
ਅੰਮ੍ਰਿਤਸਰ (ਸੁਖਬੀਰ ਸਿੰਘ – ਅਭਿਨੰਦਨ ਸਿੰਘ)
ਅੰਮ੍ਰਿਤਸਰ ਦੇ ਏ.ਡੀ.ਸੀ.ਪੀ (ਟਰੈਫਿਕ) ਵੱਲੋਂ ਇੱਕ ਇੰਸਪੈਕਟਰ ਨੂੰ ਉਨ੍ਹਾਂ ਦੀ ਤਰੱਕੀ ‘ਤੇ ਮੁਬਾਰਕਬਾਦ ਦਿੱਤੀ ਗਈ। ਇਸ ਮੌਕੇ ਤੇ ਉਨ੍ਹਾਂ ਨੂੰ ਭਵਿੱਖ ਵਿੱਚ ਹੋਰ ਵਧੀਆ ਸੇਵਾਵਾਂ ਲਈ ਸ਼ੁਭਕਾਮਨਾਵਾਂ ਵੀ ਦਿੱਤੀਆਂ ਗਈਆਂ। ਟਰੈਫਿਕ ਵਿਭਾਗ ਨੇ ਉਨ੍ਹਾਂ ਦੀ ਮਿਹਨਤ, ਨਿਸ਼ਠਾ ਅਤੇ ਇਮਾਨਦਾਰੀ ਦੀ ਸਰਾਹਨਾ ਕਰਦਿਆਂ ਕਿਹਾ ਕਿ ਅਜਿਹੇ ਅਧਿਕਾਰੀ ਵਿਭਾਗ ਲਈ ਪ੍ਰੇਰਣਾ ਦਾ ਸਰੋਤ ਹੁੰਦੇ ਹਨ।
ਇਹ ਸਮਾਗਮ ਦੌਰਾਨ ਵਿਭਾਗ ਦੇ ਹੋਰ ਅਧਿਕਾਰੀਆਂ ਨੇ ਵੀ ਤਰੱਕੀਯਾਬ ਇੰਸਪੈਕਟਰ ਨੂੰ ਫੁੱਲ ਮਾਲਾ ਪਾ ਕੇ ਸਨਮਾਨਤ ਕੀਤਾ ਅਤੇ ਉਨ੍ਹਾਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ।
