AmritsarBreaking NewsCrimeE-Paper‌Local NewsPunjab
Trending

ਜ਼ਿਲ੍ਹਾ ਪ੍ਰਸ਼ਾਸਨ ਨੇ ਫਿਰ ਢਾਹਿਆ ਨਸ਼ਾ ਤਸਕਰ ਅਨਵਰ ਗਿਲ ਤੇ ਅਭੀ ਦਾ ਘਰ ਗੈਰ ਕਾਨੂੰਨੀ ਕੰਮ ਕਰਨ ਵਾਲੇ ਬਖਸ਼ੇ ਨਹੀਂ ਜਾਣਗੇ ਪੁਲਿਸ ਕਮਿਸ਼ਨਰ

ਅੰਮ੍ਰਿਤਸਰ, 26 ਮਾਰਚ 2025 (ਸੁਖਬੀਰ ਸਿੰਘ)

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਨਸ਼ਿਆਂ ਖਿਲਾਫ ਸ਼ੁਰੂ ਕੀਤੇ ਗਏ ਯੁੱਧ ਵਿੱਚ ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਕਰਦੇ ਹੋਏ ਅੱਜ ਜਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਨੇ ਨਸ਼ਾ ਤਸਕਰ ਅਨਵਰ ਗਿੱਲ ਅਤੇ ਅਭੀ ਵਾਸੀ ਮਕਾਨ ਨੰ: 468, ਪਿੰਡ ਗੁਮਟਾਲਾ ਥਾਣਾ ਕੰਟੋਨਮੈਟ ਦਾ ਘਰ ਜੇ ਸੀ ਬੀ ਮਸ਼ੀਨ ਅਤੇ ਮਜ਼ਦੂਰ ਲਗਾ ਕੇ ਮਲੀਆਮੇਟ ਕਰ ਦਿੱਤਾ।
ਇਸ ਮੌਕੇ ਵਿਸ਼ੇਸ਼ ਤੌਰ ਤੇ ਪਹੁੰਚੇ ਪੁਲਿਸ ਕਮਿਸ਼ਨਰ ਸ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਇਸ ਨਸ਼ਾ ਤਸਕਰ ਦੇ ਖਿਲਾਫ ਵੱਖ ਵੱਖ ਥਾਣਿਆਂ ਵਿੱਚ ਪੰਜ ਮੁਕਦਮੇ ਦਰਜ ਹਨ, ਜਿਨਾਂ ਵਿੱਚੋਂ ਐਨਡੀਪੀਐਸ ਐਕਟ ਅਤੇ ਆਰਮਜ਼ ਐਕਟ ਦਾ ਮੁਕਦਮਾ ਵੀ ਹੈ। ਉਹਨਾਂ ਕਿਹਾ ਕਿ ਇਸ ਉੱਤੇ ਲੱਗੀਆਂ ਇਹ ਧਰਾਵਾਂ ਅਤੇ ਇਸ ਦੀ ਕੇਸ ਹਿਸਟਰੀ ਤੋਂ ਸਪਸ਼ਟ ਹੈ ਕਿ ਇਹ ਨਸ਼ਾ ਤਸਕਰੀ ਦੇ ਧੰਦੇ ਵਿੱਚ ਲੰਮੇ ਸਮੇਂ ਤੋਂ ਸ਼ਾਮਿਲ ਹੈ ਅਤੇ ਇਸ ਸਮੇ ਵੀ ਜੇਲ੍ਹ ਵਿਚ ਹਨ।
ਉਨਾਂ ਦੱਸਿਆ ਕਿ  ਅਨਵਰ ਗਿਲ ਉਰਫ ਰਿੰਕੂ ਅਤੇ ਅਭੀ ਦੋਂਵੇਂ ਚਚੇਰੇ ਭਰਾ ਹਨ ਅਤੇ ਇਕੋ ਹੀ ਮਕਾਨ ਵਿਚ ਰਹਿੰਦੇ ਹਨ।ਉਨਾਂ ਦੱਸਿਆ ਕਿ ਅਨਵਰ ਗਿਲ ਤੇ 5 ਮੁਕੱਦਮੇ ਦਰਜ਼ ਹਨ ਜਦਕਿ ਅਭੀ ਤੇ ਇਕ ਐਨ ਡੀ ਪੀ ਐਸ ਐਕਟ ਅਤੇ ਇਕ ਆਰਮਜ਼  ਐਕਟ ਦਾ ਮੁਕੱਦਮਾ ਦਰ਼ਜ ਹੈ।
