AmritsarBreaking NewsDPRO NEWSE-Paper‌Local NewsPolitical NewsPunjab
Trending

ਕਰਮਜੀਤ ਸਿੰਘ ਰਿੰਟੂ ਨੇ ਅੱਜ ਕੀਤਾ ਗੋਲ ਬਾਗ ਦੇ ਸਰਕਾਰੀ ਸਕੂਲਾਂ ਦੇ ਅੱਪਗ੍ਰੇਡੇਸ਼ਨ ਦਾ ਉਦਘਾਟਨ – ਪੰਜਾਬ ਸਰਕਾਰ ਦੀ ‘ਸਿੱਖਿਆ ਕਰਾਂਤੀ’ ਤਹਿਤ ਹੋ ਰਿਹਾ ਵਿਸ਼ਾਲ ਵਿਕਾਸ

       

ਅੰਮ੍ਰਿਤਸਰ,18 ਅਪ੍ਰੈਲ 2025 (ਸੁਖਬੀਰ ਸਿੰਘ)

ਪੰਜਾਬ ਸਰਕਾਰ ਦੀ ‘ਸਿੱਖਿਆ ਕਰਾਂਤੀ’ ਮੁਹਿੰਮ ਅਧੀਨ ਅੱਜ ਇੰਪਰੂਵਮੈਂਟ ਟਰਸਟ ਅੰਮ੍ਰਿਤਸਰ ਦੇ ਚੇਅਰਮੈਨ ਸਰ ਕਰਮਜੀਤ ਸਿੰਘ ਰਿੰਟੂ ਨੇ ਉੱਤਰੀ ਵਿਧਾਨ ਸਭਾ ਖੇਤਰ ਦੇ ਗਵਰਨਮੈਂਟ ਸੀਨੀਅਰ ਸੈਕੰਡਰੀ ਸਕੂਲ ਗੋਲ ਬਾਗ ਅਤੇ ਗਵਰਨਮੈਂਟ ਐਲਿਮੈਂਟਰੀ ਸਕੂਲ ਗੋਲ ਬਾਗ ਦੇ ਨਵੀਨੀਕਰਨ ਕੰਮਾਂ ਦਾ ਉਦਘਾਟਨ ਕੀਤਾ।
ਇਸ ਮੌਕੇ ਚੇਅਰਮੈਨ ਰਿੰਟੂ ਨੇ ਕਿਹਾ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸਿੱਖਿਆ ਖੇਤਰ ਵਿੱਚ ਇਤਿਹਾਸਕ ਬਦਲਾਅ ਲੈ ਕੇ ਆ ਰਹੀ ਹੈ। ਉਨ੍ਹਾਂ ਦੱਸਿਆ ਕਿ ਦੋਹਾਂ ਸਕੂਲਾਂ ਨੂੰ ਆਧੁਨਿਕ ਸੁਵਿਧਾਵਾਂ ਨਾਲ ਲੈਸ ਕੀਤਾ ਗਿਆ ਹੈ, ਜਿਸ ਵਿੱਚ ਸਕੂਲਾਂ ਦੀ ਮੁਰੰਮਤ, ਚਾਰਦੀਵਾਰੀ, ਨਵੇਂ ਕਮਰੇ, ਵਾਸ਼ਰੂਮ, ਲੈਬ, ਬੈਡਮਿੰਟਨ ਗਰਾਊਂਡ ਆਦਿ ਸ਼ਾਮਿਲ ਹਨ।
ਉਨ੍ਹਾਂ ਕਿਹਾ, “ਸਰਕਾਰ ਦਾ ਉਦੇਸ਼ ਇਹ ਹੈ ਕਿ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਵੀ ਨਿੱਜੀ ਸਕੂਲਾਂ ਨਾਲੋਂ ਵਧੀਆ ਅਤੇ ਗੁਣਵੱਤਾਪੂਰਕ ਸਿੱਖਿਆ ਮਿਲੇ। ‘ਸਿੱਖਿਆ ਕਰਾਂਤੀ’ ਸਿਰਫ਼ ਨਾਅਰਾ ਨਹੀਂ, ਸਗੋਂ ਜਮੀਨੀ ਪੱਧਰ ’ਤੇ ਹੋ ਰਹੀ ਤਬਦੀਲੀ ਦਾ ਪਰਤਾਫਲ ਹੈ।”
ਚੇਅਰਮੈਨ ਰਿੰਟੂ ਨੇ ਇਹ ਵੀ ਦੱਸਿਆ ਕਿ ਉੱਤਰੀ ਵਿਧਾਨ ਸਭਾ ਖੇਤਰ ਦੇ ਸਾਰੇ ਸਰਕਾਰੀ ਸਕੂਲਾਂ ਨੂੰ ਇਸੇ ਤਰਜ਼ ’ਤੇ ਨਵਾਂ ਰੂਪ ਦਿੱਤਾ ਜਾ ਰਿਹਾ ਹੈ, ਤਾਂ ਜੋ ਵਿਦਿਆਰਥੀਆਂ ਨੂੰ ਉਤਸ਼ਾਹਜਨਕ ਅਤੇ ਸੁਵਿਧਾਜਨਕ ਵਾਤਾਵਰਨ ਮਿਲ ਸਕੇ।
ਇਸ ਮੌਕੇ ਦੋਹਾਂ ਸਕੂਲਾਂ ਦੇ ਪ੍ਰਿੰਸੀਪਲ, ਸਕੂਲ ਸਟਾਫ ਦੇ ਮੈਂਬਰ, ਰਿਤੇਸ਼ ਸ਼ਰਮਾ, ਪ੍ਰਦੀਪ ਸ਼ਰਮਾ, ਗੁਰਪ੍ਰੀਤ ਸਿੰਘ ਕਟਾਰੀਆ ਅਤੇ ਸੁਮਿਤ ਸਿੰਘਾਨੀਆ ਵੀ ਹਾਜ਼ਰ ਰਹੇ।
Abhinandan Singh

।।ਸਤਿ ਸ੍ਰੀ ਅਕਾਲ 🙏🏻।।

Abhinandan Singh

।।ਸਤਿ ਸ੍ਰੀ ਅਕਾਲ 🙏🏻।।

Related Articles

Back to top button