AmritsarBreaking NewsE-PaperEducation‌Local NewsPolitical NewsPunjab
Trending

ਸੰਧੂ ਵੱਲੋਂ ਢੱਪਈ ਅਤੇ ਕੋਟ ਖਾਲਸਾ ਦੇ ਸਕੂਲਾਂ ਵਿੱਚ 68 ਲੱਖ ਰੁਪਏ ਦੇ ਕੰਮਾਂ ਦੀ ਸ਼ੁਰੂਆਤ

ਅੰਮ੍ਰਿਤਸਰ, 9 ਅਪਰੈਲ 2025 (ਅਭਿਨੰਦਨ ਸਿੰਘ)

ਹਲਕਾ ਅੰਮ੍ਰਿਤਸਰ ਪੱਛਮੀ ਦੇ ਵਿਧਾਇਕ ਸ ਜਸਬੀਰ ਸਿੰਘ ਸੰਧੂ ਨੇ ਅੱਜ ਗੌਰਮਿੰਟ ਪ੍ਰਾਇਮਰੀ ਸਕੂਲ ਢੱਪਈ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਢੱਪਈ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੋਟ ਖਾਲਸਾ ਵਿੱਚ 68 ਲੱਖ ਰੁਪਏ ਦੀ ਲਾਗਤ ਨਾਲ ਕਰਵਾਏ ਗਏ ਕੰਮ ਬੱਚਿਆਂ ਨੂੰ ਸਮਰਪਿਤ ਕੀਤੇ ।ਉਹਨਾਂ ਨੇ ਦੱਸਿਆ ਕਿ ਅੱਜ ਸਰਕਾਰੀ ਪ੍ਰਾਇਮਰੀ ਸਕੂਲ ਢੱਪਈ ਵਿੱਚ ਦੋ ਕਲਾਸ ਰੂਮ, ਦੋ ਟਾਇਲਟ ਸੈਟ, ਇਸੇ ਤਰ੍ਹਾਂ ਸਰਕਾਰੀ ਸੀਨੀਅਰ ਸੈਕੈਂਡਰੀ ਸਕੂਲ ਢੱਪਈ ਵਿੱਚ ਬੱਚਿਆਂ ਲਈ ਕਲਾਸ ਰੂਮ ਅਤੇ ਨਵੇਂ ਪਖਾਨੇ ਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੋਟ ਖਾਲਸਾ ਵਿੱਚ ਕਲਾਸ ਰੂਮ ਦੇ ਉਦਘਾਟਨ ਕੀਤੇ ਗਏ।

ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਪਹਿਲੀ ਸਰਕਾਰ ਹੈ, ਜਿਸ ਨੇ ਸਕੂਲਾਂ ਉੱਤੇ ਦਿਲ ਖੋਲ ਕੇ ਪੈਸਾ ਖਰਚ ਕੀਤਾ ਹੈ। ਸ ਸੰਧੂ ਨੇ ਕਿਹਾ ਕਿ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਸੋਚ ਹੈ ਕਿ ਸਾਡੇ ਬੱਚੇ ਜੇਕਰ ਪੜ ਜਾਣਗੇ ਤਾਂ ਇਹ ਆਪਣੇ ਪੈਰਾਂ ਸਿਰ ਖੜੇ ਹੋ ਕੇ ਆਪਣੇ ਪਰਿਵਾਰ ਦਾ ਅਤੇ ਆਪਣੇ ਦੇਸ਼ ਦਾ ਨਾਂ ਰੌਸ਼ਨ ਕਰਨਗੇ। ਉਹਨਾਂ ਕਿਹਾ ਕਿ ਆਉਣ ਵਾਲੇ ਦੋ ਸਾਲਾਂ ਵਿੱਚ ਸਕੂਲਾਂ ਉੱਤੇ ਹੋਰ ਪੈਸਾ ਖਰਚ ਕੀਤਾ ਜਾਵੇਗਾ ਤਾਂ ਕਿ ਸਾਡੇ ਬੱਚੇ ਦੇਸ਼ ਦੀ ਅਗਵਾਈ ਸਿੱਖਿਆ ਦੇ ਖੇਤਰ ਵਿੱਚ ਵੀ ਕਰਨ।
Abhinandan Singh

।।ਸਤਿ ਸ੍ਰੀ ਅਕਾਲ 🙏🏻।।

Abhinandan Singh

।।ਸਤਿ ਸ੍ਰੀ ਅਕਾਲ 🙏🏻।।

Related Articles

Back to top button