AmritsarBreaking NewsDPRO NEWSE-PaperLocal NewsPolitical NewsPunjab
Trending
ਵਜ਼ਾਰਤ ਵਿੱਚ ਅਨੁਸੂਚਿਤ ਜਾਤੀ ਦੇ ਛੇ ਮੰਤਰੀਆਂ ਤੋਂ ਬਾਅਦ ਲਾਅ ਅਫਸਰਾਂ ਵਿੱਚ ਰਾਖਵਾਂਕਰਨ ਸਰਕਾਰ ਦਾ ਸ਼ਲਾਘਾਯੋਗ ਯੋਗ ਕਦਮ- ਨਿੱਜਰ

ਅੰਮ੍ਰਿਤਸਰ 16 ਅਪ੍ਰੈਲ 2025 (ਕੰਵਲਜੀਤ ਸਿੰਘ – ਅਭਿਨੰਦਨ ਸਿੰਘ)
ਹਲਕਾ ਅੰਮ੍ਰਿਤਸਰ ਦੱਖਣੀ ਦੇ ਵਿਧਾਇਕ ਡਾਕਟਰ ਇੰਦਰਬੀਰ ਸਿੰਘ ਨਿਜਰ ਨੇ ਹਾਲ ਹੀ ਵਿੱਚ ਲਾਅ ਅਫਸਰਾਂ ਦੀਆਂ ਨਿਯੁਕਤੀਆਂ ਲਈ ਸਰਕਾਰ ਵੱਲੋਂ ਰਾਖਵਾਂ ਕਰਨ ਵਿੱਚ ਕੀਤੀ ਗਈ ਸੋਧ ਨੂੰ ਸ਼ਲਾਘਾਯੋਗ ਕਦਮ ਦੱਸਦਿਆਂ ਕਿਹਾ ਕਿ ਸਮਾਜ ਵਿੱਚ ਬਰਾਬਰਤਾ ਦਾ ਅਹਿਸਾਸ ਕਰਵਾਉਣ ਲਈ ਇਹ ਬਹੁਤ ਜਰੂਰੀ ਹੈ। ਉਹਨਾਂ ਕਿਹਾ ਕਿ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਸ਼ੁਰੂ ਤੋਂ ਹੀ ਸਮਾਜਿਕ ਬਰਾਬਰਤਾ ਦੇ ਹਮਾਇਤੀ ਰਹੇ ਹਨ ਅਤੇ ਉਹਨਾਂ ਵੱਲੋਂ ਚੋਣ ਪ੍ਰਚਾਰ ਵੇਲੇ ਵੀ ਇਹ ਵਾਅਦੇ ਸਮਾਜ ਦੇ ਵਰਗ ਨਾਲ ਕੀਤੇ ਗਏ ਸਨ, ਜਿਸ ਨੂੰ ਉਹਨਾਂ ਨੇ ਪੂਰਾ ਕਰਕੇ ਵਿਖਾਇਆ ਹੈ।
ਉਹਨਾਂ ਕਿਹਾ ਕਿ ਡਾਕਟਰ ਭੀਮ ਰਾਓ ਅੰਬੇਦਕਰ ਅਤੇ ਸ਼ਹੀਦ ਭਗਤ ਸਿੰਘ ਦੇ ਸੁਪਨਿਆਂ ਨੂੰ ਸਾਕਾਰ ਕਰਦੇ ਹੋਏ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਅਨੁਸੂਚਿਤ ਜਾਤੀ ਦੇ ਲੋਕਾਂ ਲਈ ਵੱਡੀਆਂ ਪਹਿਲਕਦਮੀਆਂ ਕੀਤੀਆਂ ਹਨ। ਉਹਨਾਂ ਕਿਹਾ ਕਿ ਕਿਸੇ ਵੇਲੇ ਇਹਨਾਂ ਬੱਚਿਆਂ ਨੂੰ ਉੱਚ ਸਿੱਖਿਆ ਲਈ ਮਿਲਦਾ ਵਜ਼ੀਫਾ ਵੀ ਬਹੁਤ ਸੰਘਰਸ਼ ਵਾਲਾ ਕਦਮ ਹੁੰਦਾ ਸੀ ਜਦ ਕਿ ਹੁਣ ਇਸ ਵਜੀਫੇ ਨੂੰ ਬੱਚਿਆਂ ਦੀ ਭਲਾਈ ਲਈ ਬਹੁਤ ਆਸਾਨ ਕਰ ਦਿੱਤਾ ਗਿਆ ਹੈ। ਉਹਨਾਂ ਸਰਕਾਰ ਵੱਲੋਂ ਲੈ ਗਏ ਇਹਨਾਂ ਫੈਸਲਿਆਂ ਦੀ ਪਰੋੜਤਾ ਕੀਤੀ।
ਡਾਕਟਰ ਨਿਜਰ ਨੇ ਕਿਹਾ ਕਿ ਮੁੱਖ ਮੰਤਰੀ ਸ ਮਾਨ ਨੇ ਕੇਵਲ ਸਰਕਾਰੀ ਦਫਤਰਾਂ ਵਿੱਚ ਸ਼ਹੀਦ ਭਗਤ ਸਿੰਘ ਅਤੇ ਅੰਬੇਦਕਰ ਦੀਆਂ ਤਸਵੀਰਾਂ ਹੀ ਨਹੀਂ ਟੰਗੀਆਂ, ਬਲਕਿ ਉਹਨਾਂ ਦੀ ਸੋਚ ਉੱਤੇ ਵੀ ਬਹੁਤ ਠੋਕ ਕੇ ਪਹਿਰਾ ਦਿੱਤਾ ਹੈ ਅਤੇ ਇਸ ਦੇ ਵਧੀਆ ਨਤੀਜੇ ਭਵਿੱਖ ਵਿੱਚ ਮਿਲਣਗੇ।



