AmritsarBreaking NewsCrimeE-Paper‌Local News
Trending

ਪੰਜਾਬ ਪੁਲਿਸ ਦੀ ਨਸ਼ਿਆਂ ਵਿਰੁੱਧ ਮੁਹਿੰਮ ਜਾਰੀ, 28 ਦਿਨਾਂ ‘ਚ 216 ਤਸਕਰ ਗ੍ਰਿਫ਼ਤਾਰ

ਅੰਮ੍ਰਿਤਸਰ, 29 ਮਾਰਚ 2025 (Sukhbir Singh)

ਪੰਜਾਬ ਪੁਲਿਸ ਨੇ ਸੂਬੇ ‘ਚੋਂ ਨਸ਼ਿਆਂ ਦੇ ਖ਼ਾਤਮੇ ਲਈ ਮੁੱਖ ਮੰਤਰੀ ਅਤੇ ਡੀਜੀਪੀ ਦੇ ਨਿਰਦੇਸ਼ਾਂ ‘ਤੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਸ਼ੁਰੂ ਕੀਤੀ ਹੈ। ਇਸ ਮੁਹਿੰਮ ਦੇ ਤਹਿਤ ਪਿਛਲੇ 28 ਦਿਨਾਂ ਵਿੱਚ ਪੁਲਿਸ ਨੇ 113 ਮੁਕੱਦਮੇ ਦਰਜ ਕਰਕੇ 216 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ।

ਪੁਲਿਸ ਨੇ ਇਹਨਾਂ ਤਸਕਰਾਂ ਤੋਂ 35 ਕਿਲੋ 905 ਗ੍ਰਾਮ ਹੈਰੋਇਨ, 2 ਕਿਲੋ 179 ਗ੍ਰਾਮ ਅਫੀਮ, 5,513 ਨਸ਼ੀਲੀਆਂ ਗੋਲੀਆਂ/ਕੈਪਸੂਲ, 10 ਲੱਖ 33 ਹਜ਼ਾਰ 710 ਰੁਪਏ ਡਰੱਗ ਮਨੀ ਅਤੇ 18 ਵਾਹਨ ਬਰਾਮਦ ਕੀਤੇ ਹਨ। ਇਸ ਤੋਂ ਇਲਾਵਾ ਗੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਕਰਨ ਵਾਲੇ 15 ਵਿਅਕਤੀਆਂ ਨੂੰ ਵੀ ਗ੍ਰਿਫ਼ਤਾਰ ਕਰਕੇ 16 ਪਿਸਤੌਲਾਂ ਅਤੇ 56 ਕਾਰਤੂਸ ਬਰਾਮਦ ਕੀਤੇ ਗਏ ਹਨ।

ਅੰਮ੍ਰਿਤਸਰ ਪੁਲਿਸ ਨੇ ਗੁਰੂ ਕੀ ਵਡਾਲੀ ਅਤੇ ਛੇਹਰਟਾ ਖੇਤਰਾਂ ਵਿੱਚ ਵੱਡੇ ਪੱਧਰ ‘ਤੇ ਤਲਾਸ਼ੀ ਮੁਹਿੰਮ ਵੀ ਚਲਾਈ ਹੈ। ਪੁਲਿਸ ਨੇ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਲਈ ਸਕੂਲਾਂ, ਕਾਲਜਾਂ ਅਤੇ ਹੋਰ ਥਾਵਾਂ ‘ਤੇ ਮੀਟਿੰਗਾਂ ਵੀ ਕੀਤੀਆਂ ਹਨ। ਨਸ਼ੇ ਦੇ ਆਦੀ ਲੋਕਾਂ ਨੂੰ ਨਸ਼ਾ ਛੁਡਾਊ ਕੇਂਦਰਾਂ ਵਿੱਚ ਭਰਤੀ ਕਰਵਾਉਣ ਲਈ ਉਤਸ਼ਾਹਿਤ ਕੀਤਾ ਜਾ ਰਿਹਾ ਹੈ।

ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਨਸ਼ਾ ਤਸਕਰਾਂ ਖ਼ਿਲਾਫ਼ ਸਖ਼ਤ ਕਾਰਵਾਈ ਜਾਰੀ ਰਹੇਗੀ ਅਤੇ ਨਸ਼ਿਆਂ ਦੇ ਖ਼ਾਤਮੇ ਤੱਕ ਇਹ ਮੁਹਿੰਮ ਜਾਰੀ ਰਹੇਗੀ।

Abhinandan Singh

।।ਸਤਿ ਸ੍ਰੀ ਅਕਾਲ 🙏🏻।।

Abhinandan Singh

।।ਸਤਿ ਸ੍ਰੀ ਅਕਾਲ 🙏🏻।।

Related Articles

Back to top button