AmritsarBreaking NewsCrimeE-PaperLocal NewsPunjab
Trending
ਥਾਣਾ ਏ ਡਵਿਜ਼ਨ ਵੱਲੋਂ ਬੱਸ ਸਟੈਂਡ ਤੇ ਖੜੀਆਂ ਹਿਮਾਚਲ ਪ੍ਰਦੇਸ਼ ਦੀਆਂ ਬੱਸਾ ਦੇ ਸ਼ੀਸ਼ੇ ਤੋੜਨ ਤੇ ਖਾਲਿਸਤਾਨ ਦੇ ਨਾਅਰੇ ਲਿਖਣ ਵਾਲੇ ਵਿਅਕਤੀ ਨੂੰ ਕੀਤਾ ਕਾਬੂ

ਅੰਮ੍ਰਿਤਸਰ, 6 ਅਪ੍ਰੈਲ 2025 (ਸੁਖਬੀਰ ਸਿੰਘ, ਅਭਿਨੰਦਨ ਸਿੰਘ)
ਸ੍ਰੀ ਗੁਰਪ੍ਰੀਤ ਸਿੰਘ ਭੁਲਰ IPS ਕਮਿਸ਼ਨਰ ਪੁਲਿਸ, ਅੰਮ੍ਰਿਤਸਰ ਜੀ ਦੀਆ ਹਦਾਇਤਾਂ ਤੇ ਸ੍ਰੀ ਵਿਜੇ ਆਲਮ ਸਿੰਘ ਡੀਸੀਪੀ ਲਾਅ ਐਂਡ ਆਡਰ, ਅਤੇ ਸ੍ਰੀ ਹਰਪਾਲ ਸਿੰਘ ਏਡੀਸੀਪੀ ਸਿਟੀ 3, ਅੰਮ੍ਰਿਤਸਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸ੍ਰੀ ਮਨਿੰਦਰ ਪਾਲ ਸਿੰਘ ਏਸੀਪੀ ਈਸਟ, ਅੰਮ੍ਰਿਤਸਰ ਦੀ ਨਿਗਰਾਨੀ ਹੇਠ ਮੁੱਖ ਅਫਸਰ ਥਾਣਾ ਏ ਡਵੀਜਨ, ਇੰਸਪੈਕਟਰ ਬਲਜਿੰਦਰ ਸਿੰਘ ਔਲਖ ਸਮੇਤ ਪੁਲਿਸ ਪਾਰਟੀ ਵੱਲੋਂ ਬੱਸ ਸਟੈਂਡ ਤੇ ਖੜੀਆਂ ਹਿਮਾਚਲ ਪ੍ਰਦੇਸ਼ ਦੀਆਂ ਬੱਸਾ ਦੇ ਸ਼ੀਸ਼ੇ ਤੋੜਨ ਤੇ ਖਾਲਿਸਤਾਨ ਦੇ ਨਾਅਰੇ ਲਿਖਣ ਵਾਲੇ ਵਿਅਕਤੀ ਨੂੰ ਕਾਬੂ ਕਰਕੇ ਮੁਕਦਮਾ ਨੂੰ ਟਰੇਸ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ।
ਇਹ ਮੁਕਦਮਾ ਮੁਦਈ ਸੁਰੇਸ ਕੁਮਾਰ ਵਾਸੀ ਹਿਮਾਚਲ ਪ੍ਰਦੇਸ ਵੱਲੋਂ ਹਿਮਾਚਲ ਰੋਡਵੇਜ ਦੀਆ ਬੱਸਾ ਦੇ ਸੀਸ਼ੇ ਤੋੜਨ ਅਤੇ ਬੱਸਾ ਉਪਰ ਖਾਲਿਸਤਾਨ ਦੇ ਨਾਅਰੇ ਲਿਖਣ ਸਬੰਧੀ ਦਿੱਤੀ ਦਰਖਾਸਤ ਪਰ ਮੁੱਕਦਮਾ ਦਰਜ ਰਜਿਸਟਰ ਕੀਤਾ ਗਿਆ ਸੀ
ਪੁਲਿਸ ਪਾਰਟੀ ਵੱਲੋਂ ਮੁਕਦਮਾ ਦੀ ਜਾਂਚ ਹਰ ਐਂਗਲ ਤੋਂ ਕਰਨ ਦੇ ਮੁਕਦਮਾ ਵਿੱਚ ਲੋੜੀਂਦੇ ਦੋਸ਼ੀ ਜਸਪ੍ਰੀਤ ਸਿੰਘ ਉਰਫ ਜੱਸਾ ਪੁੱਤਰ ਰਣਜੋਧ ਸਿੰਘ ਵਾਸੀ ਪਿੰਡ ਮਾਨੋਚਾਹਲ ਕਲਾਂ, ਤਹਿਸੀਲ ਤੇ ਜਿਲਾ ਤਰਨ ਤਾਰਨ ਤੋਂ ਗ੍ਰਿਫਤਾਰ ਕੀਤਾ ਗਿਆ। ਇਸਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ 02 ਦਿਨ ਦਾ ਪੁਲਿਸ ਰਿਮਾਡ ਹਾਸਲ ਕੀਤਾ ਗਿਆ ਹੈ ਇਸ ਪਾਸੋ ਬਰੀਕੀ ਨਾਲ ਪੁੱਛ-ਗਿੱਛ ਕੀਤੀ ਜਾ ਰਹੀ ਹੈ।