ਉਹਨਾਂ ਨਸ਼ਾ ਤਸਕਰਾਂ ਨੂੰ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਜੋ ਵੀ ਵਿਅਕਤੀ ਕਿਸੇ ਵੀ ਗੈਰ ਕਾਨੂੰਨੀ ਕਾਰਵਾਈ ਵਿੱਚ ਸ਼ਾਮਿਲ ਹੈ ਉਸ ਨੂੰ ਬਖਸ਼ਿਆ ਨਹੀਂ ਜਾਵੇਗਾ ਅਤੇ ਉਸ ਖਿਲਾਫ ਠੋਸ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਉਹਨਾਂ ਕਿਹਾ ਕਿ ਇਹ ਕਾਰਵਾਈ ਉਦੋਂ ਤੱਕ ਜਾਰੀ ਰਹੇਗੀ ਜਦੋਂ ਤੱਕ ਗਲਤ ਕੰਮ ਕਰਨ ਵਾਲੇ ਲੋਕ ਮੁੱਖ ਧਾਰਾ ਵਿੱਚ ਆ ਨਹੀਂ ਜਾਂਦੇ ਜਾਂ ਉਹ ਪੰਜਾਬ ਛੱਡ ਕੇ ਪੰਜਾਬ ਤੋਂ ਬਾਹਰ ਚਲੇ ਨਹੀਂ ਜਾਂਦੇ।
ਉਹਨਾਂ ਕਿਹਾ ਕਿ ਸਾਡੇ ਲਈ ਸਾਡੇ ਬੱਚੇ , ਸਾਡੀ ਜਵਾਨੀ ਨੂੰ ਸੰਭਾਲਣਾ ਬੇਹੱਦ ਜਰੂਰੀ ਹੈ , ਜੋ ਕਿ ਇਹਨਾਂ ਤਸਕਰਾਂ ਤੀਆਂ ਘਟੀਆ ਕਰਤੂਤਾਂ ਕਾਰਨ ਨਸ਼ੇ ਦੀ ਚੇਟਕ ਨਾਲ ਆਪਣਾ ਜੀਵਨ ਤਬਾਹ ਕਰ ਲੈਂਦੇ ਹਨ। ਉਹਨਾਂ ਕਿਹਾ ਕਿ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਅਤੇ ਡੀਜੀਪੀ ਸ੍ਰੀ ਗੌਰਵ ਯਾਦਵ ਵੱਲੋਂ ਇਸ ਬਾਬਤ ਬੜੀਆਂ ਸਪਸ਼ਟ ਹਦਾਇਤਾਂ ਹਨ ਕਿ ਜੋ ਵੀ ਵਿਅਕਤੀ ਨਸ਼ਾ ਤਸਕਰੀ ਦੇ ਧੰਦੇ ਵਿੱਚ ਸ਼ਾਮਿਲ ਹੈ, ਉਸ ਖਿਲਾਫ ਸਖਤ ਕਾਰਵਾਈ ਕੀਤੀ ਜਾਵੇ।
ਇਸ ਮੌਕੇ ਡੀ ਸੀ ਪੀ ਸ਼੍ਰੀ ਆਲਮ ਵਿਜੇ ਸਿੰਘ, ਸ: ਸ਼ਿਵਦਰਸ਼ਨ ਸਿੰਘ  ਅਤੇ ਹੋਰ ਸੀਨੀਅਰ ਪੁਲਿਸ ਅਧਿਕਾਰੀ ਵੀ ਮੌਕੇ ਉੱਤੇ ਹਾਜ਼ਰ ਸਨ।
Abhinandan Singh

।।ਸਤਿ ਸ੍ਰੀ ਅਕਾਲ 🙏🏻।।

Abhinandan Singh

।।ਸਤਿ ਸ੍ਰੀ ਅਕਾਲ 🙏🏻।।

Related Articles

Back to top button