AmritsarBreaking NewsCrimeE-PaperLocal NewsPunjab
Trending
ਕਮਿਸ਼ਨਰੇਟ ਪੁਲਿਸ, ਅੰਮ੍ਰਿਤਸਰ ਵੱਖ-ਵੱਖ ਥਾਣਿਆ ਵੱਲੋਂ ਹੈਰੋਇਨ ਦਾ ਧੰਦਾ ਕਰਨ ਵਾਲੇ ਕਮੱਰਸ਼ੀਅਲ ਮਿਕਦਾਦ ਵਿੱਚ ਹੈਰੋਇੰਨ ਕੀਤੀ ਬ੍ਰਾਮਦ:, 05 ਵੱਖ-ਵੱਖ ਮੁਕੱਮਿਆਂ ਵਿੱਚ 01 ਕਿਲੋਂ 330 ਗ੍ਰਾਮ ਹੈਰੋਇਨ ਬ੍ਰਾਮਦ ਅਤੇ 06 ਕਾਬੂ

ਅੰਮ੍ਰਿਤਸਰ, 02 ਮਾਰਚ 2025 (ਸੁਖਬੀਰ ਸਿੰਘ)
ਸ੍ਰੀ ਗੁਰਪ੍ਰੀਤ ਸਿੰਘ ਭੁੱਲਰ, ਆਈ.ਪੀ.ਐਸ, ਕਮਿਸ਼ਨਰ ਪੁਲਿਸ,ਅੰਮ੍ਰਿਤਸਰ ਜੀ ਦੀਆਂ ਹਦਾਇਤਾਂ ਤੇ ਸ੍ਰੀ ਆਲਮ ਵਿਜੈ ਸਿੰਘ, ਡੀ.ਸੀ.ਪੀ ਲਾਅ ਐਂਡ ਆਰਡਰ,ਅੰਮ੍ਰਿਤਸਰ ਦੇ ਦਿਸ਼ਾ ਨਿਰਦੇਸ਼ਾਂ ਤੇ ਕਮਿਸ਼ਨਰੇਟ ਪੁਲਿਸ,ਅੰਮ੍ਰਿਤਸਰ ਦੇ ਥਾਣਾ ਛੇਹਰਟਾ, ਮਕਬੂਲਪੁਰਾ ਅਤੇ ਥਾਣਾ ਬੀ-ਡਵੀਜ਼ਨ ਵੱਲੋਂ ਕਮਰਸ਼ੀਅਲ ਮਕਦਾਦ ਵਿੱਚ ਹੈਰੋਇਨ ਬ੍ਰਾਮਦਗੀ ਦੇ 05 ਵੱਖ-ਵੱਖ ਮੁਕੱਦਮੇਂ ਦਰਜ਼ ਰਜਿਸਟਰ ਕਰਕੇ 06 ਨਸ਼ਾਂ ਤੱਸਕਰਾਂ ਨੂੰ ਕਾਬੂ ਕਰਕੇ ਇਹਨਾਂ ਪਾਸੋਂ ਕੁੱਲ 01 ਕਿਲੋਂ 330 ਗ੍ਰਾਮ ਹੈਰੋਇਨ ਬ੍ਰਾਮਦ ਕਰਨ ਵਿੱਚ ਸਫਲਤਾ ਹਾਸਲ ਕਰਨ ਵਿੱਚ ਸਫਲਤਾ ਹਾਸਲ ਕੀਤੀ ਗਈ ਹੈ:-
