AmritsarBreaking NewsDPRO NEWSE-Paper‌Local NewsPolitical NewsPunjab
Trending

ਈ ਟੀ ਓ ਵੱਲੋਂ ਰੁਮਾਣਾ ਚੱਕ ਵਿਖੇ 2.36 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਸਟੇਡੀਅਮ ਅਤੇ ਸੜਕਾਂ ਦੀ ਸ਼ੁਰੂਆਤ

ਅੰਮ੍ਰਿਤਸਰ, 7 ਅਪ੍ਰੈਲ 2025 (ਕੰਵਲਜੀਤ ਸਿੰਘ)

ਲੋਕ ਨਿਰਮਾਣ ਤੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਪਿੰਡ ਰੁਮਾਣਾ ਚੱਕ ਵਿਖੇ 2.36 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੀਆਂ ਸੜਕਾਂ ਤੇ ਸਟੇਡੀਅਮ ਦੀ ਸ਼ੁਰੂਆਤ ਕੀਤੀ ਗਈ। ਇਸ ਮੌਕੇ ਉਹਨਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਰਾਜ ਵਿਚ ਖੇਡਾਂ ਦਾ ਮਾਹੌਲ ਸਿਰਜਣ ਲਈ ਪਿੰਡ ਪਿੰਡ ਖੇਡ ਮੈਦਾਨ ਬਣਾਏ ਜਾ ਰਹੇ ਹਨ।
ਉਹਨਾਂ ਦੱਸਿਆ ਕਿ ਸਪੈਸ਼ਲ ਅਸਿਸਟੈਂਸ ਸਕੀਮ ਅਧੀਨ ਰੁਮਾਣਾ ਚੱਕ ਪਿੰਡ ਵਿੱਚ ਇੰਟਰਲੋਕ ਸੜਕਾਂ ਦੀ ਉਸਾਰੀ ਦਾ ਕੰਮ ਕੀਤਾ ਜਾਵੇਗਾ। ਉਹਨਾਂ ਦੱਸਿਆ ਕਿ ਇਹ ਕਾਰਜ ਸਬੰਧਤ ਠੇਕੇਦਾਰ ਨੂੰ ਅਲਾਟ ਹੋ ਚੁੱਕਾ ਅਤੇ ਇਸ ਕੰਮ ਨੂੰ 6 ਮਹੀਨੇ ਦੀ ਸਮਾਂ ਸੀਮਾਂ ਵਿੱਚ ਮੁਕੰਮਲ ਕਰਨ ਦਾ ਟੀਚਾ ਮਿੱਥਿਆ ਗਿਆ ਹੈ।
ਇਸ ਤੋਂ ਇਲਾਵਾ 199.24 ਲੱਖ ਰੁਪਏ ਦੀ ਲਾਗਤ ਨਾਲ ਪਿੰਡ ਰਮਾਣਾ ਚੱਕ ਵਿਖੇ ਸਟੇਡੀਮਅ ਦੀ ਉਸਾਰੀ ਦਾ ਕੰਮ ਵੀ ਕਰਵਾਇਆ ਜਾਵੇਗਾ। ਉਕਤ ਸਟੇਡੀਅਮ ਦਾ ਕੰਮ ਪੀ.ਆਈ.ਡੀ.ਬੀ. ਫੰਡਾਂ ਵਿਚੋਂ ਕਰਵਾਇਆ ਜਾਵੇਗਾ। ਇਸ ਕੰਮ ਦਾ ਟੈਂਡਰ ਪ੍ਰੋਸੈਸ ਮੁਕੰਮਲ ਹੋਣ ਤੇ ਉਸਾਰੀ ਦਾ ਕੰਮ ਦਾ ਸ਼ੁਰੂ ਕਰ ਦਿੱਤਾ ਜਾਵੇਗਾ।
ਕੈਬਨਿਟ ਮੰਤਰੀ ਨੇ ਦੱਸਿਆ ਕਿ ਇਹਨਾਂ ਸੜਕਾਂ ਦੀ ਉਸਾਰੀ ਹੋਣ ਨਾਲ ਇਥੋਂ ਦੇ ਵਸਨੀਕਾਂ ਨੂੰ ਆਵਾਜਾਈ ਵਿਚ ਕਾਫੀ ਰਾਹਤ ਮਿਲੇਗੀ। ਉਹਨਾਂ ਦੱਸਿਆ ਕਿ ਇਸ ਕਾਰਜ ਨੂੰ ਸਮੇਂ-ਸਿਰ ਮੁਕੰਮਲ ਕਰਨ ਲਈ ਸਬੰਧਤ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕਰ ਦਿੱਤੀਆਂ ਗਈਆਂ ਹਨ।
ਉਹਨਾਂ ਪਿੰਡ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਨੂੰ ਖੇਡ ਸਟੇਡੀਅਮਾਂ ਦਾ ਹਿੱਸਾ ਬਣਾਉਣ ਤਾਂ ਜੋ ਉਹਨਾਂ ਦੇ ਬੱਚੇ ਸਰੀਰ ਅਤੇ ਮਾਨਸਿਕ ਤੌਰ ਤੇ ਤੰਦਰੁਸਤ ਰਹਿਣ, ਨਸ਼ਿਆਂ ਤੋਂ ਦੂਰ ਰਹਿਣ ਅਤੇ ਦੇਸ਼ ਦਾ ਭਵਿੱਖ ਬਣਨ।
ਉਹਨਾਂ ਕਿਹਾ ਕਿ ਸਰਕਾਰ ਵੱਲੋਂ ਪਿੰਡਾਂ ਵਿੱਚ ਸਹੂਲਤਾਂ ਅਤੇ ਸਫਾਈ ਦੇ ਪ੍ਰਬੰਧ ਵੱਲ ਵਿਸ਼ੇਸ਼ ਧਿਆਨ ਇਸ ਸਾਲ ਦਿੱਤਾ ਜਾਵੇਗਾ ਸੋ ਸਾਰੇ ਪਿੰਡ ਵਾਸੀ ਇਹਨਾਂ ਕੰਮਾਂ ਉੱਤੇ ਸਰਕਾਰ ਦਾ ਸਾਥ ਦੇਣ ਅਤੇ ਆਪਣੇ ਪਿੰਡਾਂ ਨੂੰ ਖੂਬਸੂਰਤ ਬਣਾਉਣ।

Abhinandan Singh

।।ਸਤਿ ਸ੍ਰੀ ਅਕਾਲ 🙏🏻।।

Related Articles

2

Back to top button