AmritsarBreaking NewsCrimeE-PaperLocal NewsPolice NewsPunjab
Trending
ਥਾਣਾ ਏਅਰਪੋਰਟ ਵੱਲੋਂ ਮੋਬਾਈਲ ਖੋਹ ਕਰਨ ਵਾਲੇ ਗਿਰੋਹ ਦਾ ਭੰਡਾਫੋੜ, 2 ਮੁਲਜਮ ਗ੍ਰਿਫਤਾਰ

ਅੰਮ੍ਰਿਤਸਰ, 9 ਅਪ੍ਰੈਲ 2025 (ਸੁਖਬੀਰ ਸਿੰਘ,ਅਭਿਨੰਦਨ ਸਿੰਘ)
ਥਾਣਾ ਏਅਰਪੋਰਟ ਦੀ ਪੁਲਿਸ ਨੇ ਚੋਰੀ ਦੀਆਂ ਵਧਦੀਆਂ ਘਟਨਾਵਾਂ ‘ਤੇ ਲਗਾਮ ਲਾਉਂਦਿਆਂ ਮੋਬਾਈਲ ਖੋਹ ਕਰਨ ਵਾਲੇ ਇਕ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਨੇ ਕਾਰਵਾਈ ਕਰਦਿਆਂ ਦੋ ਮੁਲਜਮਾਂ ਨੂੰ ਗ੍ਰਿਫਤਾਰ ਕੀਤਾ ਹੈ ਜਿਨ੍ਹਾਂ ਕੋਲੋਂ ਇੱਕ ਚੋਰੀਸ਼ੁਦਾ ਮੋਬਾਈਲ ਫੋਨ ਅਤੇ ਇੱਕ ਮੋਟਰਸਾਈਕਲ ਵੀ ਬਰਾਮਦ ਕੀਤੀ ਗਈ ਹੈ।
ਪੁਲਿਸ ਅਧਿਕਾਰੀਆਂ ਅਨੁਸਾਰ, ਮੁਲਜਮ ਵੱਖ-ਵੱਖ ਥਾਵਾਂ ‘ਤੇ ਮੋਬਾਈਲ ਛੀਨ ਕੇ ਮੋਟਰਸਾਈਕਲ ਰਾਹੀਂ ਫਰਾਰ ਹੋ ਜਾਂਦੇ ਸਨ। ਪੁਲਿਸ ਨੇ ਗੁਪਤ ਜਾਣਕਾਰੀ ਦੀ ਬੁਨਿਆਦ ‘ਤੇ ਇਹ ਕਾਰਵਾਈ ਕੀਤੀ। ਦੋਵੇਂ ਮੁਲਜਮਾਂ ਨੂੰ ਅਦਾਲਤ ਵਿਚ ਪੇਸ਼ ਕੀਤਾ ਗਿਆ ਜਿੱਥੇ ਉਨ੍ਹਾਂ ਨੂੰ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਗਿਆ ਹੈ, ਤਾਂ ਜੋ ਹੋਰ ਕਸੂਰਵਾਰਾਂ ਦੀ ਪਛਾਣ ਕੀਤੀ ਜਾ ਸਕੇ।
ਥਾਣਾ ਏਅਰਪੋਰਟ ਦੇ ਇੰਚਾਰਜ ਨੇ ਕਿਹਾ ਕਿ ਸ਼ਹਿਰ ਵਿਚ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਅਜਿਹੀਆਂ ਕਾਰਵਾਈਆਂ ਭਵਿੱਖ ਵਿੱਚ ਵੀ ਜਾਰੀ ਰਹਿਣਗੀਆਂ।
