Breaking NewsE-PaperLocal NewsPunjabSad News
Trending
ਗਿਆਨੀ ਮੋਹਨ ਸਿੰਘ ਦੇ ਅਕਾਲ ਚਲਾਣੇ ਉੱਤੇ ਡਾਕਟਰ ਨਿੱਜਰ ਵੱਲੋਂ ਦੁੱਖ ਦਾ ਪ੍ਰਗਟਾਵਾ

ਅੰਮ੍ਰਿਤਸਰ 11 ਮਈ 2025 (ਕੰਵਲਜੀਤ ਸਿੰਘ – ਅਭਿਨੰਦਨ ਸਿੰਘ)
ਵਿਧਾਇਕ ਡਾਕਟਰ ਇੰਦਰਬੀਰ ਸਿੰਘ ਨਿੱਜਰ ਨੇ ਪੰਥ ਦੀ ਮਹਾਨ ਸਖਸ਼ੀਅਤ ਸੱਚਖੰਡ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਸਾਹਿਬ ਦੇ ਸਾਬਕਾ ਹੈੱਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਮੋਹਨ ਸਿੰਘ ਜੀ ਦੇ ਅਕਾਲ ਚਲਾਣਾ ਉੱਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨਾਂ ਕਿਹਾ ਕਿ ਇਹ ਖ਼ਬਰ ਸੁਣ ਕੇ ਮਨ ਬਹੁਤ ਉਦਾਸ ਹੋਇਆ ਹੈ। ਉਨ੍ਹਾਂ ਅਰਦਾਸ ਕੀਤੀ ਕਿ ਵਾਹਿਗੁਰੂ ਉਹਨਾਂ ਨੂੰ ਆਪਣੇ ਚਰਨਾਂ ਵਿੱਚ ਸਦੀਵੀ ਨਿਵਾਸ ਬਖਸ਼ਣ ਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ।
ਉਨ੍ਹਾਂ ਵੱਲੋਂ ਪੰਥ ਪ੍ਰਤੀ ਕੀਤੀਆਂ ਮਹਾਨ ਸੇਵਾਵਾਂ ਨੂੰ ਇਤਿਹਾਸ ਦੇ ਸੁਨਿਹਰੀ ਅੱਖਰਾਂ ਵਿੱਚ ਲਿਖਿਆ ਜਾਵੇਗਾ।
