AmritsarBreaking NewsCrimeE-PaperLocal NewsPolice NewsPunjab
Trending
ਸੀ.ਆਈ.ਏ ਸਟਾਫ-2, ਪੁਲਿਸ ਕਮਿਸ਼ਨਰੇਟ, ਅੰਮ੍ਰਿਤਸਰ ਵੱਲੋਂ ਇੱਕ ਨਸ਼ਾ ਤਸਕਰ ਹੈਰੋਇਨ ਸਮੇਤ ਕਾਬੂ

ਅੰਮ੍ਰਿਤਸਰ, 14 ਮਈ 2025 (ਸੁਖਬੀਰ ਸਿੰਘ)
ਕਮਿਸ਼ਨਰ ਪੁਲਿਸ, ਅੰਮ੍ਰਿਤਸਰ ਸ੍ਰੀ ਗੁਰਪ੍ਰੀਤ ਸਿੰਘ ਭੁੱਲਰ IPS ਜੀ ਦੀਆਂ ਹਦਾਇਤਾਂ ਤੇ ਸ੍ਰੀ ਰਵਿੰਦਰਪਾਲ ਸਿੰਘ ਸੰਧ PPS dcp Detective ਅਤੇ ਸ੍ਰੀ ਜਗਮਿੰਦਰ ਸਿੰਘ PPS ADCP Detective, ਅੰਮ੍ਰਿਤਸਰ ਜੀ ਦੇ ਦਿਸ਼ਾ ਨਿਰਦੇਸ਼ਾਂ ਪਰ ਸ੍ਰੀ ਹਰਮਿੰਦਰ ਸਿੰਘ ਸੰਧੂ PPS ACP Detective, ਅੰਮ੍ਰਿਤਸਰ ਦੀ ਨਿਗਰਾਨੀ ਹੇਠ ਸਬ ਇੰਸਪੈਕਟਰ ਰਵੀ ਕੁਮਾਰ, ਇੰਚਾਰਜ ਸੀ.ਆਈ.ਏ ਸਟਾਫ-2, ਅੰਮ੍ਰਿਤਸਰ ਅਤੇ ASI ਜਤਿੰਦਰਪਾਲ ਸਿੰਘ ਸਮੇਤ ਪੁਲਿਸ ਪਾਰਟੀ ਉਸ ਵੇਲੇ ਵੱਡੀ ਸਫਲਤਾ ਮਿਲੀ ਜਦੋਂ ਪੁਖਤਾ ਸੂਚਨਾ ਦੇ ਅਧਾਰ ਤੇ ਯੋਜਨਾਬੱਧ ਤਰੀਕੇ ਨਾਲ ਦੋਸ਼ੀ ਵਿਸ਼ਾਲ ਸਿੰਘ ਉਰਫ ਸੰਨੀ ਪੁੱਤਰ ਮੰਗਲਜੀਤ ਸਿੰਘ ਵਾਸੀ ਪਿੰਡ ਲਾਹੌਰੀ ਮੱਲ, ਥਾਣਾ ਘਰਿੰਡਾ, ਅੰਮ੍ਰਿਤਸਰ ਨੂੰ U.T ਮਾਰਕੀਟ ਦੇ ਏਰੀਆ ਤੋਂ ਕਾਬੂ ਕਰਕੇ 505 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ।
ਦੋਸ਼ੀ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ ਹੈ। ਇਸ ਦੇ ਬੈਕਵਰਡ ਫਾਰਵਰਡ ਲਿੰਕਾਂ ਬਾਰੇ ਬਾਰੀਕੀ ਨਾਲ ਪੁੱਛ ਗਿੱਛ ਕੀਤੀ ਜਾਵੇਗੀ। ਮੁਕੱਦਮਾ ਦੀ ਤਫਤੀਸ਼ ਜਾਰੀ ਹੈ।



