AmritsarBreaking NewsDPRO NEWSE-PaperEducationLocal NewsPunjab
Trending
11 ਮਈ 2025 ਤੱਕ ਵਿਦਿਅਕ ਅਦਾਰੇ ਰਹਿਣਗੇ ਬੰਦ-ਡਿਪਟੀ ਕਮਿਸ਼ਨਰ

ਅੰਮ੍ਰਿਤਸਰ, 8 ਮਈ 2025 (ਕੰਵਲਜੀਤ ਸਿੰਘ – ਅਭਿਨੰਦਨ ਸਿੰਘ)
ਭਾਰਤ ਸਰਕਾਰ ਅਤੇ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਆਦੇਸ਼ਾਂ ਅਨੁਸਾਰ ਪੰਜਾਬ ਦੇ ਵੱਖ ਵੱਖ ਜਿਲ੍ਹਿਆਂ ਵਿੱਚ ਕਿਸੇ ਵੀ ਤਰ੍ਹਾਂ ਦੀ ਸੰਕਟਕਾਲ ਸਥਿਤੀ ਨਾਲ ਨਜਿੱਠਣ ਲਈ ਸਿਵਲ ਡਿਫੈਂਸ ਐਕਟ 1968 ਅਧੀਨ ਮੌਕ ਡਰਿੱਲ ਕੀਤੀਆਂ ਜਾ ਰਹੀਆਂ ਹਨ। ਜਿਲ੍ਹਾ ਮੈਜਿਸਟਰੇਟ ਮੈਡਮ ਸਾਕਸ਼ੀ ਸਾਹਨੀ ਨੇ ਸੰਕਟਕਾਲ ਸਥਿਤੀ ਨੂੰ ਮੁੱਖ ਰੱਖਦੇ ਹੋਏ ਜਿਲ੍ਹਾ ਅੰਮ੍ਰਿਤਸਰ ਦੀ ਹਦੂਦ ਅੰਦਰ ਆਉਂਦੇ ਸਮੂਹ ਸਰਕਾਰੀ/ਪ੍ਰਾਈਵੇਟ/ਏਡਿਡ/ਸਕੂਲ/ਕਾਲਜ/ਵਿਦਿਅਕ ਅਦਾਰੇ 11 ਮਈ 2025 ਤੱਕ ਬੰਦ ਰੱਖਣ ਦੇ ਹੁਕਮ ਜਾਰੀ ਕੀਤੇ ਹਨ।
ਜਿਲ੍ਹਾ ਸਿਖਿਆ ਅਫਸਰ ਸੈਕੰਡਰੀ ਅਤੇ ਐਲੀਮੈਟਰੀ ਜਿਲ੍ਹੇ ਅੰਦਰ ਅਦਾਰੇ ਬੰਦ ਰੱਖਣ ਲਈ ਹੁਕਮਾਂ ਦੀ ਪਾਲਣਾ ਨੂੰ ਯਕੀਨੀ ਬਣਾਉਣਗੇ।