇ ਨਸ਼ਾ ਤੱਸਕਰਾਂ ਅਤੇ ਮਾੜੇ ਅਨਸਰਾਂ ਦੀਆਂ ਰਿਹਾਇਸ਼ ਵਿੱਖੇ ਸਖ਼ਤੀ ਨਾਲ ਸਰਚ ਆਪਰੇਸ਼ਨ ਚਲਾਇਆ ਗਿਆ।
ਸ੍ਰੀ ਗੁਰਪ੍ਰੀਤ ਸਿੰਘ ਭੁੱਲਰ, ਆਈ.ਪੀ.ਐਸ, ਕਮਿਸ਼ਨਰ ਪੁਲਿਸ,ਅੰਮ੍ਰਿਤਸਰ ਜੀ ਵੱਲੋਂ ਸਬ-ਡਵੀਜ਼ਨ ਵੈਸਟ ਦੇ ਖੇਤਰ ਗੁੰਮਟਾਲਾ ਵਿੱਖੇ ਪੁੱਜ ਕੇ ਚਲੇ ਰਹੇ ਸਰਚ ਅਭਿਆਨ ਦਾ ਜਾਇਜ਼ਾ ਲਿਆ ਗਿਆ ਅਤੇ ਇਲਾਕੇ ਦੇ ਮੋਹਤਬਰ ਵਿਅਕਤੀਆਂ ਨਾਲ ਗੱਲ ਬੱਤ ਕੀਤੀ ਗਈ, ਜਿਨਾਂ ਨੇ ਪੁਲਿਸ ਦੇ ਇਸ ਉਪਰਾਲੇ ਦਾ ਸਲਾਘਾ ਕੀਤੀ ਗਈ ਅਤੇ ਕਿਹਾ ਕਿ ਉਹਨਾਂ ਦੇ ਇਲਾਕਾ ਵਿੱਚ ਕੋਈ ਵੀ ਸ਼ੱਕੀ ਗਤੀਵਿਧੀ ਸਾਹਮਣੇ ਆਈ ਤਾਂ ਪੁਲਿਸ ਨਾਲ ਸਾਂਝੀ ਕੀਤੀ ਜਾਵੇਗੀ। ਇਸ ਸਰਚ ਅਭਿਆਨ ਦਾ ਮੁੱਖ ਮਕਸਦ ਨਸ਼ਾਂ ਤੱਸਕਰਾਂ ਨੂੰ ਕਾਬੂ ਕਰਨਾ ਅਤੇ ਨਸ਼ੇ ਦੀ ਰੋਕਥਾਮ ਲਈ ਇਹਨਾਂ ਵਿੱਚ ਖੋਫ ਪੈਂਦਾ ਕਰਨਾ ਹੈ ਤਾਂ ਜੋ ਉਹ ਨਸ਼ੇ ਦਾ ਧੰਦਾ ਛੱਡ ਦੇਣ। ਉਸਦੇ ਨਾਲ-ਨਾਲ ਪਬਲਿਕ ਵਿੱਚ ਸੁਰੱਖਿਆ ਦੀ ਭਾਵਨਾਂ ਵੀ ਪੈਦਾ ਕਰਨਾ ਹੁੰਦਾ ਹੈ ਤਾਂ ਜੋ ਪੁਲਿਸ ਤੇ ਪਬਲਿਕ ਦਾ ਆਪਸ ਵਿੱਚ ਵਧੀਆਂ ਤਾਲਮੇਲ ਬਣਿਆ ਰਹੇ ਤੇ ਪਬਲਿਕ ਦੀ ਮੱਦਦ ਨਾਲ ਨਸ਼ਾਂ ਤੱਸਕਰਾਂ ਅਤੇ ਮਾੜੇ ਅਨਸਰਾਂ ਨੂੰ ਨੱਥ ਪਾਈ ਜਾ ਸਕੇ।