ਮੁੱਖ ਅਫ਼ਸਰ ਥਾਣਾ ਛੇਹਰਟਾ,ਅੰਮ੍ਰਿਤਸਰ, ਇੰਸਪੈਕਟਰ ਵਿਨੋਦ ਕੁਮਾਰ ਦੀ ਪੁਲਿਸ ਪਾਰਟੀ ਏ.ਐਸ.ਆਈ ਤੇਜਵੀਰ ਸਿੰਘ ਸਮੇਤ ਸਾਥੀ ਕਰਮਚਾਰੀਆਂ ਵੱਲੋਂ ਗਸ਼ਤ ਦੌਰਾਨ ਚੈਕਿੰਗ ਕਰਦੇ ਸਮੇਂ ਨੇੜੇ ਨਾਖਾ ਵਾਲਾ ਬਾਗ ਕਪੱਤਗੜ੍ਹ ਦੇ ਖੇਤਰ ਤੋਂ 1.ਅਮਨਦੀਪ ਸਿੰਘ ਉਰਫ ਸੋਨੂੰ ਪੁੱਤਰ ਬਲਵਿੰਦਰ ਸਿੰਘ ਵਾਸੀ ਕਰਤਾਰ ਨਗਰ ਛੇਹਰਟਾ ਅੰਮ੍ਰਿਤਸਰ ਅਤੇ 2.ਪਵਨ ਕੁਮਾਰ ਉਰਫ ਗੋਰਾ ਪੁਤਰ ਮਦਨ ਲਾਲ ਵਾਸੀ ਸ਼ਿੰਗਾਰ ਐਵੀਨਿਊ ਛੇਹਰਟਾ ਅੰਮ੍ਰਿਤਸਰ ਨੂੰ ਕਾਬੂ ਕਰਕੇ ਇਹਨਾ ਪਾਸੋਂ 265 ਗ੍ਰਾਮ ਹੈਰੋਇਨ ਕੀਤੀ ਗਈ।
ਮੁੱਖ ਅਫ਼ਸਰ ਥਾਣਾ ਮਕਬੂਲਪੁਰਾ,ਅੰਮ੍ਰਿਤਸਰ, ਇੰਸਪੈਕਟਰ ਹਰਪ੍ਰਕਾਸ਼ ਸਿੰਘ ਦੀ ਪੁਲਿਸ ਪਾਰਟੀ ਐਸ.ਆਈ ਬਲਜਿੰਦਰ ਸਿੰਘ ਸਮੇਤ ਸਾਥੀ ਕਰਮਚਾਰੀਆਂ ਵੱਲੋਂ ਗਸ਼ਤ ਦੌਰਾਨ ਚੈਕਿੰਗ ਕਰਦੇ ਸਮੇਂ ਨਜ਼ਦੀਕ ਵੱਲਾ ਪੁੱਲ ਦੇ ਖੇਤਰ ਤੋਂ ਇੱਕ ਵਿਅਕਤੀ ਰਣਜੀਤ ਸਿੰਘ ਉਰਫ ਜਿੰਮੀ ਪੁੱਤਰ ਕੁਲਦੀਪ ਸਿੰਘ ਵਾਸੀ ਮਕਾਨ ਨੰਬਰ 432 ਗਲੀ ਨੰਬਰ 09 ਮਹਿਤਾ ਰੋਡ, ਮਕਬੂਲਪੁਰਾ ਅੰਮ੍ਰਿਤਸਰ, ਨੂੰ ਕਾਬੂ ਕਰਕੇ ਇਸ ਪਾਸੋਂ 270 ਗ੍ਰਾਮ ਹੈਰੋਇੰਨ ਬ੍ਰਾਮਦ ਕੀਤੀ ਗਈ।
ਮੁੱਖ ਅਫ਼ਸਰ ਥਾਣਾ ਬੀ-ਡਵੀਜ਼ਨ,ਅੰਮ੍ਰਿਤਸਰ, ਇੰਸਪੈਕਟਰ ਸੁਖਬੀਰ ਸਿੰਘ ਦੀ ਪੁਲਿਸ ਪਾਰਟੀ ਏ.ਐਸ.