E-Paper
Trending

ਪ੍ਰਧਾਨ ਮੰਤਰੀ ਅੱਜ ਆਉਣਗੇ ਚੰਡੀਗੜ੍ਹ

ਨਵੀਂ ਦਿੱਲੀ, 3 ਦਸੰਬਰ 2024

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਚੰਡੀਗੜ੍ਹ ਦਾ ਦੌਰਾ ਕਰਨਗੇ। ਉਹ ਦੁਪਹਿਰ 12 ਵਜੇ ਪੰਜਾਬ ਇੰਜਨੀਅਰਿੰਗ ਕਾਲਜ (ਪੀਈਸੀ) ਵਿਚ ਹਾਲ ਹੀ ਵਿਚ ਲਾਗੂ ਕੀਤੇ ਗਏ 3 ਨਵੇਂ ਅਪਰਾਧਿਕ ਕਾਨੂੰਨਾਂ ਦੀ ਸਮੀਖਿਆ ਕਰਨਗੇ। ਉਨ੍ਹਾਂ ਦੇ ਨਾਲ ਗ੍ਰਹਿ ਮੰਤਰੀ ਅਮਿਤ ਸ਼ਾਹ ਵੀ ਮੌਜੂਦ ਰਹਿਣਗੇ। ਪ੍ਰਧਾਨ ਮੰਤਰੀ ਮੋਦੀ ਦੀ ਫੇਰੀ ਦੇ ਮੱਦੇਨਜ਼ਰ ਚੰਡੀਗੜ੍ਹ ਨੂੰ ਨੋ ਫਲਾਇੰਗ ਜ਼ੋਨ ਐਲਾਨ ਦਿੱਤਾ ਗਿਆ ਹੈ। ਚੰਡੀਗੜ੍ਹ ਪੁਲਿਸ ਤੋਂ ਇਲਾਵਾ ਪੰਜਾਬ ਅਤੇ ਹਰਿਆਣਾ ਪੁਲਿਸ ਵੀ ਅਲਰਟ ’ਤੇ ਹੈ। ਪੁਲਿਸ ਨੇ ਲੋਕਾਂ ਦੀ ਸਹੂਲਤ ਲਈ ਟ੍ਰੈਫਿਕ ਐਡਵਾਈਜ਼ਰੀ ਜਾਰੀ ਕੀਤੀ ਹੈ। ਪ੍ਰਧਾਨ ਮੰਤਰੀ ਦਾ ਹੈਲੀਕਾਪਟਰ ਰਾਜਿੰਦਰਾ ਪਾਰਕ ਵਿਖੇ ਉਤਰੇਗਾ, ਜਿੱਥੋਂ ਉਹ ਸੜਕੀ ਰਸਤੇ ਪੀ.ਈ.ਸੀ. ਜਾਣਗੇ।

admin1

Related Articles

Back to top button