‘‘ਆਪ ਦੀ ਸਰਕਾਰ, ਆਪ ਦੇ ਦੁਆਰ ਹਲਕਾ ਅਟਾਰੀ ਵਿਖੇ ਲਗਾਇਆ ਕੈਂਪ, ਅਟਾਰੀ ਸਕੂਲ ਦਾ ਵੀ ਕੀਤਾ ਦੌਰਾ
ਕਿਸੇ ਵੀ ਲੋੜਵੰਦ ਲਾਭਪਾਤਰੀ ਨੂੰ ਸਰਕਾਰੀ ਸਹੂਲਤਾਂ ਤੋਂ ਨਹੀਂ ਰਹਿਣ ਦਿੱਤਾ ਜਾਵੇਗਾ ਵਾਝਾਂ – ਡਿਪਟੀ ਕਮਿਸਨਰ ਡਿਪਟੀ ਕਮਿਸ਼ਨਰ ਨੇ ਕੈਂਪ ਦਾ ਕੀਤਾ ਨਰੀਖਣ
ਅੰਮ੍ਰਿਤਸਰ,24 ਅਪ੍ਰੈਲ 2025 (ਸੁਖਬੀਰ ਸਿੰਘ – ਅਭਿਨੰਦਨ ਸਿੰਘ)
ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਦੇ ਆਦੇਸ਼ਾਂ ਤੇ ਜ਼ਿਲ੍ਹੇ ਭਰ ’ਚ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ‘‘ਆਪ ਦੀ ਸਰਕਾਰ ਆਪ ਦੇ ਦੁਆਰ ਤਹਿਤ ਵੱਖ-ਵੱਖ ਸਥਾਨਾਂ ’ਤੇ ਆਮ ਲੋਕਾਂ ਦੀ ਸਹੂਲਤ ਲਈ ਕੈਂਪ ਲਗਾਏ ਜਾ ਰਹੇ ਹਨ। “ਆਪ ਦੀ ਸਰਕਾਰ ਆਪ ਦੇ ਦੁਆਰ’’ ਮੁਹਿੰਮ ਤਹਿਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਵੱਲੋਂ ਇੱਕੋ ਹੀ ਛੱਤ ਹੇਠਾਂ ਆਮ ਲੋਕਾਂ ਦੀਆਂ ਸਮੱਸਿਆਵਾਂ ਨੂੰ ਸਿਰਫ਼ ਸੁਣਿਆ ਹੀ ਨਹੀਂ ਜਾਂਦਾ ਸਗੋਂ ਮੌਕੇ ਤੇ ਹੀ ਨਿਪਟਾਰਾ ਵੀ ਕੀਤਾ ਜਾਂਦਾ ਹੈ, ਇਸ ਨਾਲ ਜਿਥੇ ਆਮ ਲੋਕਾਂ ਦੇ ਸਮੇਂ ਦੀ ਬੱਚਤ ਹੁੰਦੀ ਹੈ ਉਥੇ ਖਰਚਾ ਵੀ ਘੱਟ ਹੁੰਦਾ ਹੈ।
ਅੱਜ ਹਲਕਾ ਅਟਾਰੀ ਦੇ ਪਿੰਡ ਮੋਦੇ ਦੇ ਗੁਰਦੁਆਰਾ ਸ਼ਹੀਦਾਂ ਸਾਹਿਬ ਵਿਖੇ ਪਿੰਡ ਮੋਦੇ ਅਤੇ ਨਾਲ ਲੱਗਦੇ ਪਿੰਡਾਂ ਦੇ ਲੋਕਾਂ ਦੀਆਂ ਮੁਸ਼ਕਲਾਂ ਸੁਣਨ ਲਈ ਕੈਪ ਦਾ ਆਯੋਜਨ ਕੀਤਾ ਗਿਆ। ਜਿਸ ਵਿਚ ਵੱਡੀ ਗਿਣਤੀ ਵਿਚ ਲੋਕਾਂ ਨੇ ਸ਼ਿਰਕਤ ਕੀਤੀ ਅਤੇ ਸਰਕਾਰੀ ਸੇਵਾਵਾਂ ਦਾ ਲਾਭ ਲਿਆ।
ਡਿਪਟੀ ਕਮਿਸ਼ਨਰ ਮੈਡਮ ਸਾਕਸ਼ੀ ਸਾਹਨੀ ਵਲੋ ਲਗਾਏ ਗਏ ਕੈਪ ਦਾ ਦੋਰਾ ਕਰਦੇ ਲੋਕਾਂ ਦੀਆਂ ਮੁਸ਼ਕਲਾਂ ਨੂੰ ਸੁਣਿਆ ਅਤੇ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮੌਕੇ ਤੇ ਹੀ ਇੰਨ੍ਹਾਂ ਦੀਆਂ ਮੁਸ਼ਕਲਾਂ ਦਾ ਨਿਪਟਾਰਾ ਕੀਤਾ ਜਾਵੇ। ਇਸ ਮੁਹਿੰਮ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਉਨ੍ਹਾਂ ਦੇ ਦਰਾਂ ਨੇੜੇ ਸਪੈਸ਼ਲ ਕੈਂਪ ਲਗਾ ਕੇ ਉਨ੍ਹਾਂ ਦੀਆਂ ਸਾਂਝੀਆਂ, ਨਿੱਜੀ ਅਤੇ ਜਾਇਜ਼ ਸਮੱਸਿਆਵਾਂ ਦਾ ਮੌਕੇ ‘ਤੇ ਹੀ ਨਿਪਟਾਰਾ ਕੀਤਾ ਜਾਂਦਾ ਹੈ। ਇਸ ਮੌਕੇ ਉਨ੍ਹਾਂ ਇਹ ਵੀ ਕਿਹਾ ਕਿ ਕਿਸੇ ਵੀ ਲੋੜਵੰਦ ਲਾਭਪਾਤਰੀ ਨੂੰ ਸਰਕਾਰ ਵਲੋਂ ਮੁਹੱਈਆਂ ਕਰਵਾਈਆਂ ਜਾਣ ਵਾਲੀਆਂ ਵੱਖ-ਵੱਖ ਤਰ੍ਹਾਂ ਦੀਆਂ ਸਹੂਲਤਾਂ ਤੋਂ ਵਾਝਾਂ ਨਹੀਂ ਰਹਿਣ ਦਿੱਤਾ ਜਾਵੇਗਾ।


