ਅੰਮ੍ਰਿਤਸਰ, 17 ਮਾਰਚ: ਕੰਵਲਜੀਤ ਸਿੰਘ


ਕਰਮਜੀਤ ਸਿੰਘ ਰਿੰਟੂ ਨੇ ਅੱਜ ਅੰਮ੍ਰਿਤਸਰ ਇੰਪ੍ਰੂਵਮੈਂਟ ਟਰੱਸਟ ਦੇ ਨਵੇਂ ਚੇਅਰਮੈਨ ਵਜੋਂ ਅਹੁਦਾ ਸੰਭਾਲ ਲਿਆ। ਇਸ ਮੌਕੇ ‘ਤੇ ਉਨ੍ਹਾਂ ਨੇ ਸ਼ਹਿਰ ਦੇ ਵਿਕਾਸ ਲਈ ਆਪਣੀ ਵਚਨਬੱਧਤਾ ਦਾ ਇਜ਼ਹਾਰ ਕੀਤਾ ਅਤੇ ਨਾਗਰਿਕਾਂ ਨੂੰ ਭਰੋਸਾ ਦਿਵਾਇਆ ਕਿ ਉਹ ਸ਼ਹਿਰ ਦੀ ਸੁੰਦਰਤਾ, ਸਫ਼ਾਈ ਅਤੇ ਆਧੁਨਿਕ ਤਕਨਾਲੋਜੀ ਨਾਲ ਵਿਕਾਸਸ਼ੀਲ ਪ੍ਰੋਜੈਕਟਾਂ ‘ਤੇ ਜ਼ੋਰ ਲਾਵਣਗੇ।
ਚੇਅਰਮੈਨ ਵਜੋਂ ਕਾਰਜਭਾਰ ਸੰਭਾਲਣ ਤੋਂ ਬਾਅਦ ਰਿੰਟੂ ਨੇ ਟਰੱਸਟ ਦੇ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ, ਜਿਸ ਵਿੱਚ ਸ਼ਹਿਰ ਦੇ ਬੇਤਰਤੀਬਾ ਵਿਕਾਸ ਨੂੰ ਰੋਕਣ ਅਤੇ ਨਵੇਂ ਪ੍ਰੋਜੈਕਟਾਂ ਦੀ ਯੋਜਨਾ ਬਣਾਉਣ ‘ਤੇ ਚਰਚਾ ਹੋਈ। ਉਨ੍ਹਾਂ ਨੇ ਹਦਾਇਤਾਂ ਜਾਰੀ ਕੀਤੀਆਂ ਕਿ ਸ਼ਹਿਰ ‘ਚ ਸੜਕਾਂ, ਬਿਜਲੀ, ਪਾਣੀ, ਅਤੇ ਸਫ਼ਾਈ ਜਿਹੀਆਂ ਬੁਨਿਆਦੀ ਸੁਵਿਧਾਵਾਂ ‘ਚ ਸੁਧਾਰ ਲਿਆਂਦਾ ਜਾਵੇ।
ਇਸ ਮੌਕੇ ‘ਤੇ ਉਨ੍ਹਾਂ ਨੇ ਨਾਗਰਿਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਸ਼ਹਿਰ ਦੀ ਸਫ਼ਾਈ ਅਤੇ ਸੁੰਦਰਤਾ ‘ਚ ਆਪਣਾ ਯੋਗਦਾਨ ਪਾਉਣ। ਉਨ੍ਹਾਂ ਨੇ ਕਿਹਾ ਕਿ ਟਰੱਸਟ ਵੱਲੋਂ ਨਵੇਂ ਵਿਕਾਸ ਪ੍ਰੋਜੈਕਟ ਜਲਦੀ ਹੀ ਸ਼ੁਰੂ ਕੀਤੇ ਜਾਣਗੇ, ਜੋ ਸ਼ਹਿਰ ਦੀ ਤਸਵੀਰ ਨੂੰ ਨਵੇਂ ਰੂਪ ਵਿੱਚ ਉਭਾਰੇਗਾ।



