ਚੰਡੀਗੜ੍ਹ/ਅੰਮ੍ਰਿਤਸਰ, 30 ਮਾਰਚ 2025 (ਅਭਿਨੰਦਨ ਸਿੰਘ)
ਪੰਜਾਬ ਸਰਕਾਰ ਵੱਲੋਂ ਨਵਾਂ ਐਡਵੋਕੇਟ ਜਨਰਲ ਨਿਯੁਕਤ ਕਰ ਦਿੱਤਾ ਗਿਆ ਹੈ। ਇੱਕ ਸਰਕਾਰੀ ਨੋਟੀਫਿਕੇਸ਼ਨ ਮੁਤਾਬਕ, ਪੰਜਾਬ ਦੇ ਰਾਜਪਾਲ ਨੇ ਸੰਵਿਧਾਨ ਦੇ ਆਰਟੀਕਲ 165 ਅਧੀਨ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਮਨਿੰਦਰਜੀਤ ਸਿੰਘ ਬੇਦੀ ਨੂੰ ਪੰਜਾਬ ਦਾ ਐਡਵੋਕੇਟ ਜਨਰਲ ਨਿਯੁਕਤ ਕੀਤਾ ਹੈ। ਉਹ ਖਰੜ ਵਿਖੇ ਗਿਲਕੋ ਵੈਲੀ ਦੇ ਵਾਸੀ ਹਨ।
ਇਹ ਨਿਯੁਕਤੀ ਤੁਰੰਤ ਪ੍ਰਭਾਵ ਨਾਲ ਲਾਗੂ ਹੋਵੇਗੀ। ਇਸ ਸੰਬੰਧੀ ਨੋਟੀਫਿਕੇਸ਼ਨ ‘ਚ ਕਿਹਾ ਗਿਆ ਕਿ ਉਨ੍ਹਾਂ ਨੇ ਜਦੋਂ ਵੀ ਆਪਣੀ ਜ਼ਿੰਮੇਵਾਰੀ ਸੰਭਾਲੀ, ਉਹ ਉਨ੍ਹਾਂ ਦੀ ਕਾਰਜਕਾਲ ਦੀ ਸ਼ੁਰੂਆਤ ਹੋਵੇਗੀ।
ਇਹ ਨੋਟੀਫਿਕੇਸ਼ਨ ਪੰਜਾਬ ਦੇ ਗਵਰਨਰ, ਮੁੱਖ ਮੰਤਰੀ, ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਰਜਿਸਟ੍ਰਾਰ ਜਨਰਲ, ਲੀਗਲ ਰੀਮੈਂਬਰੰਸਰ, ਅਤੇ ਡਾਇਰੈਕਟਰ, ਪ੍ਰੋਸੀਕਿਊਸ਼ਨ ਐਂਡ ਲੀਟੀਗੇਸ਼ਨ ਆਦਿ ਨੂੰ ਭੇਜੀ ਗਈ ਹੈ।
ਸਰਕਾਰੀ ਹਦਾਇਤਾਂ ਅਨੁਸਾਰ, ਇਹ ਨੋਟੀਫਿਕੇਸ਼ਨ ਪੰਜਾਬ ਸਰਕਾਰ ਦੀ ਰਸਮੀ ਗਜ਼ਟ ਵਿੱਚ ਵੀ ਪ੍ਰਕਾਸ਼ਿਤ ਕੀਤਾ ਜਾਵੇਗਾ।




