Breaking News
Trending

10 ਮਈ ਨੂੰ ਲੱਗਣ ਵਾਲੀ ਰਾਸ਼ਟਰੀ ਲੋਕ ਅਦਾਲਤ ਮੁਲਤਵੀ

ਜਲੰਧਰ, 9 ਮਈ 2025

ਜਿਲ੍ਹਾ ਅਤੇ ਸੈਸ਼ਨਜ਼ ਜੱਜ ਜਲੰਧਰ ਸ੍ਰੀ ਨਿਰਭਉ ਸਿੰਘ ਗਿੱਲ ਨੇ ਦੱਸਿਆ ਕਿ 10 ਮਈ 2025 ਨੂੰ ਲੱਗਣ ਵਾਲੀ ਰਾਸ਼ਟਰੀ ਲੋਕ ਅਦਾਲਤ ਨੂੰ ਰਾਸ਼ਟਰੀ ਕਾਨੂੰਨੀ ਸੇਵਾਵਾਂ ਅਥਾਰਟੀ, ਨਵੀਂ ਦਿੱਲੀ ਅਤੇ ਪੰਜਾਬ ਕਾਨੂੰਨੀ ਸੇਵਾਵਾਂ ਅਥਾਰਿਟੀ ਦੁਆਰਾ ਜਾਰੀ ਨਿਰਦੇਸ਼ਾਂ ਅਨੁਸਾਰ ਮੁਲਤਵੀ ਕਰ ਦਿੱਤਾ ਗਿਆ ਹੈ।

ਉਨ੍ਹਾਂ ਦੱਸਿਆ ਕਿ ਜਿਨ੍ਹਾਂ ਵਿਅਕਤੀਆਂ ਦੇ ਕੇਸ 10 ਮਈ ਲਈ ਨਿਰਧਾਰਤ ਕੀਤੇ ਗਏ ਸਨ, ਉਨ੍ਹਾਂ ਨੂੰ ਬੇਨਤੀ ਕੀਤੀ ਜਾਂਦੀ ਹੈ ਕਿ ਉਹ 10 ਮਈ ਨੂੰ ਰਾਸ਼ਟਰੀ ਲੋਕ ਅਦਾਲਤ ਜਲੰਧਰ ਵਿੱਚ ਹਾਜ਼ਰ ਨਾ ਹੋਣ। ਉਨ੍ਹਾਂ ਦੱਸਿਆ ਕਿ ਕੇਸਾਂ ਦੀ ਅਗਲੀ ਸੁਣਵਾਈ ਦੀ ਮਿਤੀ ਈ-ਕੋਰਟ ਜਾਂ ਸੀ.ਆਈ.ਐੱਸ ਸਿਸਟਮ ‘ਤੇ ਅਪਡੇਟ ਕੀਤੀ ਜਾਵੇਗੀ।

Abhinandan Singh

।।ਸਤਿ ਸ੍ਰੀ ਅਕਾਲ 🙏🏻।।

Abhinandan Singh

।।ਸਤਿ ਸ੍ਰੀ ਅਕਾਲ 🙏🏻।।

Related Articles

Back to top button