AmritsarBreaking NewsCrimeE-Paper‌Local NewsPunjab
Trending

ਥਾਣਾ ਬੀ ਡਵੀਜ਼ਨ ਵੱਲੋਂ ਸ਼ਹਿਰ ਵਿੱਚ ਸਰਗਰਮ ਸਨੈਚਰ ਗਿਰੋਹ ਦਾ ਪਰਦਾਫ਼ਾਸ਼, 02 ਦੋਸ਼ੀ ਗ੍ਰਿਫ਼ਤਾਰ

ਅੰਮ੍ਰਿਤਸਰ, 24 ਮਾਰਚ 2025 (ਸੁਖਬੀਰ ਸਿੰਘ, ਅਭਿਨੰਦਨ ਸਿੰਘ)

ਸ਼ਹਿਰ ਵਿੱਚ ਹੋ ਰਹੀਆਂ ਸਨੈਚਿੰਗ ਦੀਆਂ ਵਾਰਦਾਤਾਂ ‘ਤੇ ਲਗਾਮ ਲਾਉਂਦਿਆਂ ਥਾਣਾ ਬੀ-ਡਵੀਜ਼ਨ ਦੀ ਪੁਲਿਸ ਨੇ 24 ਘੰਟਿਆਂ ਦੇ ਅੰਦਰ ਇੱਕ ਸਰਗਰਮ ਗਿਰੋਹ ਦਾ ਪਰਦਾਫ਼ਾਸ਼ ਕਰਦੇ ਹੋਏ ਦੋ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ।

ਗ੍ਰਿਫ਼ਤਾਰ ਦੋਸ਼ੀਆਂ ਦੀ ਪਹਿਚਾਣ:

1. ਵਿਕਰਮਜੀਤ ਸਿੰਘ ਉਰਫ਼ ਪਿੰਟੂ (ਉਮਰ 30 ਸਾਲ), ਪੁੱਤਰ ਸੁਰਿੰਦਰ ਸਿੰਘ, ਵਾਸੀ ਗਲੀ ਮਸੀਤ ਵਾਲੀ, ਮੁਹੱਲਾ ਰੋਡ ਪੁਰਾ, ਜਿਲ੍ਹਾ ਤਰਨ ਤਾਰਨ।

2. ਲਵਪ੍ਰੀਤ ਸਿੰਘ ਉਰਫ਼ ਲੱਵ (ਉਮਰ 26 ਸਾਲ), ਪੁੱਤਰ ਗੁਰਦੀਪ ਸਿੰਘ, ਵਾਸੀ ਨੇੜੈ ਬਾਬਾ ਫਰੀਦ ਸਕੂਲ, ਕਾਜੀਕੋਟ ਰੋਡ, ਜਿਲ੍ਹਾ ਤਰਨ ਤਾਰਨ।

ਮੁਕੱਦਮਾ ਨੰਬਰ 53 ਮਿਤੀ 22.03.2025, ਧਾਰਾ 304, 3(5) BNS ਅਧੀਨ, ਥਾਣਾ ਬੀ-ਡਵੀਜ਼ਨ, ਅੰਮ੍ਰਿਤਸਰ ਵਿੱਚ ਦਰਜ਼ ਕੀਤਾ ਗਿਆ। ਮੁਕੱਦਮੇ ਮੁਦੱਈ J.E ਮਨੀਤ ਸਿੰਘ, ਪੁੱਤਰ ਅਵਤਾਰ ਸਿੰਘ, ਵਾਸੀ ਪ੍ਰਤਾਪ ਨਗਰ, ਨੇ ਸ਼ਿਕਾਇਤ ਦਰਜ ਕਰਵਾਈ ਕਿ 21 ਮਾਰਚ ਦੀ ਸੁਬਹ ਕਰੀਬ 3:00 ਵਜੇ, ਜਦੋਂ ਉਹ ਆਪਣੀ ਡਿਊਟੀ ਤੋਂ ਵਾਪਸ ਘਰ ਜਾ ਰਿਹਾ ਸੀ, ਤਾ ਗੁਰਦੁਆਰਾ ਸਿੰਘ ਸਭਾ ਦੀ ਬੈਕ ਸਾਈਡ ਦੋ ਅਣਪਛਾਤੇ ਵਿਅਕਤੀਆਂ ਨੇ, ਜੋ ਇੱਕ ਚਿੱਟੇ ਰੰਗ ਦੀ ਐਕਟਿਵਾ ‘ਤੇ ਸਵਾਰ ਸਨ, ਉਸ ਤੋਂ ਐਪਲ 13 ਪ੍ਰੋ ਮੋਬਾਈਲ ਅਤੇ ਪਰਸ ਖੋਹ ਲਿਆ ਅਤੇ ਮੌਕੇ ਤੋਂ ਫ਼ਰਾਰ ਹੋ ਗਏ।

