AmritsarE-PaperLocal News
Trending
ਅਨੁਸੂਚਿਤ ਜਾਤੀਆਂ ਨਾਲ ਸਬੰਧਿਤ ਪਸ਼ੂ ਪਾਲਕਾਂ ਅਤੇ ਬੇਰੋਜਗਾਰ ਨੌਜਵਾਨਾਂ ਨੂੰ ਮੁਫਤ ਡੇਅਰੀ ਸਿਖਲਾਈ ਦਾ ਬੈੱਚ 9 ਦਸੰਬਰ ਤੋਂ ਸ਼ੁਰੂ

ਅੰਮ੍ਰਿਤਸਰ 2 ਦਸੰਬਰ 2024 (ਸੁਖਬੀਰ ਸਿੰਘ)
ਡੇਅਰੀ ਵਿਕਾਸ ਵਿਭਾਗ, ਪੰਜਾਬ ਵੱਲੋਂ ਜਿਲਾ ਅੰਮ੍ਰਿਤਸਰ ਵਿਖੇ ਅਨੁਸੂਚਿਤ ਜਾਤੀਆਂ ਨਾਲ ਸਬੰਧਿਤ ਪਸ਼ੂ ਪਾਲਕਾਂ ਅਤੇ ਬੇਰੋਜਗਾਰ ਨੌਜਵਾਨਾਂ ਲਈ ਮੁਫਤ ਡੇਅਰੀ ਸਿਖਲਾਈ ਕੋਰਸ 09 ਦਸੰਬਰ 2024 ਤੋਂ ਸ਼ੁਰੂ ਕੀਤਾ ਜਾ ਰਿਹਾ ਹੈ।
ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਸ: ਵਰਿਆਮ ਸਿੰਘ ਡਿਪਟੀ ਡਾਇਰੈਕਟਰ ਡੇਅਰੀ ਵਿਕਾਸ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਇਸ ਸਕੀਮ ਅਧੀਨ ਅਨੁਸੂਚਿਤ ਜਾਤੀ ਦੇ ਲਾਭਪਾਤਰੀਆਂ ਨੂੰ ਦੋ ਹਫਤੇ ਦੀ ਮੁਫਤ ਡੇਅਰੀ ਸਿਖਲਾਈ ਦੇ ਨਾਲ ਨਾਲ ਸਫਲਤਾ ਪੂਰਵਕ ਟ੍ਰਨਿੰਗ ਕਰਨ ਉਪਰੰਤ ਰੁਪਏ 3500/- ਵਜੀਫਾ ਅਤੇ ਡੇਅਰੀ ਨਾਲ ਸਬੰਧਿਤ ਲਿਟਰੇਚਰ ਵੀ ਦਿੱਤਾ ਜਾਵੇਗਾ। ਇਸ ਸਬੰਧੀ ਚਾਹਵਾਨ ਲੜਕੇ/ ਵਿਆਹੀਆਂ ਲੜਕੀਆਂ ਜਿਸ ਦੀ ਉਮਰ 18 ਤੋਂ 55 ਸਾਲ ਹੋਵੇ ,ਪਿੰਡ ਦਾ ਵਸਨੀਕ ਹੋਵੇ, ਆਪਣਾ ਅਨੁਸੂਚਿਤ ਜਾਤੀ ਨਾਲ ਸਬੰਧਿਤ ਡਿਜੀਟਲ ਸਰਟੀਫਿਕੇਟ ਸਮੇਤ ਪਾਸਪੋਰਟ ਸਾਈਜ ਫੋਟੋ, ਘੱਟੋ ਘੱਟ ਪੰਜਵੀਂ ਪਾਸ ਦਾ ਤਸਦੀਕਸ਼ੁਦਾ ਯੋਗਤਾ ਸਰਟੀਫਿਕੇਟ,ਆਧਾਰ ਕਾਰਡ ਨਾਲ ਲੈ ਕੇ ਦਫਤਰ ਵਿਖੇ ਹਾਜਰ ਹੋਣ। ਚੁਣੇ ਗਏ ਲਾਭਪਾਤਰੀਆਂ ਨੂੰ ਡੇਅਰੀ ਸਿਖਲਾਈ ਸੈਂਟਰ,ਵੇਰਕਾ(ਅੰਮ੍ਰਿਤਸਰ) ਵਿਖੇ ਸਿਖਲਾਈ ਦਿੱਤੀ ਜਾਵੇਗੀ। ਪਸ਼ੂਆਂ ਦਾ ਡੇਅਰੀ ਯੂਨਿਟ ਸਥਾਪਿਤ ਕਰਨ ਉਪਰੰਤ ਲਾਭਪਾਤਰੀ ਨੂੰ 33 ਪ੍ਰਤੀਸ਼ਤ ਸਬਸਿਡੀ ਦਿੱਤੀ ਜਾਵੇਗੀ। ਇਸ ਸਬੰਧੀ ਵਧੇਰੇ ਜਾਣਕਾਰੀ ਲਈ ਮੋਬਾਈਲ ਨੰ: 94657-25610 ਅਤੇ 84271-70001 ਤੇ ਸੰਪਰਕ ਕੀਤਾ ਜਾ ਸਕਦਾ ਹੈ।



