ਅੰਮ੍ਰਿਤਸਰ, 8 ਮਈ 2025 (ਸੁਖਬੀਰ ਸਿੰਘ – ਅਭਿਨੰਦਨ ਸਿੰਘ)
ਆਮ ਜਨਤਾ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਅਤੇ ਸ਼ਹਿਰ ਵਿੱਚ ਕਾਨੂੰਨ-ਵਿਵਸਥਾ ਬਰਕਰਾਰ ਰੱਖਣ ਦੇ ਉਦੇਸ਼ ਨਾਲ ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਵੱਲੋਂ ਸ਼ਹਿਰ ਦੇ ਸੰਵੇਦਨਸ਼ੀਲ ਇਲਾਕਿਆਂ ਵਿੱਚ ਸਰਚ ਅਭਿਆਨ ਚਲਾਇਆ ਗਿਆ।
ਇਸ ਅਭਿਆਨ ਦੌਰਾਨ ਹਰੇਕ ਸ਼ੱਕੀ ਵਿਅਕਤੀ ਦੀ ਚੈਕਿੰਗ ਕੀਤੀ ਗਈ ਅਤੇ ਮਾੜੇ ਅਨਸਰਾਂ ਉੱਤੇ ਨਕੇਲ ਕੱਸਣ ਲਈ ਮੁਸਤੈਦੀ ਨਾਲ ਕਾਰਵਾਈ ਕੀਤੀ ਗਈ। ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਇਹ ਅਭਿਆਨ ਆਉਣ ਵਾਲੇ ਸਮੇਂ ਵਿੱਚ ਵੀ ਨਿਯਮਤ ਤੌਰ ’ਤੇ ਜਾਰੀ ਰਹੇਗਾ, ਤਾਂ ਜੋ ਸ਼ਹਿਰ ਦੇ ਵਾਤਾਵਰਣ ਨੂੰ ਸ਼ਾਂਤੀਪੂਰਨ ਅਤੇ ਸੁਰੱਖਿਅਤ ਬਣਾਇ ਰੱਖਿਆ ਜਾ ਸਕੇ।
ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਵੱਲੋਂ ਇਹ ਵੀ ਕਿਹਾ ਗਿਆ ਕਿ ਅੰਮ੍ਰਿਤਸਰ ਪੁਲਿਸ ਸ਼ਹਿਰ ਦੇ ਸ਼ਾਂਤੀਪੂਰਨ ਮਾਹੌਲ ਨੂੰ ਵਿਗਾੜਨ ਵਾਲੇ ਕਿਸੇ ਵੀ ਅਨਸਰ ਦੇ ਖਿਲਾਫ ਸਖ਼ਤ ਅਤੇ ਤੁਰੰਤ ਕਾਰਵਾਈ ਕਰਨ ਲਈ ਵਚਨਬੱਧ ਹੈ।
