AmritsarBreaking NewsE-Paper‌Local NewsPolitical NewsPunjabSADSad NewsSGPC AmritsarState
Trending

ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਪਹਿਲਗਾਮ ’ਚ ਹੋਏ ਹਮਲੇ ਦੇ ਪੀੜਤਾਂ ਨਾਲ ਪ੍ਰਗਟਾਈ ਸੰਵੇਦਨਾ

ਅੰਮ੍ਰਿਤਸਰ,23 ਅਪ੍ਰੈਲ 2025 (ਕੰਵਲਜੀਤ ਸਿੰਘ – ਅਭਿਨੰਦਨ ਸਿੰਘ)

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਜੰਮੂ ਕਸ਼ਮੀਰ ਦੇ ਪਹਿਲਗਾਮ ਵਿੱਚ ਹੋਏ ਹਮਲੇ ਦੌਰਾਨ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਨਾਲ ਸੰਵੇਦਨਾ ਪ੍ਰਗਟ ਕੀਤੀ ਹੈ।

ਐਡਵੋਕੇਟ ਧਾਮੀ ਨੇ ਕਿਹਾ ਕਿ ਇਸ ਅਣਮਨੁੱਖੀ ਤੇ ਕਰੂਰ ਕਾਰੇ ਨੇ ਸਮਾਜਿਕ ਕਦਰਾਂ ਕੀਮਤਾਂ ਨੂੰ ਸੱਟ ਮਾਰੀ ਹੈ। ਉਨ੍ਹਾਂ ਕਿਹਾ ਕਿ ਮਾਨਵੀ ਸਰੋਕਾਰ ਅਜਿਹਾ ਨਹੀਂ ਸਿਖਾਉਂਦੇ, ਸਗੋਂ ਸਾਰਿਆਂ ਨੂੰ ਭਾਈਚਾਰੇ ਤੇ ਸਦਭਾਵਨਾ ਦਾ ਰਾਹ ਦਿਖਾਉਂਦੇ ਹਨ। ਉਨ੍ਹਾਂ ਪੀੜਤ ਪਰਿਵਾਰਾਂ ਨਾਲ ਹਮਦਰਦੀ ਪ੍ਰਗਟ ਕਰਦਿਆਂ ਕਰਤਾ ਪੁਰਖੁ ਅੱਗੇ ਅਰਦਾਸ ਕੀਤੀ ਕਿ ਹਮਲੇ ਦੌਰਾਨ ਵਿਛੜੀਆਂ ਰੂਹਾਂ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਤੇ ਪਰਿਵਾਰਾਂ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ।

Abhinandan Singh

।।ਸਤਿ ਸ੍ਰੀ ਅਕਾਲ 🙏🏻।।

Abhinandan Singh

।।ਸਤਿ ਸ੍ਰੀ ਅਕਾਲ 🙏🏻।।

Related Articles

Back to top button