AmritsarBreaking NewsDPRO NEWSE-Paper‌Local NewsPunjab
Trending

16 ਮਈ ਤੋਂ ਸ਼ਹਿਰ ਦੇ 5 ਹਲਕਿਆਂ ਵਿੱਚ ਕੱਢੀ ਜਾਵੇਗੀ ਨਸ਼ਾ ਮੁਕਤੀ ਯਾਤਰਾ-ਵਧੀਕ ਡਿਪਟੀ ਕਮਿਸ਼ਨਰ

ਨਸ਼ਾ ਮੁਕਤੀ ਮੋਰਚਾ ਨੇ ਜਾਰੀ ਕੀਤਾ ਹੈਲਪ ਲਾਈਨ ਨੰਬਰ-ਦੀਕਸ਼ਤ ਧਵਨ

ਅੰਮ੍ਰਿਤਸਰ,14 ਮਈ 2025 (ਕੰਵਲਜੀਤ ਸਿੰਘ – ਅਭਿਨੰਦਨ ਸਿੰਘ)

ਪੰਜਾਬ ਸਰਕਾਰ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ 16 ਮਈ ਨੂੰ ਸ਼ਹਿਰ ਦੇ 5 ਵਿਧਾਨ ਸਭਾ ਹਲਕਿਆਂ ਵਿੱਚ ਨਸ਼ਾ ਮੁਕਤੀ ਯਾਤਰਾ ਸ਼ੁਰੂ ਕੀਤੀ ਜਾ ਰਹੀ ਹੈ ਅਤੇ ਇਸ ਯਾਤਰਾ ਦਾ ਮੁੱਖ ਮਕਸਦ ਲੋਕਾਂ ਨੂੰ ਨਸ਼ਿਆਂ ਦੇ ਮਾਰੂ ਪ੍ਰਭਾਵਾਂ ਤੋਂ ਜਾਗਰੂਕ ਕਰਨਾ ਹੈ।
ਇਸ ਸਬੰਧ ਵਿੱਚ ਅੱਜ ਸਿਵਲ ਪ੍ਰਸਾਸ਼ਨ ਦੇ ਅਧਿਕਾਰੀਆਂ ਅਤੇ ਨਸ਼ਾ ਮੁਕਤੀ ਮੋਰਚਾ ਦੇ ਹਲਕਾ ਇੰਚਾਰਜਾਂ ਨਾਲ ਮੀਟਿੰਗ ਕਰਦੇ ਹੋਏ ਵਧੀਕ ਡਿਪਟੀ ਕਮਿਸ਼ਨਰ ਮੇਜਰ ਅਮਿਤ ਸਰੀਨ ਨੇ ਦੱਸਿਆ ਕਿ ਇਹ ਯਾਤਰਾ ਹਰੇਕ ਹਲਕੇ ਦੇ 3 ਵਾਰਡਾਂ ਵਿੱਚ ਕੱਢੀ ਜਾਵੇਗੀ। ਉਨ੍ਹਾਂ ਨੇ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਉਹ ਅਪਣੀ ਡਿਊਟੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਣ ਤਾਂ ਜੋ ਨਸ਼ੇ ਰੂਪੀ ਕੋਹੜ ਨੂੰ ਸੂਬੇ ਵਿੱਚੋਂ ਖਤਮ ਕੀਤਾ ਜਾ ਸਕੇ।
ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਨਸ਼ਾ ਮੁਕਤੀ ਮੋਰਚਾ ਦੇ ਜਿਲ੍ਹਾ ਕੁਆਰਡੀਨੇਟਰ ਸ੍ਰੀ ਦੀਕਸ਼ਤ ਧਵਨ ਨੇ ਦੱਸਿਆ ਕਿ ਨਸ਼ਾ ਮੁਕਤੀ ਮੋਰਚਾ ਦੀ ਮਾਝਾ ਕੁਆਰਡੀਨੇਟਰ ਸ੍ਰੀਮਤੀ ਸੋਨੀਆ ਮਾਨ ਦੀ ਅਗਵਾਈ ਹੇਠ ਅੰਮ੍ਰਿਤਸਰ ਦੇ ਸ਼ਹਿਰੀ ਹਲਕਿਆਂ ਵਿੱਚ ਇਹ ਯਾਤਰਾ 16 ਮਈ ਤੋਂ ਸ਼ੁਰੂ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਨਸ਼ਾ ਮੁਕਤੀ ਮੋਰਚਾ ਵੱਲੋਂ ਸੂਬਾ ਵਾਸੀਆਂ ਲਈ ਹੈਲਪਲਾਈਨ ਨੰਬਰ 98236-00007 ਜਾਰੀ ਕੀਤਾ ਗਿਆ ਹੈ।
