AmritsarBreaking NewsCrimeDPRO NEWSE-Paper‌Local NewsPolitical NewsPunjab
Trending

ਕੈਬਨਿਟ ਮੰਤਰੀ ਈ.ਟੀ.ਓ. ਜੰਡਿਆਲਾ ਵਿਖੇ ਗੋਲੀ ਨਾਲ ਜਖ਼ਮੀ ਹੋਈ ਲੜਕੀ ਦਾ ਪਤਾ ਲੈਣ ਲਈ ਪੁੱਜੇ ਸਿਵਲ ਹਸਪਤਾਲ

ਅੰਮ੍ਰਿਤਸਰ, 04 ਮਈ 2025 (ਕੰਵਲਜੀਤ ਸਿੰਘ – ਅਭਿਨੰਦਨ ਸਿੰਘ)

ਪਿਛਲੇ ਦਿਨੀ ਜੰਡਿਆਲਾ ਗੁਰੂ ਵਿਖੇ ਕੁੱਝ ਅਣਪਛਾਤੇ ਲੋਕਾਂ ਵਲੋਂ ਫਾਇਰਿੰਗ ਕੀਤੀ ਗਈ ਸੀ, ਜਿਸ ਵਿੱਚ ਦੁਕਾਨ ਦੇ ਕੰਮ ਕਰਨ ਵਾਲੀ ਇਕ ਲੜਕੀ ਨੂੰ ਗੋਲੀ ਲੱਗਣ ਨਾਲ ਉਹ ਜਖ਼ਮੀ ਹੋ ਗਈ ਸੀ ਦਾ ਪਤਾ ਲੈਣ ਲਈ ਅੱਜ ਕੈਬਨਿਟ ਮੰਤਰੀ ਸ: ਹਰਭਜਨ ਸਿੰਘ ਈ.ਟੀ.ਓ. ਸਿਵਲ ਹਸਪਤਾਲ ਅੰਮ੍ਰਿਤਸਰ ਵਿਖੇ ਪੁੱਜੇ। ਕੈਬਨਿਟ ਮੰਤਰੀ ਨੇ ਡਾਕਟਰਾਂ ਕੋਲੋਂ ਲੜਕੀ ਦਾ ਹਾਲ ਚਾਲ ਜਾਣਿਆ ਅਤੇ ਕਿਹਾ ਕਿ ਇਸ ਲੜਕੀ ਦੇ ਇਲਾਜ ਵਿੱਚ ਕਿਸੇ ਕਿਸਮ ਦੀ ਕੋਈ ਪਰੇਸ਼ਾਨੀ ਨਾ ਆਉਣ ਦਿੱਤੀ ਜਾਵੇ।

ਕੈਬਨਿਟ ਮੰਤਰੀ ਨੇ ਕਿਹਾ ਕਿ ਜਿਨਾਂ ਵਿਅਕਤੀਆਂ ਵਲੋਂ ਗੋਲਾਬਾਰੀ ਕੀਤੀ ਗਈ ਹੈ, ਉਨਾਂ ਦੋਸ਼ੀ ਅਨਸਰਾਂ ਨੂੰ ਬਖਸ਼ਿਆ ਨਹੀਂ ਜਾਵੇਗਾ। ਉਨਾਂ ਪੁਲਿਸ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਉਹ ਜਲਦ ਤੋਂ ਜਲਦ ਇਨਾਂ ਦੋਸ਼ੀਆਂ ਨੂੰ ਕਾਬੂ ਕੀਤਾ ਜਾਵੇ ਅਤੇ ਬਣਦੀ ਕਾਰਵਾਈ ਕੀਤੀ ਜਾਵੇ। ਸ: ਈ.ਟੀ.ਓ. ਨੇ ਕਿਹਾ ਕਿ ਕਿਸੇ ਵੀ ਵਿਅਕਤੀ ਨੂੰ ਕਾਨੂੰਨ ਦੀ ਉਲੰਘਣਾ ਨਹੀਂ ਕਰਨ ਦਿੱਤੀ ਜਾਵੇਗੀ। ਉਨਾਂ ਕਿਹਾ ਕਿ ਜੰਡਿਆਲਾ ਗੁਰੂ ਵਿੱਚ ਪੁਲਸ ਦੀ ਗਸ਼ਤ ਨੂੰ ਵਧਾਉਣ ਦੇ ਨਿਰਦੇਸ਼ ਦੇ ਦਿੱਤੇ ਗਏ ਹਨ। ਇਸ ਮੌਕੇ ਉਨਾਂ ਦੀ ਧਰਮ ਪਤਨੀ ਸ੍ਰੀਮਤੀ ਸੁਰਿੰਦਰ ਕੌਰ ਵੀ ਉਨਾਂ ਦੇ ਨਾਲ ਸੀ।

Abhinandan Singh

।।ਸਤਿ ਸ੍ਰੀ ਅਕਾਲ 🙏🏻।।

Abhinandan Singh

।।ਸਤਿ ਸ੍ਰੀ ਅਕਾਲ 🙏🏻।।

Related Articles

Back to top button