AmritsarBreaking NewsDPRO NEWSE-PaperLocal NewsPolitical NewsPunjab
Trending
ਪੰਜਾਬ ਵਿਧਾਨ ਸਭਾ ਦੇ ਸਪੀਕਰ ਨੇ ਸ੍ਰੀ ਦਰਬਾਰ ਸਾਹਿਬ ਨੇੜੇ ਉੱਚੀਆਂ ਇਮਾਰਤਾਂ ਦੀ ਉਸਾਰੀ ਸਬੰਧੀ ਡੀ.ਸੀ. ਅੰਮ੍ਰਿਤਸਰ ਤੋਂ ਵਿਸਥਾਰਤ ਰਿਪੋਰਟ ਮੰਗੀ

ਅੰਮ੍ਰਿਤਸਰ,02 ਮਈ 2025 (ਸੁਖਬੀਰ ਸਿੰਘ – ਅਭਿਨੰਦਨ ਸਿੰਘ)
ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅਖ਼ਬਾਰ ਵਿੱਚ ਪ੍ਰਕਾਸ਼ਿਤ ਇੱਕ ਖ਼ਬਰ ‘ਤੇ ਤੁਰੰਤ ਕਾਰਵਾਈ ਕਰਦਿਆਂ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਤੋਂ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ਦੇ ਨੇੜੇ ਬਣੀਆਂ/ਨਿਰਮਾਣ ਕੀਤੀਆਂ ਜਾ ਰਹੀਆਂ ਉੱਚੀਆਂ ਇਮਾਰਤਾਂ ਸਬੰਧੀ ਵਿਸਥਾਰਤ ਰਿਪੋਰਟ ਮੰਗੀ ਹੈ।
ਇਸ ਸਬੰਧ ਵਿੱਚ, ਉਨ੍ਹਾਂ ਨੇ ਡੀ.ਸੀ. ਅੰਮ੍ਰਿਤਸਰ ਨੂੰ ਤੱਥਾਂ ਦੀ ਚੰਗੀ ਤਰ੍ਹਾਂ ਜਾਂਚ ਕਰਨ ਅਤੇ ਮੌਜੂਦਾ ਸਥਿਤੀ ਬਾਰੇ ਦੱਸਣ ਲਈ ਕਿਹਾ। ਉਨ੍ਹਾਂ ਡੀ.ਸੀ. ਅੰਮ੍ਰਿਤਸਰ ਨੂੰ ਇਹ ਵੀ ਦੱਸਣ ਲਈ ਕਿਹਾ ਕਿ ਇਹ ਉਸਾਰੀਆਂ ਕਿਹੜੇ ਨਿਯਮਾਂ ਅਧੀਨ ਕੀਤੀਆਂ ਜਾ ਰਹੀਆਂ ਹਨ ਅਤੇ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦੇ ਨੇੜੇ ਅਜਿਹੀਆਂ ਉੱਚੀਆਂ ਇਮਾਰਤਾਂ ਦੀ ਉਸਾਰੀ ਲਈ ਕਿਸ ਅਥਾਰਟੀ ਨੇ ਇਜਾਜ਼ਤ ਦਿੱਤੀ ਹੈ।