ਉਨ੍ਹਾਂ ਕਿਹਾ ਕਿ ਕੋਈ ਵੀ ਵਿਅਕਤੀ ਇਸ ਨੰਬਰ ਤੇ ਨਸ਼ਾ ਵੇਚਣ ਵਾਲਿਆਂ ਜਾਂ ਖਰੀਦਣ ਵਾਲਿਆਂ ਸਬੰਧੀ ਜਾਣਕਾਰੀ ਦੇ ਸਕਦਾ ਹੈ। ਉਨ੍ਹਾਂ ਦੱਸਿਆ ਕਿ ਉਸ ਦਾ ਨਾਮ ਗੁਪਤ ਰੱਖਿਆ ਜਾਵੇਗਾ। ਸ੍ਰੀ ਧਵਨ ਨੇ ਦੱਸਿਆ ਕਿ ਜਿਲ੍ਹੇ ਦੇ 5 ਵਿਧਾਨ ਸਭਾ ਹਲਕਿਆਂ ਵਿੱਚ ਹਲਕਾ ਇੰਚਾਰਜ ਲਗਾ ਦਿੱਤੇ ਗਏ ਹਨ ਅਤੇ ਇਹ ਹਲਕਾ ਇੰਚਾਰਜ ਆਪੋ ਆਪਣੇ ਹਲਕਿਆਂ ਵਿੱਚ ਯਾਤਰਾ ਸਬੰਧੀ ਲੋਕਾਂ ਨੂੰ ਜਾਗਰੂਕ ਕਰਨਗੇ। ਉਨ੍ਹਾਂ ਦੱਸਿਆ ਕਿ ਇਸ ਯਤਾਰਾ ਦੀ ਅਗਵਾਈ ਸਬੰਧਤ ਹਲਕੇ ਦੇ ਐਮ:ਐਲ:ਏ ਵੱਲੋਂ ਕੀਤੀ ਜਾਵੇਗੀ ਅਤੇ ਉਸ ਖੇਤਰ ਦੇ ਡੀ:ਐਸ:ਪੀ/ ਐਸ:ਐਚ:ਓ ਦੇ ਨਾਲ ਵਾਰਡ ਡਿਫੈਂਸ ਕਮੇਟੀ ਦੇ ਮੈਂਬਰਾਂ ਨਾਲ ਕੌਂਸਲਰ ਵੀ ਹੋਣਗੇ।
ਸ੍ਰੀ ਧਵਨ ਨੇ ਕਿਹਾ ਕਿ ਇਸ ਯਾਤਰਾ ਨੂੰ ਲੋਕ ਲਹਿਰ ਬਣਾਉਣ ਦੀ ਲੋੜ ਹੈ ਤਾਂ ਜੋ ਹਰੇਕ ਵਿਅਕਤੀ ਨੂੰ ਨਸ਼ੇ ਪ੍ਰਤੀ ਜਾਗਰੂਕ ਕਰਕੇ ਇਸ ਨੂੰ ਸਮਾਪਤ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਇਹ ਨਸ਼ਾ ਮੁਕਤੀ ਯਾਤਰਾ ਨੌਜਵਾਨਾਂ ਵਿੱਚ ਨਵਾਂ ਜੋਸ਼ ਭਰੇਗੀ ਅਤੇ ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਇਆ ਜਾਵੇਗਾ।
ਇਸ ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ ਪੇਂਡੂ ਵਿਕਾਸ ਮੈਡਮ ਪਰਮਜੀਤ ਕੌਰ, ਜਾਇੰਟ ਕਮਿਸ਼ਨਰ ਨਗਰ ਨਿਗਮ ਸ੍ਰੀ ਸੁਰਿੰਦਰ ਸਿੰਘ, ਐਸ:ਡੀ:ਐਮ ਸ੍ਰ ਗੁਰਸਿਮਰਨ ਸਿੰਘ ਢਿਲੋਂ, ਐਸ:ਡੀ:ਐਮ ਸ੍ਰ ਮਨਕੰਵਲ ਸਿੰਘ ਚਾਹਲ, ਡਿਪਟੀ ਮੈਡੀਕਲ ਕਮਿਸ਼ਨਰ ਸ੍ਰੀਮਤੀ ਗੁਰਮੀਤ ਕੌਰ, ਡਾ: ਚਰਨਜੀਤ ਕੌਰ, ਬਲਜੀਤ ਕੌਰ ਜੌਹਲ, ਡਾ: ਪ੍ਰਿਯਾ ਕੌਰ ਤੋਂ ਇਲਾਵਾ ਹੋਰ ਅਧਿਕਾਰੀ ਅਤੇ ਸਬੰਧਤ ਹਲਕਿਆ ਦੇ ਹਲਕਾ ਇੰਚਾਰਜ ਵੀ ਹਾਜਰ ਸਨ।
Abhinandan Singh

।।ਸਤਿ ਸ੍ਰੀ ਅਕਾਲ 🙏🏻।।

Abhinandan Singh

।।ਸਤਿ ਸ੍ਰੀ ਅਕਾਲ 🙏🏻।।

Related Articles

Back to top button