AmritsarBreaking NewsE-PaperLocal NewsPolice NewsPunjab
Trending
ਅੰਮ੍ਰਿਤਸਰ ਵਿੱਚ ਧਮਾਕਿਆਂ ਦੀ ਚੇਤਾਵਨੀ ਮੱਦੇਨਜ਼ਰ 07 ਮਈ 2025 ਤੋਂ ਲਾਗੂ ਹੋਇਆ ਧਾਰਾ 163 BNSS

ਅੰਮ੍ਰਿਤਸਰ, 8 ਮਈ 2025 (ਕੰਵਲਜੀਤ ਸਿੰਘ, ਅਭਿਨੰਦਨ ਸਿੰਘ)
ਅੰਮ੍ਰਿਤਸਰ ਹਦੂਦ ਅੰਦਰ ਵਿਆਹ-ਸ਼ਾਦੀਆਂ, ਧਾਰਮਿਕ ਸਮਾਗਮਾਂ ਅਤੇ ਹੋਰ ਉਤਸਵਾਂ ਦੌਰਾਨ ਲੋਕਾਂ ਵੱਲੋਂ ਚਲਾਈ ਜਾਣ ਵਾਲੀ ਆਤਿਸ਼ਬਾਜ਼ੀ ’ਤੇ ਰੋਕ ਲਗਾ ਦਿੱਤੀ ਗਈ ਹੈ। ਪੁਲਿਸ ਮੁਤਾਬਕ, ਆਤਿਸ਼ਬਾਜ਼ੀ ਵਿੱਚ ਬੰਬ, ਹਵਾਈ ਪਟਾਖੇ ਅਤੇ ਧਵਨੀਸ਼ ਕਰੇਕਰ ਵਰਗੇ ਘਾਤਕ ਸਮਾਨ ਸ਼ਾਮਲ ਹਨ ਜੋ ਜਨਤਾ ਦੀ ਸੁਰੱਖਿਆ ਲਈ ਖ਼ਤਰਾ ਪੈਦਾ ਕਰ ਸਕਦੇ ਹਨ।
ਇਸ ਸਬੰਧੀ ਜਿਲ੍ਹਾ ਮੈਜਿਸਟਰੇਟ, ਅੰਮ੍ਰਿਤਸਰ ਵੱਲੋਂ ਭਾਰਤੀ ਨਿਆਇਕ ਸੰਹਿਤਾ ਦੀ ਧਾਰਾ 163 BNSS ਤਹਿਤ ਪੂਰਨ ਪਾਬੰਦੀ ਲਗਾ ਦਿੱਤੀ ਗਈ ਹੈ, ਜੋ 07 ਮਈ 2025 ਤੋਂ ਲਾਗੂ ਹੋ ਚੁੱਕੀ ਹੈ।
ਪੁਲਿਸ ਵੱਲੋਂ ਜਨਤਾ ਨੂੰ ਚੇਤਾਵਨੀ ਦਿੱਤੀ ਗਈ ਹੈ ਕਿ ਇਹ ਹੁਕਮ ਅਗਲੇ ਹੁਕਮਾਂ ਤੱਕ ਲਾਗੂ ਰਹੇਗਾ ਅਤੇ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖਤ ਕਾਰਵਾਈ ਕੀਤੀ ਜਾਵੇਗੀ।