AmritsarBreaking NewsE-PaperLocal NewsPunjab
Trending
ਸ੍ਰੀ ਦਰਬਾਰ ਸਾਹਿਬ ਵਿਖੇ ਗੋਲੀ ਚੱਲਣੀ ਮੰਦਭਾਗੀ ਘਟਨਾ:ਡਾ. ਵਿਜੇ ਸਤਬੀਰ ਸਿੰਘ

ਅੰਮ੍ਰਿਤਸਰ, 4 ਦਸੰਬਰ 2024 (ਸੁਖਬੀਰ ਸਿੰਘ)
ਗੁਰਦੁਆਰਾ ਸੱਚਖੰਡ ਬੋਰਡ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਦੇ ਮੁੱਖ ਪ੍ਰਬੰਧਕ ਡਾ. ਵਿਜੇ ਸਤਬੀਰ ਸਿੰਘ ਸਾਬਕਾ ਆਈ. ਏ. ਐਸ. ਨੇ 4 ਦਸੰਬਰ ਨੂੰ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਘੰਟਾ ਘਰ ਸਾਈਡ ਚੱਲੀ ਗੋਲੀ ਨੂੰ ਅਤੀ ਮੰਦਭਾਗਾ ਦੱਸਿਆ ਹੈ ਉਨ੍ਹਾਂ ਆਪਣੇ ਬਿਆਨ ਵਿੱਚ ਕਿਹਾ ਕਿ ਸ੍ਰੀ ਗੁਰੂ ਰਾਮਦਾਸ ਜੀ ਮਹਾਰਾਜ ਦਾ ਇਹ ਪਾਵਨ ਅਸਥਾਨ ਸੰਸਾਰ ਭਰ ਦੇ ਲੋਕਾਂ ਲਈ ਸ਼ਾਂਤੀ, ਪਿਆਰ ਤੇ ਆਪਸੀ ਭਾਈਚਾਰੇ ਦੇ ਸੰਦੇਸ਼ ਦਾ ਲਖਾਇਕ ਹੈ ਏਥੇ ਕਿਸੇ ਸ਼ਰਾਰਤੀ ਅਨਸਰ ਵੱਲੋਂ ਗੋਲੀ ਚਲਾਉਣੀ ਇੱਕ ਗੰਭੀਰ ਚਿੰਤਾ ਦਾ ਵਿਸ਼ਾ ਹੈ ਤੇ ਅਜਿਹੀਆਂ ਘਟਨਾਵਾਂ ਗੁਰਧਾਮਾਂ ਵਿੱਚ ਦੁਬਾਰਾ ਨਾ ਵਾਪਰਨ ਇਸ ਪਾਸੇ ਵਿਸ਼ੇਸ਼ ਤਵੱਜੋ ਦੇਣ ਦੀ ਲੋੜ ਹੈ ਉਨ੍ਹਾਂ ਸਿੱਖ ਸੰਗਤਾਂ ਨੂੰ ਸੰਜਮ ਤੇ ਆਪਸੀ ਭਾਈਚਾਰਾ ਬਣਾਈ ਰੱਖਣ ਦੀ ਅਪੀਲ ਕੀਤੀ



