AmritsarBreaking NewsE-PaperEducation‌Local NewsPunjab
Trending

ਪ੍ਰੋ. (ਡਾ.) ਕਰਮਜੀਤ ਸਿੰਘ ਚਾਹਲ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਰਜਿਸਟਰਾਰ ਨਿਯੁਕਤ

ਨਾਨ-ਟੀਚਿੰਗ ਇੰਪਲਾਈਜ਼ ਐਸੋਸੀਏਸ਼ਨ ਦੇ ਪ੍ਰਧਾਨ ਸ੍ਰੀ ਰਜ਼ਨੀਸ਼ ਭਾਰਦਵਾਜ ਨੇ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ

ਅੰਮ੍ਰਿਤਸਰ, 15 ਅਪ੍ਰੈਲ 2025 (ਸੁਖਬੀਰ ਸਿੰਘ – ਅਭਿਨੰਦਨ ਸਿੰਘ)

ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਆਰਕੀਟੈਕਚਰ ਵਿਭਾਗ ਦੇ ਪ੍ਰੋਫੈਸਰ ਪ੍ਰੋ. (ਡਾ) ਕਰਮਜੀਤ ਸਿੰਘ ਚਾਹਲ ਜਿੰਨਾਂ ਨੂੰ ਯੂਨੀਵਰਸਿਟੀ ਦੇ ਮਾਨਯੋਗ ਵਾਈਸ ਚਾਂਸਲਰ ਪ੍ਰੋ. (ਡਾ.) ਕਰਮਜੀਤ ਸਿੰਘ ਨੇ ਨਵਾਂ ਰਜਿਸਟਰਾਰ ਨਿਯੁਕਤ ਕੀਤਾ ਹੈ ਨੇ ਅੱਜ ਆਪਣਾ ਚਾਰਜ ਸੰਭਾਲ ਲਿਆ। ਇਸ ਮੌਕੇ ਤੇ ਉਨ੍ਹਾਂ ਦਾ ਗਰਮਜੋਸ਼ੀ ਨਾਲ ਸਵਾਗਤ ਨਾਨ-ਟੀਚਿੰਗ ਇੰਪਾਈਜ਼ ਐਸੋਸੀਏਸ਼ਨ ਦੇ ਪ੍ਰਧਾਨ ਸ੍ਰੀ ਰਜ਼ਨੀਸ਼ ਭਾਰਦਵਾਜ ਨੇ ਡੈਮੋਕਰੇਟਿਕ ਇੰਪਲਾਈਜ਼ ਫਰੰਟ ਦੇ ਸਾਥੀਆਂ ਨਾਲ ਕੀਤਾ।

ਇਸ ਮੋਕੇ ਤੇ ਯਨੀਵਰਸਿਟੀ ਦੇ ਮਾਨਯੋਗ ਵਾਈਸ ਚਾਂਸਲਰ ਪ੍ਰੋ. (ਡਾ.) ਕਰਮਜੀਤ ਸਿੰਘ ਉਚੇਚੇ ਤੌਰ ਤੇ ਹਾਜ਼ਰ ਸਨ। ਨਾਨ-ਟੀਚਿੰਗ ਪ੍ਰਧਾਨ ਸ੍ਰੀ ਰਜ਼ਨੀਸ਼ ਭਾਰਦਵਾਜ ਨੇ ਇਸ ਮੌਕੇ ਤੇ ਕਿਹਾ ਕਿ ਆਸ ਹੈ ਕਿ ਉਨ੍ਹਾਂ ਦੇ ਕਾਰਜਕਾਲ ਵਿਚ ਯੂਨੀਵਰਸਿਟੀ ਦਿਨ ਦੁੱਗਣੀ ਅਤੇ ਰਾਤ ਚੌਗਣੀ ਤਰੱਕੀ ਕਰੇਗੀ, ਨਵ ਨਿਯੁਕਤ ਰਜਿਸਟਰਾਰ ਸਾਹਿਬ, ਮਾਨਯੋਗ ਵਾਈਸ ਚਾਂਸਲਰ ਸਾਹਿਬ ਦੀ ਤਰ੍ਹਾਂ ਹੀ ਕਰਮਚਾਰੀਆਂ ਦੀਆਂ ਜਾਇਜ਼ ਅਤੇ ਹੱਕੀ ਮੰਗਾਂ ਪ੍ਰਤੀ ਸੇਹਤਮੰਦ ਵਤੀਰਾ ਰੱਖਣਗੇ ਅਤੇ ਉਨ੍ਹਾਂ ਦਾ ਅਕਾਦਮਿਕ ਖੇਤਰ ਵਿੱਚ ਵਿਸ਼ਾਲ ਤਜ਼ਰਬਾ ਯੂਨੀਵਰਸਿਟੀ ਕਰਮਚਾਰੀਆਂ ਦੀ ਭਲਾਈ ਲਈ ਲਾਹੇਵੰਦ ਸਾਬਿਤ ਹੋਵੇਗਾ।

ਸ੍ਰੀ ਰਜ਼ਨੀਸ਼ ਭਾਰਦਵਾਜ ਨੇ ਉਨ੍ਹਾਂ ਦੀ ਇਸ ਨਿਯੁਕਤੀ ਲਈ ਯੂਨੀਵਰਸਿਟੀ ਦੇ ਮਾਨਯੋਗ ਵਾਈਸ ਚਾਂਸਲਰ ਦਾ ਵੀ ਧੰਨਵਾਦ ਕੀਤਾ। ਇਸ ਮੌਕੇ ਤੇ ਵੱਡੀ ਪੱਧਰ ਤੇ ਯੂਨੀਵਰਸਿਟੀ ਕਰਮਚਾਰੀਆਂ ਅਤੇ ਅਫਸਰਾਂ ਸਮੇਤ ਸ੍ਰੀ. ਅਮਨ ਅਰੋੜਾ ਪ੍ਰਧਾਨ ਅਫਸਰ ਐਸੋਸੀਏਸ਼ਨ, ਸ੍ਰੀਮਤੀ ਹਰਵਿੰਦਰ ਕੌਰ ਸਾਬਕਾ ਪ੍ਰਧਾਨ, ਸ੍ਰ. ਮਨਵਿੰਦਰ ਸਿੰਘ, ਸ੍ਰੀ ਰਜੇਸ਼ ਕੁਮਾਰ, ਸ੍ਰੀ ਵਿਪਨ ਕੁਮਾਰ, ਸ੍ਰੀ ਗੁਰਮੀਤ ਥਾਪਾ, ਸ੍ਰੀਮਤੀ ਸਰਬਜੀਤ ਕੌਰ, ਸ੍ਰ ਕੁਲਜਿੰਦਰ ਸਿੰਘ ਬੱਲ, ਸ੍ਰੀ ਕੰਵਲਜੀਤ ਕੁਮਾਰ, ਸ੍ਰ. ਸਤਵੰਤ ਸਿੰਘ ਬਰਾੜ, ਸ੍ਰੀ ਭੁਪਿੰਦਰ ਸਿੰਘ ਠਾਕੁਰ, ਸ੍ਰ. ਕਿਰਨਦੀਪ ਸਿੰਘ, ਸ੍ਰੀ ਵਿਕਰਮ ਸਿੰਘ ਹਾਜ਼ਰ ਸਨ।

Abhinandan Singh

।।ਸਤਿ ਸ੍ਰੀ ਅਕਾਲ 🙏🏻।।

Abhinandan Singh

।।ਸਤਿ ਸ੍ਰੀ ਅਕਾਲ 🙏🏻।।

Related Articles

Back to top button