ਚਮਰੰਗ ਰੋਡ ‘ਤੇ ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਵੱਲੋਂ ਜਾਗਰੂਕਤਾ ਸੈਮੀਨਾਰ, ਵੱਖ-ਵੱਖ ਹੈਲਪਲਾਈਨ ਨੰਬਰਾਂ ਦੀ ਦਿੱਤੀ ਜਾਣਕਾਰੀ

ਅੰਮ੍ਰਿਤਸਰ,21 ਅਪ੍ਰੈਲ 2025 (ਕੰਵਲਜੀਤ ਸਿੰਘ – ਅਭਿਨੰਦਨ ਸਿੰਘ)
ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਦੇ ਵੂਮੈਨ ਹੈਲਪ ਡੈਸਕ ਵੱਲੋਂ ਅੱਜ ਚਮਰੰਗ ਰੋਡ ਵਿਖੇ ਇੱਕ ਜਾਗਰੂਕਤਾ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਇਸ ਸੈਮੀਨਾਰ ਦਾ ਮਕਸਦ ਸਮਾਜ ਦੇ ਵੱਖ-ਵੱਖ ਵਰਗਾਂ ਨੂੰ ਸੁਰੱਖਿਆ ਸੰਬੰਧੀ ਸਹੂਲਤਾਂ ਅਤੇ ਹੈਲਪਲਾਈਨ ਨੰਬਰਾਂ ਬਾਰੇ ਜਾਣੂ ਕਰਵਾਉਣਾ ਸੀ।
ਸੈਮੀਨਾਰ ਦੌਰਾਨ ਸ਼ਾਮਿਲ ਹੋਏ ਲੋਕਾਂ ਨੂੰ ਵੂਮੈਨ ਹੈਲਪਲਾਈਨ ਨੰਬਰ 112, ਬੱਚਿਆਂ ਦੀ ਸਹਾਇਤਾ ਲਈ 1098, ਬਜ਼ੁਰਗ ਨਾਗਰਿਕਾਂ ਲਈ 14567 ਅਤੇ ਸਾਈਬਰ ਕ੍ਰਾਈਮ ਦੀ ਸ਼ਿਕਾਇਤ ਲਈ 1930 ਨੰਬਰ ਦੀ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ।
ਪੁਲਿਸ ਅਧਿਕਾਰੀਆਂ ਨੇ ਹਾਜ਼ਰੀਨ ਨੂੰ ਦੱਸਿਆ ਕਿ ਇਹ ਨੰਬਰ 24 ਘੰਟੇ ਚਲਣ ਵਾਲੀਆਂ ਮੁਫ਼ਤ ਸੇਵਾਵਾਂ ਹਨ, ਜਿਨ੍ਹਾਂ ਰਾਹੀਂ ਕਿਸੇ ਵੀ ਐਮਰਜੈਂਸੀ ਦੀ ਸਥਿਤੀ ਵਿੱਚ ਤੁਰੰਤ ਮਦਦ ਲਈ ਸੰਪਰਕ ਕੀਤਾ ਜਾ ਸਕਦਾ ਹੈ।
ਇਸ ਮੌਕੇ ਤੇ ਲੋਕਾਂ ਨੂੰ ਆਪਣੇ ਅਧਿਕਾਰਾਂ, ਸੁਰੱਖਿਆ ਉਪਾਇਆਂ ਅਤੇ ਸਾਈਬਰ ਠੱਗੀਆਂ ਤੋਂ ਬਚਾਅ ਬਾਰੇ ਵੀ ਜਾਗਰੂਕ ਕੀਤਾ ਗਿਆ। ਪੁਲਿਸ ਵੱਲੋਂ ਇਸ ਤਰ੍ਹਾਂ ਦੇ ਸੈਮੀਨਾਰ ਨਿਰੰਤਰ ਕਰਵਾਉਣ ਦੀ ਯੋਜਨਾ ਹੈ, ਤਾਂ ਜੋ ਵਧ ਤੋਂ ਵਧ ਲੋਕ ਫਾਇਦਾ ਲੈ ਸਕਣ।