ਸਿੱਖਿਆ ਦੇ ਆਧਾਰ ’ਤੇ ਹੀ ਦੇਸ਼ ਦੀ ਤਰੱਕੀ ਨਿਰਭਰ ਕਰਦੀ ਹੈ : ਵਿਧਾਇਕ ਨਿੱਜਰ
ਸਰਕਾਰ ਵਿਦਿਆਥੀਆਂ ਨੂੰ ਬਿਹਤਰ ਸਿੱਖਿਆ ਪ੍ਰਦਾਨ ਕਰਨ ਲਈ ਵੱਚਨਬੱਧ
ਅੰਮ੍ਰਿਤਸਰ,24 ਅਪ੍ਰੈਲ 2025 (ਕੰਵਲਜੀਤ ਸਿੰਘ – ਅਭਿਨੰਦਨ ਸਿੰਘ)
ਸਿੱਖਿਆ ਦੇ ਆਧਾਰ ’ਤੇ ਹੀ ਦੇਸ਼ ਦੀ ਤਰੱਕੀ ਨਿਰਭਰ ਕਰਦੀ ਹੈ ਅਤੇ ਸਾਡੀ ਸਰਕਾਰ ਦਾ ਮੁੱਖ ਮੰਤਵ ਸੂਬੇ ਭਰ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਬਿਹਤਰ ਸਿੱਖਿਆ ਪ੍ਰਦਾਨ ਕਰਨਾ ਹੈ ਤਾਂ ਜੋ ਉਹ ਅੱਗੇ ਜਾ ਕੇ ਆਪਣਾ ਅਤੇ ਸੂਬੇ ਦਾ ਨਾਂ ਰੋਸ਼ਨ ਕਰ ਸਕਣ।
ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਦੱਖਣੀ ਤੋ ਵਿਧਾਇਕ ਡਾ: ਇੰਦਰਬੀਰ ਸਿੰਘ ਨਿੱਜਰ ਨੇ ਅੱਜ ਸਰਕਾਰੀ ਸੀਨੀਅਰ ਸਕੈਡਰੀ ਸਕੂਲ ਭਗਤਾਂਵਾਲਾ ਵਿਖੇ ਕਰੀਬ 26 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਚਾਰਦੀਵਾਰ ਅਤੇ ਸਕੂਲ ਦੇ ਮੁਕੰਮਲ ਹੋਏ ਵੱਖ-ਵੱਖ ਵਿਕਾਸ ਕਾਰਜਾਂ ਦਾ ਉਦਘਾਟਨ ਕਰਨ ਮੌਕੇ ਕੀਤਾ।
ਡਾ: ਨਿੱਜਰ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਸਰਕਾਰੀ ਸਕੂਲਾਂ ਦੀ ਨੁਹਾਰ ਬਦਲੀ ਜਾ ਰਹੀ ਹੈ। ਉਨ੍ਹਾਂ ਕਿਹਾ ਸਿੱਖਿਆ ਪ੍ਰਣਾਲੀ ਨੂੰ ਬਿਹਤਰ ਬਣਾਉਣ ਲਈ ਸਰਕਾਰ ਵੱਲੋਂ ਬਜ਼ਟ ਵਿਚ ਸਿੱਖਿਆ ਲਈ 17 ਹਜ਼ਾਰ ਕਰੋੜ ਰੁਪਏ ਰੱਖੇ ਗਏ ਹਨ ਜਿਸ ਰਾਹੀਂ ਸਰਕਾਰੀ ਸਕੂਲਾਂ ਵਿਚ ਕਿਸੇ ਕਿਸਮ ਦੀ ਕੋਈ ਕਮੀ ਨਹੀਂ ਰਹਿਣ ਦਿੱਤੀ ਜਾਵੇਗੀ।
ਇਸ ਦੌਰਾਨ ਉਨ੍ਹਾਂ ਕਿਹਾ ਕਿ ਪੰਜਾਬ ਸਿੱਖਿਆ ਕ੍ਰਾਂਤੀ ਮੁਹਿੰਮ ਦੌਰਾਨ ਸਰਕਾਰੀ ਸਕੂਲਾਂ ਵਿਚ ਇਨਕਲਾਬੀ ਬਦਲਾਅ ਵਿਖਾਉਣ ਲਈ ਅਸੀਂ ਮਾਪਿਆਂ ਦੇ ਰੂ-ਬ-ਰੂ ਹੋ ਰਹੇ ਹਾਂ ਤਾਂ ਕਿ ਮਾਪਿਆਂ ਦਾ ਸਰਕਾਰੀ ਸਕੂਲਾਂ ਵਿਚ ਵਿਸਵਾਸ਼ ਕਾਇਮ ਹੋਵੇ ਅਤੇ ਹਰ ਬੱਚਾ ਸਰਕਾਰੀ ਸਕੂਲਾਂ ਵਿਚ ਦਾਖਲਾ ਲੈ ਕੇ ਪੜ੍ਹਾਈ ਕਰ ਸਕੇਗਾ।



