ਯੁੱਧ ਨਸ਼ਿਆਂ ਵਿਰੁੱਧ ਤਹਿਤ ਸਕੂਲਾਂ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਲਗਾਏਗਾ “ਮਨ ਮੇਲੇ” – ਲੁਧਿਆਣਾ ਦੀ ਗੈਰ ਸਰਕਾਰੀ ਸੰਸਥਾ ਕਰੇਗੀ ਸਹਿਯੋਗ

ਅੰਮ੍ਰਿਤਸਰ,24 ਅਪ੍ਰੈਲ 2025 (ਕੰਵਲਜੀਤ ਸਿੰਘ – ਅਭਿਨੰਦਨ ਸਿੰਘ)
ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਵਿੱਚੋਂ ਨਸ਼ਾ ਮੁਕਤੀ ਲਈ ਸ਼ੁਰੂ ਕੀਤੇ ਗਏ ਯੁੱਧ ਨਸ਼ਿਆਂ ਵਿਰੁੱਧ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਰਕਾਰੀ ਸਕੂਲਾਂ ਦੇ ਬੱਚਿਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਜਾਣੂੰ ਕਰਵਾਉਣ ਦਾ ਫੈਸਲਾ ਲਿਆ ਗਿਆ ਹੈ । ਇਹ ਜਾਣਕਾਰੀ ਦਿੰਦੇ ਸਹਾਇਕ ਕਮਿਸ਼ਨਰ ਗੁਰਸਿਮਰਨ ਕੌਰ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਸ੍ਰੀਮਤੀ ਸਾਕਸ਼ੀ ਸਾਹਨੀ ਦੇ ਯਤਨਾਂ ਨਾਲ ਸਾਨੂੰ ਲੁਧਿਆਣੇ ਦੀ ਇੱਕ ਗੈਰ ਸਰਕਾਰੀ ਸੰਸਥਾ ਇਨੀਸ਼ੀਏਟਿਵ ਆਫ ਚੇਂਜ ਇਸ ਵਿਸ਼ੇ ਉੱਤੇ ਸਹਿਯੋਗ ਕਰ ਰਹੀ ਹੈ ਅਤੇ ਅਸੀਂ ਸਕੂਲਾਂ ਵਿੱਚ ਇਸ ਲਈ ਮਨ ਮੇਲੇ ਲਗਾ ਰਹੇ ਹਾਂ।
ਉਹਨਾਂ ਦੱਸਿਆ ਕਿ ਇਸ ਸੰਸਥਾ ਦੇ ਮਾਹਿਰ ਸਕੂਲਾਂ ਵਿੱਚ ਜਾਣਗੇ ਅਤੇ ਬੱਚਿਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਜਾਣੂ ਕਰਵਾਉਣ ਲਈ ਮਨੋਵਿਗਿਆਨਿਕ ਮਾਹਰਾਂ ਦੀ ਮਦਦ ਲੈਣਗੇ। ਉਹਨਾਂ ਦੱਸਿਆ ਕਿ ਪਹਿਲੇ ਪੜਾਅ ਵਿੱਚ ਉਲੀਕੇ ਗਏ ਮੇਲਿਆਂ ਤਹਿਤ 25 ਅਪ੍ਰੈਲ ਨੂੰ ਸਰਕਾਰੀ ਸੀਨੀਅਰ ਸੈਕੈਂਡਰੀ ਸਕੂਲ ਡੈਮਗੰਜ ਤੇ ਮਕਬੂਲਪੁਰਾ ਵਿਖੇ, 28 ਅਪ੍ਰੈਲ ਨੂੰ ਸਰਕਾਰੀ ਸੀਨੀਅਰ ਸੈਕੈਂਡਰੀ ਸਕੂਲ ਘਨੂਪੁਰ ਤੇ ਖਾਸਾ ਵਿਖੇ, 28 ਅਪ੍ਰੈਲ ਨੂੰ ਸਰਕਾਰੀ ਸੀਨੀਅਰ ਸੈਕੈਂਡਰੀ ਸਕੂਲ ਵੇਰਕਾ ਤੇ ਕਰਮਪੁਰਾ ਵਿਖੇ, 30 ਅਪ੍ਰੈਲ ਨੂੰ ਸਰਕਾਰੀ ਹਾਈ ਸਕੂਲ ਗੇਟ ਹਕੀਮਾਂ ਅਤੇ ਢਪਈ ਅਤੇ 2 ਮਈ ਨੂੰ ਗੁਮਾਨਪੁਰਾ ਅਤੇ ਲੋਪੋਕੇ ਵਿੱਚ ਇਹ ਮੇਲੇ ਲਗਾਏ ਜਾਣਗੇ।



