Breaking NewsNews
Trending
ਐੱਸ.ਐੱਸ.ਪੀ ਅੰਮ੍ਰਿਤਸਰ ਦਿਹਾਤੀ ਵੱਲੋਂ ਥਾਣਾ ਘਰਿੰਡਾ ਦੇ ਮੁੱਖ ਅਫਸਰ ਨੂੰ DGP Commendation Disc ਨਾਲ ਸਨਮਾਨਿਤ

ਅੰਮ੍ਰਿਤਸਰ, 27 ਮਾਰਚ 2025
ਐੱਸ.ਐੱਸ.ਪੀ ਅੰਮ੍ਰਿਤਸਰ ਦਿਹਾਤੀ ਵੱਲੋਂ ਥਾਣਾ ਘਰਿੰਡਾ ਦੇ ਮੁੱਖ ਅਫਸਰ ਨੂੰ ਉਨ੍ਹਾਂ ਦੀ ਮਿਹਨਤ, ਸਮਰਪਣ ਅਤੇ ਵਫਾਦਾਰੀ ਲਈ DGP Commendation Disc ਨਾਲ ਸਨਮਾਨਿਤ ਕੀਤਾ ਗਿਆ।
ਇਹ ਸਨਮਾਨ ਉਨ੍ਹਾਂ ਦੀ ਵਿਸ਼ੇਸ਼ ਪ੍ਰਦਰਸ਼ਨ, ਨਿਸ਼ਠਾ ਅਤੇ ਸੇਵਾ ਪ੍ਰਤੀ ਉਤਸ਼ਾਹ ਨੂੰ ਪ੍ਰਮਾਣਿਤ ਕਰਦਾ ਹੈ। ਐੱਸ.ਐੱਸ.ਪੀ ਨੇ ਕਿਹਾ ਕਿ ਇਨ੍ਹਾਂ ਜ਼ਿੰਮੇਵਾਰ ਅਧਿਕਾਰੀਆਂ ਦੀ ਮਿਹਨਤ ਕਾਰਨ ਹੀ ਕਾਨੂੰਨ-ਵਿਵਸਥਾ ਮਜ਼ਬੂਤ ਬਣੀ ਰਹਿੰਦੀ ਹੈ।
ਉਹਨਾਂ ਨੇ ਹੋਰ ਅਧਿਕਾਰੀਆਂ ਨੂੰ ਵੀ ਪ੍ਰੇਰਿਤ ਕਰਦਿਆਂ ਕਿਹਾ ਕਿ ਇਨਾਮ ਅਤੇ ਸਨਮਾਨ ਸੇਵਾ ਪ੍ਰਤੀ ਵਧਾਵਾ ਦਿੰਦੇ ਹਨ ਅਤੇ ਅਧਿਕਾਰੀਆਂ ਨੂੰ ਆਪਣੀ ਜ਼ਿੰਮੇਵਾਰੀ ਨਿਭਾਉਣ ਲਈ ਹੋਰ ਵੀ ਉਤਸ਼ਾਹਤ ਕਰਦੇ ਹਨ।