ਅੰਮ੍ਰਿਤਸਰ ਸ਼ਹਿਰ ਦੇ ਏਰੀਆਂ ਮਕਬੂਲਪੁਰਾ, ਮੋਹਕਮਪੁਰਾ, ਗੇਟ ਹਕੀਮਾਂ, ਫਤਿਹ ਸਿੰਘ ਕਲੋਨੀ, ਪਿੰਡ ਸੁਲਤਾਨਵਿੰਡ, ਅੰਨਗੜ੍ਹ, ਹਾਊਸਿੰਗ ਬੋਰਡ ਕਲੋਨੀ ਰਣਜੀਤ ਐਵੀਨਿਊ, ਫੈਜ਼ਪੁਰਾ, ਨਵੀ ਅਬਾਦੀ, ਮੁਸਤਫਾਬਾਦ, ਕਪੱਤਗੜ੍ਹ, ਕਾਲੇ ਘਨੂੰਪੁਰ, ਗੁਰੂ ਤੇਗ ਬਹਾਦਰ ਨਗਰ ਫਲੈਟਾਂ, ਗੁਰੂ ਕੀ ਵਡਾਲੀ, ਭਰਾੜੀਵਾਲ, ਗੁਜ਼ਰਪੁਰਾ, ਬੱਸ ਸਟੈਂਡ ਆਦਿ ਖੇਤਰਾ ਵਿੱਖੇ ਪੁਲਿਸ ਫੋਰਸ ਦੀਆਂ ਵੱਖ-ਵੱਖ ਟੀਮਾਂ ਵੱਲੋਂ ਬਹੁਤ ਬਾਰੀਕੀ ਨਾਲ ਸਰਚ ਕੀਤੀ ਗਈ ਅਤੇ ਵਹੀਕਲਾਂ ਦੀ ਮਾਲਕੀ ਅਤੇ ਸ਼ੱਕੀ ਵਿਅਕਤੀਆਂ ਪਾਸੋਂ ਡੂੰਘਿਆਈ ਨਾਲ ਪੁੱਛਗਿੱਛ ਕੀਤੀ ਗਈ। ਇਸ ਤੋਂ ਇਲਾਵਾ ਘੇਰਾਬੰਦੀ ਕਰਕੇ ਨਾਕਾਬੰਦੀ ਕੀਤੀ ਤੇ ਹਰੇਕ ਆਉਣ-ਜਾਣ ਵਾਲੇ ਵਹੀਕਲਾਂ ਦੀ ਚੈਕਿੰਗ ਕੀਤੀ।
ਪਬਲਿਕ ਨੂੰ ਅਪੀਲ ਵੀ ਕੀਤੀ ਕਿ ਨਸ਼ੇ ਦਾ ਧੰਦਾ ਕਰਨ ਵਾਲਿਆ ਬਾਰੇ ਕੋਈ ਸੂਚਨਾਂ ਹੋਵੇ ਤਾਂ 77101-04818 ਪਰ ਵੱਟਐਪ ਜਾ ਫੋਨ ਕਰਕੇ ਪੁਲਿਸ ਨਾਲ ਸਾਂਝੀ ਕੀਤੀ ਜਾਵੇ, ਜੋ ਮਿਲੀ ਸੂਚਨਾਂ ਦੇ ਅਧਾਰ ਪਰ ਤੁਰੰਤ ਐਕਸ਼ਨ ਲਿਆ ਜਾਵੇਗਾ ਅਤੇ ਸੂਚਨਾਂ ਦੇਣ ਵਾਲੇ ਨਾਮ ਪਤਾ ਪੂਰੀ ਤਰ੍ਹਾ ਗੁਪਤ ਰੱਖਿਆ ਜਾਵੇਗਾ। ਕਮਿਸ਼ਨਰੇਟ ਪੁਲਿਸ,ਅੰਮ੍ਰਿਤਸਰ ਸ਼ਹਿਰ ਵਿੱਚ ਲੋਕਾਂ ਦੀ ਸੁਰੱਖਿਆ ਅਤੇ ਅਮਨ ਸ਼ਾਂਤੀ ਬਨਾਉਣ ਲਈ ਵਚਨਬੱਧ ਹੈ।
ਕਮਿਸ਼ਨਰੇਟ ਪੁਲਿਸ,ਅੰਮ੍ਰਿਤਸ ਵੱਲੋਂ ਐਨ.ਡੀ.ਪੀ.ਐਸ ਐਕਟ ਦੇ 06 ਮੁਕੱਦਮੇਂ ਦਰਜ਼ ਰਜਿਸਟਰ ਕਰਕੇ 07 ਨਸ਼ਾ ਤੱਸਕਰਾਂ ਨੂੰ ਕਾਬੂ ਕਰਕੇ ਇਹਨਾਂ ਪਾਸੋਂ 05 ਕਿਲੋ 75 ਗ੍ਰਾਮ ਹੈਰੋਇਨ, 01 ਕਿਲੋ ਅਫੀਮ ਬ੍ਰਾਮਦ ਕੀਤੀ ਗਈ।