ਆਈ ਗੁਰਭੇਜ ਸਿੰਘ ਸਮੇਤ ਸਾਥੀ ਕਰਮਚਾਰੀਆਂ ਵੱਲੋਂ ਦੌਰਾਨੇ ਚੈਕਿੰਗ ਮੋੜ ਅਬਾਦੀ ਭੁਸ਼ਣਪੁਰਾ ਦੇ ਖੇਤਰ ਤੋਂ ਖੁਸਵੰਤ ਸਿੰਘ ੳਰਫ ਲੌਸਾ ਪੁੱਤਰ ਅਵਤਾਰ ਸਿੰਘ ਵਾਸੀ ਮ ਨੰ 1452 ਗਲੀ ਪੰਜਾਬ ਸਿੰਘ ਚੌਕ ਪਰਾਗ ਦਾਸ ਅੰਦਰੂਨ ਸੁਲਤਾਨਵਿੰਡ ਗੇਟ, ਅੰਮ੍ਰਿਤਸਰ ਨੂੰ ਕਾਬੂ ਕਰਕੇ ਇਸ ਪਾਸੋਂ 260 ਗ੍ਰਾਮ ਹੈਰੋਇਨ ਬ੍ਰਾਮਦ ਕੀਤੀ ਗਈ।
ਮੁੱਖ ਅਫ਼ਸਰ ਥਾਣਾ ਬੀ-ਡਵੀਜ਼ਨ,ਅੰਮ੍ਰਿਤਸਰ, ਇੰਸਪੈਕਟਰ ਸੁਖਬੀਰ ਸਿੰਘ ਦੀ ਪੁਲਿਸ ਪਾਰਟੀ ਏ.ਐਸ.ਆਈ ਸੁਖਵਿੰਦਰ ਸਿੰਘ ਸਮੇਤ ਸਾਥੀ ਕਰਮਚਾਰੀਆਂ ਵੱਲੋਂ ਦੌਰਾਨੇ ਚੈਕਿੰਗ ਜਹਾਜਗੜ੍ਹ ਪਟਾਕਾ ਮਾਰਕਿਟ ਦੇ ਖੇਤਰ ਤੋਂ ਹੈਪੀ ਪੁੱਤਰ ਨਰੇਸ਼ ਕੁਮਾਰ ਵਾਸੀ ਮਕਾਨ ਨੰਬਰ 36/02 ਗਲੀ ਪਿਪਲ ਵਾਲੀ ਅੰਮ੍ਰਿਤਸਰ ਨੂੰ ਕਾਬੂ ਕਰਕੇ ਇਸ ਪਾਸੋਂ 270 ਗ੍ਰਾਮ ਹੈਰੋਇਨ ਬ੍ਰਾਮਦ ਕੀਤੀ ਗਈ।
ਮੁੱਖ ਅਫ਼ਸਰ ਥਾਣਾ ਬੀ-ਡਵੀਜ਼ਨ,ਅੰਮ੍ਰਿਤਸਰ, ਇੰਸਪੈਕਟਰ ਸੁਖਬੀਰ ਸਿੰਘ ਦੀ ਪੁਲਿਸ ਪਾਰਟੀ ਏ.ਐਸ.ਆਈ ਸਤਨਾਮ ਸਿੰਘ ਸਮੇਤ ਸਾਥੀ ਕਰਮਚਾਰੀਆਂ ਵੱਲੋਂ ਦੌਰਾਨੇ ਚੈਕਿੰਗ ਜਹਾਜਗੜ੍ਹ ਪਟਾਕਾ ਮਾਰਕਿਟ ਦੇ ਖੇਤਰ ਤੋਂ ਵਵਿੰਦਰ ਕੁਮਾਰ ਉਰਫ ਬਿੰਦੂ ਪੁੱਤਰ ਮਦਨ ਮੌਹਨ ਸ਼ਰਮਾ ਵਾਸੀ ਮਕਾਨ ਨੰਬਰ 471, ਗਲੀ ਪਿਪਲ ਵਾਲ਼ੀ, ਮਾਹਨਾ ਸਿੰਘ ਰੋਡ, ਅਮ੍ਰਿਤਸਰ ਨੂੰ ਕਾਬੂ ਕਰਕੇ ਇਸ ਪਾਸੋਂ 265 ਗ੍ਰਾਮ ਹੈਰੋਇਨ ਬ੍ਰਾਮਦ ਕੀਤੀ ਗਈ।


