AmritsarBreaking NewsE-PaperLocal NewsPunjab
Trending
ਸਰਕਾਰ ਬਣਾਉਣ ਦਾ ਦਾਅਵਾ: ਤਰੁਣ ਚੁੱਘ ਨੇ ਹਰਜਿੰਦਰ ਸਿੰਘ ਠੇਕੇਦਾਰ ਦੇ ਘਰ ਪਾਰਟੀ ਮਜਬੂਤੀ ’ਤੇ ਕੀਤੀ ਚਰਚਾ

ਅੰਮ੍ਰਿਤਸਰ, 23 ਮਾਰਚ 2025 (ਸੁਖਬੀਰ ਸਿੰਘ)
ਭਾਰਤੀ ਜਨਤਾ ਪਾਰਟੀ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਨੇ ਸਾਬਕਾ ਵਿਧਾਇਕ ਹਰਜਿੰਦਰ ਸਿੰਘ ਠੇਕੇਦਾਰ ਦੇ ਘਰ ਪਹੁੰਚ ਕੇ ਭਾਜਪਾ ਦੀ ਜਮੀਨੀ ਪੱਧਰ ’ਤੇ ਮਜਬੂਤੀ ਲਈ ਵਿਚਾਰ ਵਟਾਂਦਰਾ ਕੀਤਾ। ਵੱਡੀ ਗਿਣਤੀ ’ਚ ਭਾਜਪਾ ਵਰਕਰਾਂ ਨੇ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ।
ਇਸ ਮੌਕੇ ਤਰੁਣ ਚੁੱਘ ਅਤੇ ਹਰਜਿੰਦਰ ਸਿੰਘ ਠੇਕੇਦਾਰ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਕੰਮਾਂ ਸਦਕਾ 2027 ਦੀਆਂ ਵਿਧਾਨ ਸਭਾ ਚੋਣਾਂ ’ਚ ਪੰਜਾਬ ’ਚ ਵੀ ਭਾਜਪਾ ਸਰਕਾਰ ਬਣਾਏਗੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਕਾਂਗਰਸ, ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਤੋਂ ਨਿਰਾਸ਼ ਹਨ ਅਤੇ ਭਾਜਪਾ ਦੀ ਡਬਲ ਇੰਜਣ ਵਾਲੀ ਸਰਕਾਰ ਚਾਹੁੰਦੇ ਹਨ। ਹਰਜਿੰਦਰ ਸਿੰਘ ਠੇਕੇਦਾਰ ਨੇ ਤਰੁਣ ਚੁੱਘ ਨੂੰ ਸਨਮਾਨਤ ਵੀ ਕੀਤਾ। ਇਸ ਮੌਕੇ ਕਈ ਭਾਜਪਾ ਆਗੂ ਮੌਜੂਦ ਸਨ।