ਸ਼੍ਰੀ ਗੁਰਪ੍ਰੀਤ ਸਿੰਘ ਭੁੱਲਰ, ਆਈ.ਪੀ.ਐਸ, ਕਮਿਸ਼ਨਰ ਪੁਲਿਸ, ਅੰਮ੍ਰਿਤਸਰ ਦੀਆਂ ਹਦਾਇਤਾਂ ‘ਤੇ, ਸ਼੍ਰੀ ਆਲਮ ਵਿਜੈ ਸਿੰਘ, ਡੀ.ਸੀ.ਪੀ. (ਲਾਅ ਐਂਡ ਆਰਡਰ), ਸ਼੍ਰੀ ਹਰਪਾਲ ਸਿੰਘ, ਏ.ਡੀ.ਸੀ.ਪੀ. (ਸਿਟੀ-3), ਅਤੇ ਸ਼੍ਰੀ ਮਨਿੰਦਰ ਪਾਲ ਸਿੰਘ, ਏ.ਸੀ.ਪੀ. (ਈਸਟ) ਦੀ ਨਿਗਰਾਨੀ ਹੇਠ ਇੰਸਪੈਕਟਰ ਸੁਖਬੀਰ ਸਿੰਘ, ਮੁੱਖ ਅਫਸਰ ਥਾਣਾ ਬੀ-ਡਵੀਜ਼ਨ, ਅਤੇ ਏ.ਐਸ.ਆਈ ਹਰਜੀਤ ਸਿੰਘ ਦੀ ਪੁਲਿਸ ਟੀਮ ਨੇ ਕਾਰਵਾਈ ਕਰਦਿਆਂ ਦੋਸ਼ੀਆਂ ਨੂੰ 23 ਮਾਰਚ 2025 ਨੂੰ ਗ੍ਰਿਫ਼ਤਾਰ ਕਰ ਲਿਆ।

ਗ੍ਰਿਫ਼ਤਾਰ ਦੋਸ਼ੀ ਵਿਕਰਮਜੀਤ ਸਿੰਘ ਉਰਫ਼ ਪਿੰਟੂ ਪਹਿਲਾਂ ਵੀ ਅੰਮ੍ਰਿਤਸਰ ਵਿੱਚ ਤਿੰਨ ਵਾਰਦਾਤਾਂ ਕਰ ਚੁੱਕਾ ਹੈ, ਜਿਸ ਵਿੱਚJ.E ਕੋਲੋਂ ਮੋਬਾਈਲ ਤੇ ਪਰਸ ਖੋਹਣ,ਇੱਕ ਵਿਅਕਤੀ (ਪਾਠੀ ਸਿੰਘ) ਕੋਲੋਂ ਮੋਟਰਸਾਈਕਲ ਤੇ ਮੋਬਾਈਲ ਖੋਹਣ,ਅਤੇ ਇਲਾਕਾ ਵੱਲਾ ਨੇੜੇ ਇੱਕ ਆਈਫ਼ੋਨ ਲੁੱਟਣ ਦੀ ਘਟਨਾ ਸ਼ਾਮਲ ਹੈ।

ਪੁਲਿਸ ਨੇ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਉਨ੍ਹਾਂ ਦੇ ਪਿੱਛਲੇ ਰਿਕਾਰਡ ਤੇ ਹੋਰ ਸੰਭਾਵਿਤ ਵਾਰਦਾਤਾਂ ਦੀ ਵੀ ਜਾਂਚ ਕੀਤੀ ਜਾ ਰਹੀ ਹੈ।

Abhinandan Singh

।।ਸਤਿ ਸ੍ਰੀ ਅਕਾਲ 🙏🏻।।

Abhinandan Singh

।।ਸਤਿ ਸ੍ਰੀ ਅਕਾਲ 🙏🏻।।

Related Articles

Back to top button