ਰਾਸ਼ਟਰੀ ਹਿੰਦੂ ਚੇਤਨਾ ਮੰਚ ਵੱਲੋਂ ਸੋਨੂ ਸ਼ਰਮਾ ਜਿਲ੍ਹਾ ਮੀਤ ਪ੍ਰਧਾਨ ਥਾਪੇ ਗਏ
ਕੌਮੀ ਪ੍ਰਧਾਨ ਡਿੰਪੀ ਚੌਹਾਨ ਅਤੇ ਅਨੁਜ ਖੇਮਕਾ ਨੇ ਸੋਨੂ ਸ਼ਰਮਾ ਨੂੰ ਨਿਯੁਕਤੀ ਪੱਤਰ ਦਿੱਤਾ

ਅੰਮ੍ਰਿਤਸਰ,18 ਮਈ 2025 (ਸੁਖਬੀਰ ਸਿੰਘ – ਅਭਿਨੰਦਨ ਸਿੰਘ)
ਰਾਸ਼ਟਰੀ ਹਿੰਦੂ ਚੇਤਨਾ ਮੰਚ ਦੀ ਇੱਕ ਮਹੱਤਵਪੂਰਨ ਬੈਠਕ ਮੰਚ ਦੇ ਕੌਮੀ ਪ੍ਰਧਾਨ ਅਸ਼ੋਕ ਡਿੰਪੀ ਚੌਹਾਨ ਦੀ ਪ੍ਰਧਾਨਗੀ ਹੇਠ ਸਵਰਨਕਾਰ ਸੰਗ ਪੰਜਾਬ ਦੇ ਚੇਅਰਮੈਨ ਜਸਪਾਲ ਸਿੰਘ ਧੁੰਨਾ ਦੇ ਦਫਤਰ ਵਿੱਚ ਕਰਵਾਈ ਗਈ। ਜਿਸ ਵਿੱਚ ਮੰਚ ਦੇ ਸੂਬਾ ਪ੍ਰਧਾਨ ਅਨੂਜ ਖੇਮਕਾ ਵਿਸ਼ੇਸ਼ ਤੌਰ ਤੇ ਸ਼ਾਮਿਲ ਹੋਏ। ਬੈਠਕ ਵਿੱਚ ਰਾਸ਼ਟਰੀ ਹਿੰਦੂ ਚੇਤਨਾ ਮੰਚ ਤੇ ਪਰਿਵਾਰ ਵਿੱਚ ਵਾਧਾ ਕਰਦਿਆਂ ਹੋਇਆ ਸਮਾਜ ਸੇਵਕ ਸੋਨੂ ਸ਼ਰਮਾ ਨੂੰ ਮੰਚ ਦਾ ਜਿਲਾ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ।
ਕੌਮੀ ਪ੍ਰਧਾਨ ਡਿੰਪੀ ਚੌਹਾਨ ਅਤੇ ਸੂਬਾ ਪ੍ਰਧਾਨ ਨੂੰ ਖੇਮਕਾ ਨੇ ਸੋਨੂ ਸ਼ਰਮਾ ਨੂੰ ਸਿਰੋਪਾ ਪਾ ਕੇ ਸਨਮਾਨਿਤ ਕੀਤਾ ਅਤੇ ਉਹਨਾਂ ਨੂੰ ਨਿਯੁਕਤੀ ਪੱਤਰ ਦਿੱਤਾ। ਇਸ ਬੈਠਕ ਵਿੱਚ ਬੋਲਦਿਆਂ ਹੋਇਆਂ ਡਿੰਪੀ ਚੌਹਾਨ ਨੇ ਕਿਹਾ ਕਿ ਸੰਗਠਨ ਦਾ ਮਜਬੂਤ ਹੋਣਾ ਬਹੁਤ ਜਰੂਰੀ ਹੈ। ਮੰਚ ਦਾ ਮੁੱਖ ਉਦੇਸ਼ ਨੌਜਵਾਨਾਂ ਵਿੱਚ ਰਾਸ਼ਟਰ ਦੇ ਪ੍ਰਤੀ ਚੇਤਨਾ ਪੈਦਾ ਕਰਨਾ ਅਤੇ ਸਮਾਜ ਦੀ ਸੇਵਾ ਕਰਨਾ ਹੈ।
ਦੇਸ਼ ਦੀ ਹਿਫਾਜ਼ਤ ਵਾਸਤੇ ਨੌਜਵਾਨਾਂ ਵਿੱਚ ਦੇਸ਼ ਭਗਤੀ ਹੋਣਾ ਬਹੁਤ ਜਰੂਰੀ ਹੈ। ਉਹਨਾਂ ਨੇ ਕਿਹਾ ਕਿ ਹਿੰਦੂ ਸਿੱਖ ਏਕਤਾ ਨੂੰ ਮਜਬੂਤ ਕਰਨ ਲਈ ਮੰਚ ਹਮੇਸ਼ਾ ਕੰਮ ਕਰਦਾ ਰਹੇਗਾ। ਬੈਠਕ ਵਿੱਚ ਨਵੇਂ ਚੁਣੇ ਗਏ ਮੀਤ ਪ੍ਰਧਾਨ ਸੋਨੂ ਸ਼ਰਮਾ ਨੇ ਮੰਚ ਦੇ ਕੌਮੀ ਪ੍ਰਧਾਨ ਡਿੰਪੀ ਚੌਹਾਨ,ਅਨੁਜ ਖੇਮਕਾ ਅਤੇ ਜਸਪਾਲ ਧੁੰਨਾ ਦਾ ਧੰਨਵਾਦ ਕਰਦੇ ਹੋਇਆ ਕਿਹਾ ਕਿ ਉਹ ਪੂਰੀ ਇਮਾਨਦਾਰੀ ਨਾਲ ਮੰਚ ਦੀ ਮਜਬੂਤੀ ਲਈ ਕੰਮ ਕਰਨਗੇ।
ਉਹਨਾਂ ਨੇ ਮੁੱਖ ਮਹਿਮਾਨ ਡਿੰਪੀ ਚੌਹਾਨ,ਅਨੁਜ ਖੇਮਕਾ,ਜਸਪਾਲ ਧੁਨਾ ਨੂੰ ਸਿਰੋਪਾ ਦੇ ਕੇ ਸਨਮਾਨਿਤ ਕੀਤਾ। ਬੈਠਕ ਵਿੱਚ ਕੌਮੀ ਜਨਰਲ ਸਕੱਤਰ ਸੰਜੀਵ ਮਹਿਤਾ, ਜਿਲਾ ਜਨਰਲ ਸਕੱਤਰ ਪ੍ਰਦੀਪ ਸ਼ਰਮਾ, ਮੀਤ ਪ੍ਰਧਾਨ ਪੰਜਾਬ ਸ਼ੰਕਰ ਅਰੋੜਾ, ਰਜਿੰਦਰ ਕੁਮਾਰ, ਅਰੁਣ ਕੁਮਾਰ, ਵਿਸ਼ਾਲ ,ਲਾਲੀ ਸਿੰਘ, ਮੁਕੇਸ਼ ਕੁਮਾਰ,ਅਮਨ ਜੋਸ਼ੀ, ਸਹਿਤ ਸਾਰੇ ਮੈਂਬਰਾਂ ਨੇ ਭਾਗ ਲਿਆ।