AmritsarBreaking NewsEducationPunjab

ਗੈਸਟ ਫੈਕਲਟੀ ਪ੍ਰੋਫੈਸਰ ਦੀ ਮੌਤ ਮਾਮਲੇ ‘ਚ ਪ੍ਰੈਸ ਕਾਨਫਰੰਸ, ਪਰਿਵਾਰ ਲਈ ਨਿਆਂ ਦੀ ਮੰਗ

ਅੰਮ੍ਰਿਤਸਰ, 9 ਮਾਰਚ 2025

ਸਰੂਪ ਰਾਣੀ ਸਰਕਾਰੀ ਕਾਲਜ, ਅੰਮ੍ਰਿਤਸਰ ਦੀ ਗੈਸਟ ਫੈਕਲਟੀ ਸਹਾਇਕ ਪ੍ਰੋਫੈਸਰ ਸਿਮਰਨਜੀਤ ਕੌਰ ਦੀ 6 ਮਾਰਚ ਨੂੰ ਦਿਲ ਦੀ ਧੜਕਣ ਬੰਦ ਹੋਣ ਕਾਰਨ ਹੋਈ ਅਚਾਨਕ ਮੌਤ ਨੂੰ ਲੈ ਕੇ ਅੱਜ ਉਨ੍ਹਾਂ ਦੀ ਰਿਹਾਇਸ਼ ਵੇਰਕਾ ਵਿਖੇ ਪ੍ਰੈਸ ਕਾਨਫਰੰਸ ਆਯੋਜਿਤ ਕੀਤੀ ਗਈ। ਪਰਿਵਾਰਕ ਮੈਂਬਰਾਂ ਅਤੇ ਸਹਿਕਾਰੀਆਂ ਨੇ ਦਾਅਵਾ ਕੀਤਾ ਕਿ ਉਹ ਪਿਛਲੇ ਚਾਰ-ਪੰਜ ਮਹੀਨਿਆਂ ਤੋਂ ਨੌਕਰੀ ਖੋ ਜਾਣ ਦੇ ਡਰ ਕਾਰਨ ਭਾਰੀ ਮਾਨਸਿਕ ਤਣਾਅ ‘ਚ ਸਨ। ਉਨ੍ਹਾਂ ਨੇ ਆਮ ਆਦਮੀ ਪਾਰਟੀ ਦੀ ਮੁਲਾਜ਼ਮ ਮਾਰੂ ਨੀਤੀਆਂ ਨੂੰ ਦੋਸ਼ੀ ਕਰਾਰ ਦਿੰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੋਂ ਮੰਗ ਕੀਤੀ ਕਿ ਸਿਮਰਨਜੀਤ ਕੌਰ ਦੇ ਪਰਿਵਾਰਕ ਮੈਂਬਰ ਨੂੰ ਨੌਕਰੀ ਅਤੇ 10 ਲੱਖ ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਜਾਵੇ। ਪ੍ਰੈਸ ਕਾਨਫਰੰਸ ਦੌਰਾਨ, ਕਾਲਜ ਦੇ ਅਧਿਆਪਕਾਂ, ਵਿਦਿਆਰਥੀਆਂ ਅਤੇ ਸਮਾਜਿਕ ਜਥੇਬੰਦੀਆਂ ਨੇ ਆਪ ਸਰਕਾਰ ਦੀਆਂ ਨੀਤੀਆਂ ‘ਤੇ ਨਿਸ਼ਾਨਾ ਸਾਧਿਆ ਅਤੇ ਮੁਕਤ ਸਰਵਿਸ ਐਕਟ ਲਾਗੂ ਕਰਨ ਦੀ ਮੰਗ ਕੀਤੀ, ਤਾਂ ਜੋ ਗੈਸਟ ਫੈਕਲਟੀ ਅਧਿਆਪਕਾਂ ਦੀ ਨੌਕਰੀ ਸੁਨਿਸ਼ਚਿਤ ਹੋ ਸਕੇ। ਸਥਾਨਕ ਮੀਡੀਆ ਕਰਮੀਆਂ ਨੇ ਵੀ ਇਸ ਮਾਮਲੇ ਨੂੰ ਗੰਭੀਰਤਾ ਨਾਲ ਉਠਾਉਣ ਅਤੇ ਸਰਕਾਰ ‘ਤੇ ਦਬਾਅ ਬਣਾਉਣ ਦਾ ਭਰੋਸਾ ਦਿੱਤਾ। ਪਰਿਵਾਰ ਨੇ ਚੇਤਾਵਨੀ ਦਿੱਤੀ ਕਿ ਜੇਕਰ ਮੰਗਾਂ ਨਾ ਮੰਨੀਆਂ ਗਈਆਂ, ਤਾਂ ਵੱਡਾ ਸੰਘਰਸ਼ ਕੀਤਾ ਜਾਵੇਗਾ।

Kanwaljit Singh

Related Articles

Back to top button