ਜਹਰੀਲੀ ਸ਼ਰਾਬ ਪੀਣ ਨਾਲ ਮਾਰੇ ਗਏ ਲੋਕਾਂ ਦੀ ਸੀਬੀਆਈ ਜਾਂਚ ਕਰਵਾਈ ਜਾਵੇ:ਡਿੰਪੀ ਚੌਹਾਨ

ਅੰਮ੍ਰਿਤਸਰ, 13 ਮਈ 2025 (ਸੁਖਬੀਰ ਸਿੰਘ)
ਰਾਸ਼ਟਰੀ ਹਿੰਦੂ ਚੇਤਨਾ ਮੰਚ ਦੇ ਕੌਮੀ ਪ੍ਰਧਾਨ ਅਸ਼ੋਕ ਡਿੰਪੀ ਚੌਹਾਨ ਨੇ ਮਜੀਠਾ ਵਿੱਚ ਜਹਿਰੀਲੀ ਸ਼ਰਾਬ ਪੀਣ ਕਰਕੇ 15 ਲੋਕਾਂ ਦੇ ਮਾਰੇ ਜਾਨ ਦੀ ਸਖਤ ਸ਼ਬਦਾਂ ਵਿੱਚ ਨਿੰਦਾ ਕਰਦਿਆਂ ਹੋਇਆਂ ਆਖਿਆ ਕੀ ਇਹ ਇੱਕ ਬਹੁਤ ਹੀ ਮੰਦਭਾਗੀ ਘਟਨਾ ਹੈ। ਉਹਨਾਂ ਨੇ ਆਖਿਆ ਕਿ ਪੰਜਾਬ ਸਰਕਾਰ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਪੂਰੇ ਪੰਜਾਬ ਵਿੱਚ ਚਲਾਈ ਜਾ ਰਹੀ ਹੈ, ਮਗਰ ਇਸ ਦੌਰਾਨ ਜਹਰੀਲੀ ਸ਼ਰਾਬ ਪੀਣ ਨਾਲ 15 ਬੇਗੁਨਾਹ ਲੋਕ ਮਾਰੇ ਗਏ ਜਿਸ ਤੋਂ ਲੱਗਦਾ ਹੈ ਕਿ ਇਹ ਮੁਹਿੰਮ ਪੰਜਾਬ ਵਿੱਚ ਦਮ ਤੋੜ ਚੁੱਕੀ ਹੈ। ਪੰਜਾਬ ਸਰਕਾਰ ਦੀ ਲਾਪਰਵਾਹੀ ਦਾ ਹੀ ਇਹ ਨਤੀਜਾ ਹੈ ਕਿ 15 ਬੇਗੁਨਾਹ ਲੋਕ ਮਾਰੇ ਗਏ ਅਗਰ ਪ੍ਰਸ਼ਾਸਨ ਚੌਕਸ ਹੁੰਦਾ ਅਤੇ ਜਹਰੀਲੀ ਸ਼ਰਾਬ ਕੱਢਣ ਵਾਲਿਆਂ ਨੂੰ ਪਹਿਲਾਂ ਹੀ ਨੱਥ ਪਾਈ ਗਈ ਹੁੰਦੀ ਤਾਂ ਅੱਜ ਇਹ ਬੇਗੁਨਾਹ ਨਾ ਮਾਰੇ ਜਾਂਦੇ। ਡਿੰਪੀ ਚੌਹਾਨ ਨੇ ਆਖਿਆ ਕਿ ਇਸ ਜਹਰੀਲੀ ਸ਼ਰਾਬ ਕਾਂਡ ਦੀ ਸੀਬੀਆਈ ਤੋਂ ਜਾਂਚ ਕਰਵਾਈ ਜਾਵੇ ਅਤੇ ਦੋਸ਼ੀਆਂ ਨੂੰ ਕੜੀ ਤੋਂ ਕੜੀ ਸਜ਼ਾ ਦਿੱਤੀ ਜਾਣੀ ਚਾਹੀਦੀ ਹੈ। ਉਹਨਾਂ ਆਖਿਆ ਕਿ ਮਾਰੇ ਗਏ ਬੇਗੁਨਾਹ ਲੋਕਾਂ ਦੇ ਪਰਿਵਾਰਾਂ ਦੀ ਆਰਥਿਕ ਸਹਾਇਤਾ ਪੰਜਾਬ ਸਰਕਾਰ ਵੱਲੋਂ ਕੀਤੀ ਜਾਣੀ ਚਾਹੀਦੀ ਹੈ। ਉਹਨਾਂ ਆਖਿਆ ਕੀ ਜੋ ਵੀ ਜਿੰਮੇਦਾਰ ਅਧਿਕਾਰੀ ਹਨ ਉਹਨਾਂ ਨੂੰ ਨੌਕਰੀ ਤੋਂ ਬਰਖਾਸਤ ਕੀਤਾ ਜਾਣਾ ਚਾਹੀਦਾ ਹੈ।



