AmritsarBreaking NewsDPRO NEWSE-PaperLocal NewsPunjab
Trending
ਕੌਮੀ ਲੋਕ ਅਦਾਲਤ ਅਗਲੇ ਹੁਕਮਾਂ ਤੱਕ ਮੁਲਤਵੀ

ਅੰਮ੍ਰਿਤਸਰ,9 ਮਈ 2025 (ਕੰਵਲਜੀਤ ਸਿੰਘ – ਅਭਿਨੰਦਨ ਸਿੰਘ)
ਅਮਰਦੀਪ ਸਿੰਘ ਬੈਂਸ, ਸਿਵਲ ਜੱਜ (ਸਿਨਿਅਰ ਡਵੀਜ਼ਨ-ਕਮ-ਸਕੱਤਰ, ਜਿਲ੍ਹਾਂ ਕਾਨੂੰਨੀ ਸੇਵਾਵਾਂ ਅਥਾਰਟੀ, ਅੰਮ੍ਰਿਤਸਰ) ਨੇ ਦੱਸਿਆ ਕਿ ਰਾਜ ਵਿੱਚ ਬਣੇ ਹਲਾਤਾਂ ਨੂੰ ਮੁੱਖ ਰੱਖਦੇ ਹੋਏ, ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ, ਚੰਡੀਗੜ੍ਹ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐੱਸ.ਏ.ਐੱਸ ਨਗਰ, ਮੋਹਾਲੀ ਵੱਲੋ ਜਾਰੀ ਹਦਾਇਤਾਂ ਅਨੁਸਾਰ ਕੌਮੀ ਲੋਕ ਅਦਾਲਤ, ਜੋ ਕਿ 10 ਮਈ, 2025 ਦਿਨ ਸ਼ਨਿਚਰਵਾਰ ਨੂੰ ਲਗਾਈ ਜਾਣੀ ਸੀ, ਹੁਣ ਅਗਲੇ ਹੁਕਮਾਂ ਤੱਕ ਮੁਲਤਵੀ ਕੀਤੀ ਗਈ ਹੈ।



